ਡੀਟੀਐੱਫ਼ ਦੀ ਚੋਣ: ਗੁਰਪਿਆਰ ਕੋਟਲੀ ਪ੍ਰਧਾਨ ਤੇ ਅਮਰੀਕ ਮੁਹਾਲੀ ਨੂੰ ਸਕੱਤਰ ਚੁਣਿਆ

ਨਬਜ਼-ਏ-ਪੰਜਾਬ, ਮੁਹਾਲੀ, 26 ਜੂਨ:
ਡੈਮੋਕ੍ਰੇਟਿਕ ਟੀਚਰ ਫਰੰਟ (ਡੀਟੀਐਫ਼) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਦੇਖ-ਰੇਖ ਹੇਠ ਅੰਬੇਡਕਰ ਹਾਲ ਵਿਖੇ ਜ਼ਿਲ੍ਹਾ ਮੁਹਾਲੀ ਦਾ ਚੋਣ ਇਜਲਾਸ ਸੰਪੂਰਨ ਹੋਇਆ। ਅਮਰੀਕ ਸਿੰਘ ਮੁਹਾਲੀ ਨੇ ਡੈਲੀਗੇਟ ਅਧਿਆਪਕਾਂ ਦਾ ਸਵਾਗਤ ਕੀਤਾ ਜਦੋਂਕਿ ਡਾ. ਹਰਿੰਦਰ ਸਿੰਘ ਨੇ ਮੌਜੂਦਾ ਸਮੇਂ ਜਥੇਬੰਦੀ ਨੂੰ ਮਜ਼ਬੂਤ ਬਣਾਉਣ ’ਤੇ ਜ਼ੋਰ ਦਿੱਤਾ। ਅਪਰਨਾ ਮਿਸ਼ਰਾ ਨੇ ਜਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਸਰਬਸੰਮਤੀ ਨਾਲ ਮੁਲਾਜ਼ਮ ਹੱਕਾਂ ਲਈ ਸੰਘਰਸ਼ਸ਼ੀਲ ਆਗੂ ਗੁਰਪਿਆਰ ਸਿੰਘ ਕੋਟਲੀ ਨੂੰ ਡੀਟੀਐਫ਼ ਦਾ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਅਮਰੀਕ ਸਿੰਘ ਮੁਹਾਲੀ ਨੂੰ ਸਕੱਤਰ, ਰੋਸ਼ਨ ਲਾਲ ਨੂੰ ਵਿੱਤ ਸਕੱਤਰ, ਚਰਨਜੀਤ ਸਿੰਘ ਨੂੰ ਪ੍ਰੈਸ ਸਕੱਤਰ, ਸ਼ਿਵ ਸ਼ੰਕਰ ਤੇ ਗੁਰਸ਼ਰਨ ਸਿੰਘ ਅਤੇ ਪ੍ਰੇਮ ਰਾਣੀ ਨੂੰ ਮੀਤ ਪ੍ਰਧਾਨ, ਅਰਪਨਾ ਮਿਸ਼ਰਾ ਨੂੰ ਸੰਯੁਕਤ ਸਕੱਤਰ, ਜਗਜੀਤ ਕੌਰ ਨੂੰ ਪ੍ਰਚਾਰ ਸਕੱਤਰ ਅਤੇ ਹੀਰਾ ਸਿੰਘ, ਰਮੇਸ਼ ਕੁਮਾਰ, ਡਾ. ਹਰਿੰਦਰ ਸਿੰਘ, ਰਾਣੋ ਸਿੱਧੂ, ਹਰਤੇਜ ਸਿੰਘ, ਹਰਮੀਤ ਕੌਰ ਅਤੇ ਪਰਮਿੰਦਰ ਕੌਰ ਵਿਰਕ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਨਾਮਜ਼ਦ ਕੀਤਾ ਗਿਆ। ਸਮਾਗਮ ਵਿੱਚ ਹਰਿੰਦਰ ਸਿੰਘ ਪਟਿਆਲਾ, ਹਰਿੰਦਰ ਭੰਡਾਰੀ ਅਤੇ ਜਸਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਮੌਜੂਦਾ ਸਮੇਂ ਦੌਰਾਨ ਸਿੱਖਿਆ ਨੂੰ ਬਚਾਉਣ ਲਈ ਜਥੇਬੰਦੀਆਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਸਰਕਾਰ ਵੱਲੋਂ ਅਧਿਆਪਕ ਮਸਲਿਆਂ ਨੂੰ ਅਣਗੌਲਿਆ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਮੁੱਚੇ ਅਧਿਆਪਕ ਵਰਗ ਨੂੰ ਇੱਕਜੁੱਟ ਹੋ ਕੇ ਲੜਾਈ ਲੜਨ ਦੀ ਅਪੀਲ ਕੀਤੀ। ਅਖੀਰ ਵਿੱਚ ਰਾਣੋ ਸਿੱਧੂ ਨੇ ਸਮੂਹ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਨਵੀਂ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ 13 ਜੁਲਾਈ ਨੂੰ ਬਠਿੰਡਾ ਵਿੱਚ ਹੋਣ ਜਾ ਰਹੇ ਸੂਬਾਈ ਇਜਲਾਸ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਮਤਾ ਪਾਸ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ

ਕੇਂਦਰ ਸਰਕਾਰ ਵੱਲੋਂ ਫ਼ੰਡ ਰੋਕਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ’ਚ ਖੜੌਤ ਆਈ: ਸਿਹਤ ਮੰਤਰੀ ਸੈਕਟਰ-71 ਆਈਵੀ…