ਫੇਜ਼-10 ਦੀ ਮਿੰਨੀ ਮਾਰਕੀਟ ਦੇ ਅਹੁਦੇਦਾਰਾਂ ਦੀ ਚੋਣ, ਮੁਨੀਸ਼ ਸ਼ਰਮਾ ਨੂੰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਇੱਥੋਂ ਦੇ ਫੇਜ਼-10 ਵਿੱਚ ਸਥਿਤ ਮਿੰਨੀ ਮਾਰਕੀਟ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕਰਦਿਆਂ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਿਲਣ ਦਾ ਫੈਸਲਾ ਲਿਆ ਗਿਆ। ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਮੇਅਰ ਧੜੇ ਦੇ ਕੌਂਸਲਰ ਆਰ.ਪੀ. ਸ਼ਰਮਾ ਦੇ ਸਪੁੱਤਰ ਅਤੇ ਨੌਜਵਾਨ ਆਗੂ ਮੁਨੀਸ਼ ਕੁਮਾਰ ਸ਼ਰਮਾ ਨੂੰ ਮਿੰਨੀ ਮਾਰਕੀਟ ਐਸੋਸੀਏਸ਼ਨ ਫੇਜ਼-10 ਦਾ ਪ੍ਰਧਾਨ ਚੁਣਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਦੇ ਬੁਲਾਰੇ ਨੇ ਦੱਸਿਆ ਕਿ ਬਾਕੀ ਅਹੁਦੇਦਾਰਾਂ ਵਿੱਚ ਸਮਾਜ ਸੇਵੀ ਗੁਰਚਰਨ ਕੌਰ ਨੂੰ ਚੇਅਰਮੈਨ, ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸ਼ਰਨਜੀਤ ਸਿੰਘ ਨੂੰ ਜਨਰਲ ਸਕੱਤਰ, ਗੁਲਸ਼ਨ ਕੁਮਾਰ ਨੂੰ ਸੰਯੁਕਤ ਸਕੱਤਰ, ਤਲਵਿੰਦਰ ਸਿੰਘ ਨੂੰ ਵਿੱਤ ਸਕੱਤਰ, ਸ਼ਵਿੰਦਰ ਸਿੰਘ ਨੂੰ ਸਹਾਇਕ ਵਿੱਤ ਸਕੱਤਰ ਨਿਯੁਕਤ ਕੀਤਾ ਗਿਆ ਜਦੋਂਕਿ ਟੀ.ਐਮ. ਸ਼ਰਮਾ, ਜਸਪਾਲ ਸਿੰਘ, ਪਵਨ ਸੋਹੀ, ਆਗਿਆਪਾਲ ਸਿੰਘ, ਰਮੇਸ਼ ਭਾਰਦਵਾਜ ਨੂੰ ਕਾਰਜਕਾਰੀ ਮੈਂਬਰ ਨਾਮਜ਼ਦ ਕੀਤਾ ਗਿਆ। ਅਖੀਰ ਵਿੱਚ ਨਵ ਨਿਯੁਕਤ ਪ੍ਰਧਾਨ ਮੁਨੀਸ਼ ਸ਼ਰਮਾ ਨੇ ਸਮੂਹ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…