
ਮੁਹਾਲੀ ਪ੍ਰੈੱਸ ਕਲੱਬ ਦੀ ਚੋਣ, ਸੁਖਦੇਵ ਪਟਵਾਰੀ ਬਣੇ ਪ੍ਰਧਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2021-22 ਲਈ ਗਵਰਨਿੰਗ ਬਾਡੀ ਦੀ ਚੋਣ ਅੱਜ ਉਸ ਸਮੇਂ ਨਿਰਵਿਰੋਧ ਚੁਣੀ ਗਈ ਜਦੋਂ ਪ੍ਰਧਾਨਗੀ ਦੇ ਅਹੁਦੇ ਲਈ ਕੁਲਦੀਪ ਸਿੰਘ ਵੱਲੋਂ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਲਏ ਗਏ। ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਜਦੋਂਕਿ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਨਹੀਂ ਕੀਤੇ ਗਏ ਜਿਸ ਦੌਰਾਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਸਿੰਘ ਪਟਵਾਰੀ ਨੂੰ ਪ੍ਰਧਾਨ ਘੋਸ਼ਿਤ ਕਰ ਦਿੱਤਾ ਗਿਆ।
ਮੁੱਖ ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ, ਚੋਣ ਕਮਿਸ਼ਨਰ ਗੁਰਮੀਤ ਸਿੰਘ ਰੰਧਾਵਾ ਅਤੇ ਕੁਲਵਿੰਦਰ ਸਿੰਘ ਬਾਵਾ ਵੱਲੋਂ ਘੋਸ਼ਿਤ ਕੀਤੇ ਗਏ ਨਤੀਜੇ ਮੁਤਾਬਕ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ, ਕੁਲਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਤੇ ਰਾਜੀਵ ਤਨੇਜਾ ਨੂੰ ਮੀਤ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ, ਨਾਹਰ ਸਿੰਘ ਧਾਲੀਵਾਲ ਨੂੰ ਜੁਆਇੰਟ ਸਕੱਤਰ, ਰਾਜ ਕੁਮਾਰ ਅਰੋੜਾ ਨੂੰ ਕੈਸ਼ੀਅਰ ਘੋਸ਼ਿਤ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵਿੱਚ ਜਥੇਬੰਦਕ ਸਕੱਤਰ ਵਜੋਂ ਕਾਗਜ਼ ਦਾਖ਼ਲ ਕਰਨ ਵਾਲੇ ਸੁਸ਼ੀਲ ਗਰਚਾ ਅਤੇ ਜੁਆਇੰਟ ਸਕੱਤਰ ਵਜੋਂ ਕਾਗਜ਼ ਦਾਖਲ ਕਰਨ ਵਾਲੇ ਸੁਖਵਿੰਦਰ ਸਿੰਘ ਸ਼ਾਨ ਨੇ ਆਪਣੇ ਕਾਗਜ਼ ਵਾਪਸ ਲੈ ਲਏ।
ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਗਵਰਨਿੰਗ ਬਾਡੀ ਦੀ ਸਮੁੱਚੀ ਟੀਮ ਸਮੇਤ ਕਲੱਬ ਦੇ ਸਮੁੱਚੇ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਲੱਬ ਦੀ ਬਿਹਤਰੀ ਲਈ ਪੂਰੀ ਮਿਹਨਤ ਨਾਲ ਕੰਮ ਕੀਤੇ ਜਾਣਗੇ। ਕਲੱਬ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ, ਅਰੁਣ ਨਾਭਾ ਨੇ ਕਲੱਬ ਦੀ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਖੁਸ਼ੀ ਵਿੱਚ ਲੱਡੂ ਵੰਡੇ ਗਏ।