Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੀ ਚੋਣ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ: ਜਥੇਦਾਰ ਕੁੰਭੜਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ: ਸ਼੍ਰੋਮਣੀ ਅਕਾਲੀ ਦਲ ਜੱਥਾ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦਾਅਵਾ ਕੀਤਾ ਹੈ ਕਿ ਨਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ। ਪਿਛਲੇ ਇੱਕ ਹਫਤੇ ਤੋਂ ਪਟਿਆਲਾ ਵਿਖੇ ਪਾਰਟੀ ਦਾ ਪ੍ਰਚਾਰ ਕਰਕੇ ਪਰਤੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਪਟਿਆਲਾ ਵਿਖੇ ਮੁਹਾਲੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਡਿਊਟੀ ਲੱਗੀ ਹੈ। ਇਸ ਦੌਰਾਨ ਪਾਰਟੀ ਨੂੰ ਪਟਿਆਲਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਵਿਚ ਬਹੁਤ ਭਰਵਾਂ ਹੁੰਗਾਰਾ ਮਿਲਿਆ। ਉਹਨਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਚੋਣਾਂ ਵਿਚ ਲੋਕਾਂ ਤੋਂ ਮਿਲੇ ਭਰਪੂਰ ਸਮਰਥਣ ਤੋਂ ਇਹ ਆਸ ਬਣ ਗਈ ਹੈ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਆਪਣੀ ਹੁੰਦੀ ਹਾਰ ਵੇਖਕੇ ਕਾਂਗਰਸ ਬੁਖਲਾਅ ਗਈ ਹੈ ਅਤੇ ਕਾਂਗਰਸ ਵੱਲੋਂ ਇਹ ਚੋਣਾਂ ਜਿਤਣ ਲਈ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਦੀ ਯੋਜਨਾ ਬਣਾਈ ਹੋਈ ਹੈ। ਜਿਸ ਦਾ ਕਿ ਅਕਾਲੀ ਦਲ ਆਗੂਆਂ ਤੇ ਵਰਕਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਾਕ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ