Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰੈੱਸ ਕਲੱਬ ਦੀ ਚੋਣ ਵਿੱਚ ਸੁਖਦੇਵ ਪਟਵਾਰੀ ਪ੍ਰਧਾਨ ਤੇ ਗੁਰਮੀਤ ਸ਼ਾਹੀ ਜਨਰਲ ਸਕੱਤਰ ਬਣੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ: ਮੁਹਾਲੀ ਪ੍ਰੈੱਸ ਕਲੱਬ ਦੀ ਸਾਲ 2022-23 ਲਈ ਗਵਰਨਿੰਗ ਬਾਡੀ ਦੀ ਹੋਈ ਚੋਣ ਵਿੱਚ ਪਟਵਾਰੀ-ਸ਼ਾਹੀ ਗਰੁੱਪ ਜੇਤੂ ਰਿਹਾ। ਚੋਣ ਪ੍ਰਕਿਰਿਆ ਦੌਰਾਨ ਸਿਰਫ਼ ਪਟਵਾਰੀ-ਗੁਰਮੀਤ ਸ਼ਾਹੀ ਪੈਨਲ ਵੱਲੋਂ ਕਾਗਜ਼ ਦਾਖ਼ਲ ਕੀਤੇ ਗਏ ਸਨ ਜਦਕਿ ਕਿਸੇ ਹੋਰ ਉਮੀਦਵਾਰ ਜਾਂ ਪੈਨਲ ਨੇ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤੇ ਗਏ। ਜਿਸ ਕਾਰਨ ਚੋਣ ਕਮਿਸ਼ਨ ਵੱਲੋਂ ਸੁਖਦੇਵ ਸਿੰਘ ਪਟਵਾਰੀ ਨੂੰ ਪ੍ਰਧਾਨ ਅਤੇ ਗੁਰਮੀਤ ਸਿੰਘ ਸਾਹੀ ਨੂੰ ਜਨਰਲ ਸਕੱਤਰ ਐਲਾਨਿਆ ਗਿਆ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਗੁਰਮੀਤ ਸਿੰਘ ਰੰਧਾਵਾ ਅਤੇ ਕਿਰਪਾਲ ਸਿੰਘ ਵੱਲੋਂ ਐਲਾਨੇ ਗਏ ਨਤੀਜੇ ਅਨੁਸਾਰ ਮਨਜੀਤ ਸਿੰਘ ਚਾਨਾ ਨੂੰ ਸੀਨੀਅਰ ਮੀਤ ਪ੍ਰਧਾਨ, ਸੁਸ਼ੀਲ ਗਰਚਾ ਤੇ ਧਰਮ ਸਿੰਘ ਨੂੰ ਮੀਤ ਪ੍ਰਧਾਨ, ਰਾਜ ਕੁਮਾਰ ਅਰੋੜਾ ਨੂੰ ਜਥੇਬੰਦਕ ਸਕੱਤਰ, ਸਰੋਜ ਕੁਮਾਰੀ ਵਰਮਾ ਤੇ ਨੀਲਮ ਕੁਮਾਰੀ ਠਾਕੁਰ ਨੂੰ ਸੰਯੁਕਤ ਸਕੱਤਰ ਅਤੇ ਰਾਜੀਵ ਤਨੇਜਾ ਨੂੰ ਵਿੱਤ ਸਕੱਤਰ ਚੁਣਿਆ ਗਿਆ। ਉਨ੍ਹਾਂ ਦੱਸਿਆ ਕਿ ਮੀਤ ਪ੍ਰਧਾਨ ਅਤੇ ਸੰਯੁਕਤ ਸਕੱਤਰ ਲਈ 3-3 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਸਨ, ਜਿਨਾਂ ’ਚੋਂ ਕੁਲਵੰਤ ਸਿੰਘ ਕੋਟਲੀ ਨੇ ਮੀਤ ਪ੍ਰਧਾਨ ਅਤੇ ਭੁਪਿੰਦਰ ਬੱਬਰ ਨੇ ਸੰਯੁਕਤ ਸਕੱਤਰ ਵਜੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਇਸ ਨੂੰ ਪੈਨਲ ਨਿਰਵਿਰੋਧ ਜੇਤੂ ਕਰਾਰ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਚੋਣ ਕਮਿਸ਼ਨ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਕਮਿਸ਼ਨ ਨੇ ਬੜੇ ਹੀ ਸ਼ਾਂਤੀਪੂਰਵਕ ਮਾਹੌਲ ਅਤੇ ਤਨਦੇਹੀ ਨਾਲ ਸੌਂਪੀ ਜ਼ਿੰਮੇਵਾਰੀ ਨੂੰ ਨੇਪਰੇ ਚੜਾਇਆ। ਉਨ੍ਹਾਂ ਕਿਹਾ ਕਿ ਮੁਹਾਲੀ ਪ੍ਰੈਸ ਕਲੱਬ ਸਾਹਮਣੇ ਸਭ ਤੋਂ ਵੱਡਾ ਕਾਰਜ ਪ੍ਰੈਸ ਕਲੱਬ ਲਈ ਸਰਕਾਰ ਪਾਸੋਂ ਥਾਂ ਲੈਣ ਦਾ ਹੈ, ਜਿਸ ਲਈ ਮੁਹਾਲੀ ਪ੍ਰੈਸ ਕਲੱਬ ਅਤੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਨਾਲ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਕਲੱਬ ਦੇ ਵੱਖ-ਵੱਖ ਮੈਂਬਰਾਂ ਵੱਲੋਂ ਨਵੀਂ ਚੁਣੀ ਟੀਮ ਨੂੰ ਵਧਾਈ ਦਿੰਦਿਆਂ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਖ਼ੁਸ਼ੀ ਵਿੱਚ ਲੱਡੂ ਵੰਡੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ