Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਨਬਜ਼-ਏ-ਪੰਜਾਬ, ਮੁਹਾਲੀ, 22 ਜਨਵਰੀ: ਇੱਥੋਂ ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਮੁਹਾਲੀ ਦੀ ਪ੍ਰਬੰਧਕ ਕਮੇਟੀ ਦੀ ਨਵੇਂ ਸਿਰਿਓਂ ਚੋਣ ਕੀਤੀ ਗਈ। ਸ਼੍ਰੋਮਣੀ ਸਾਹਿਤਕਾਰ ਅਤੇ ਚੋਣ ਪ੍ਰਬੰਧਕ ਮਨਮੋਹਨ ਸਿੰਘ ਦਾਊਂ ਨੇ ਦੱਸਿਆ ਕਿ ਇਸ ਮੌਕੇ ਜਸਪਾਲ ਸਿੰਘ ਨੂੰ ਪ੍ਰਧਾਨ, ਜਸਬੀਰ ਸਿੰਘ ਨੂੰ ਮੀਤ ਪ੍ਰਧਾਨ, ਭੁਪਿੰਦਰ ਸਿੰਘ ਨੂੰ ਜਨਰਲ ਸਕੱਤਰ, ਮਨਦੀਪ ਸਿੰਘ ਨੂੰ ਮੀਤ ਸਕੱਤਰ, ਹਰਵਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ, ਡੀਪੀ ਸਿੰਘ ਨੂੰ ਕੈਸ਼ੀਅਰ, ਤੇਜਿੰਦਰ ਸਿੰਘ ਨੂੰ ਮੀਤ ਕੈਸ਼ੀਅਰ, ਬਲਬੀਰ ਸਿੰਘ ਨੂੰ ਸਟੋਰ ਕੀਪਰ ਅਤੇ ਨਿਰਮਲ ਸਿੰਘ ਨੂੰ ਮੀਤ ਸਟੋਰ ਕੀਪਰ ਚੁਣਿਆ ਗਿਆ। ਅਖੀਰ ਵਿੱਚ ਨਵੇਂ ਚੁਣੇ ਗਏ ਪ੍ਰਧਾਨ ਜਸਪਾਲ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ