ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੇ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਇੱਥੋਂ ਦੇ ਗੁਰਦੁਆਰਾ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੀ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਪਰਚੀ ਸਿਸਟਮ ਰਾਹੀਂ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਚੋਣ ਵਿੱਚ ਜਸਪਾਲ ਸਿੰਘ ਨੂੰ ਪ੍ਰਧਾਨ ਅਤੇ ਭੁਪਿੰਦਰ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰੈਸ ਸਕੱਤਰ ਅਤੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-6 ਦੇ ਕਾਰਜਕਾਰੀ ਮੈਂਬਰ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਜਨਰਲ ਹਾਊਸ ਦੀ ਮੀਟਿੰਗ ਵਿੱਚ ਪ੍ਰਧਾਨਗੀ ਲਈ 4 ਉਮੀਦਵਾਰ ਅਤੇ ਜਨਰਲ ਸਕੱਤਰ ਲਈ 2 ਉਮੀਦਵਾਰਾਂ ਦੇ ਨਾਮ ਵਿਚਾਰੇ ਗਏ। ਇਸ ਦੌਰਾਨ ਪਰਚੀ ਸਿਸਟਮ ਰਾਹੀਂ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਤ ਪ੍ਰਧਾਨ, ਮੀਤ ਸਕੱਤਰ, ਵਿੱਤ ਸਕੱਤਰ, ਮੀਤ ਵਿੱਤ ਸਕੱਤਰ ਅਤੇ ਸਟੋਰ ਕੀਪਰ ਲਈ ਇਕ-ਇਕ ਉਮੀਦਵਾਰ ਦਾ ਨਾਮ ਵਿਚਾਰਿਆ ਗਿਆ। ਇਸ ਉਪਰੰਤ ਵਿਚਾਰ ਚਰਚਾ ਕਰਦਿਆਂ ਸਾਬਕਾ ਪ੍ਰਧਾਨ ਬਲਦੇਵ ਸਿੰਘ ਦੀ ਤਜਵੀਜ਼ ਉੱਤੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਜਸਬੀਰ ਸਿੰਘ ਮੱਲ੍ਹੀ ਨੂੰ ਮੀਤ ਪ੍ਰਧਾਨ, ਪ੍ਰਦੁਮਣ ਸਿੰਘ ਨੂੰ ਮੀਤ ਸਕੱਤਰ, ਡੀਪੀ ਸਿੰਘ ਨੂੰ ਕੈਸ਼ੀਅਰ, ਮਨਦੀਪ ਸਿੰਘ ਨੂੰ ਮੀਤ ਕੈਸ਼ੀਅਰ ਅਤੇ ਸਰਵਨ ਸਿੰਘ ਨੂੰ ਸਟੋਰ ਕੀਪਰ ਚੁਣਿਆ ਗਿਆ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਹ ਉਸ ਉੱਤੇ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ ਅਤੇ ਮਨੁੱਖਤਾ ਦੇ ਭਲੇ ਅਤੇ ਗੁਰਦੁਆਰਾ ਸਾਹਿਬ ਦੇ ਵਿਕਾਸ ਲਈ ਯਤਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…