ਗੁਰਦੁਆਰਾ ਸਾਚਾ ਧਨੁ ਸਾਹਿਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਇੱਥੋਂ ਦੇ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਦੀ ਵਿੱਤੀ ਸਾਲ 2022-24 ਲਈ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਤਿੰਨ ਮੈਂਬਰੀ ਚੋਣ ਕਮੇਟੀ ਦੇ ਮੈਂਬਰਾਂ ਮਨਜੀਤ ਸਿੰਘ, ਜਸਵੰਤ ਸਿੰਘ ਅਤੇ ਹਰਦੇਵ ਸਿੰਘ ਦੀ ਦੇਖਰੇਖ ਵਿੱਚ ਹੋਈ ਗੁਰਦੁਆਰਾ ਕਮੇਟੀ ਦੀ ਚੋਣ ਦਾ ਅਮਲ ਪੁਰਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਮਰਜੀਤ ਸਿੰਘ ਨੂੰ ਸਰਬਸੰਮਤੀ ਨਾਲ ਗੁਰਦੁਆਰਾ ਸਾਚਾ ਧਨੁ ਸਾਹਿਬ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਸੁਖਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਭਜਨ ਸਿੰਘ ਨੂੰ ਜਨਰਲ ਸਕੱਤਰ, ਗੱਜਣ ਸਿੰਘ ਨੂੰ ਸਕੱਤਰ ਅਤੇ ਤਰਨਜੀਤ ਸਿੰਘ ਨੂੰ ਵਿੱਤ ਸਕੱਤਰ ਥਾਪਿਆ ਗਿਆ।
ਇਸ ਮੌਕੇ ਅਖੰਡ ਕੀਰਤਨੀ ਜਥਾ ਦੇ ਮੁੱਖ ਬੁਲਾਰੇ ਅਤੇ ਗੁਰਦੁਆਰਾ ਕਮੇਟੀ ਦੇ ਤਤਕਾਲੀ ਪ੍ਰਧਾਨ ਭਾਈ ਆਰਪੀ ਸਿੰਘ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਹਰਮੋਹਿੰਦਰ ਸਿੰਘ ਢਿੱਲੋਂ, ਜਤਿੰਦਰ ਸਿੰਘ ਮਾਨ, ਨਾਦਰ ਸਿੰਘ, ਸੁਰਿੰਦਰ ਸਿੰਘ, ਅਰਵਿੰਦਰ ਸਿੰਘ ਅਤੇ ਤਰਲੋਚਨ ਸਿੰਘ ਸਮੇਤ ਸ਼ਹਿਰ ਦੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …