
ਕਿਸਾਨ ਯੂਨੀਅਨ ਪਿੰਡ ਸਿਆਊ ਇਕਾਈ ਦੇ ਅਹੁਦੇਦਾਰਾਂ ਦੀ ਚੋਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮੀਟਿੰਗ ਨੇੜਲੇ ਪਿੰਡ ਸਿਆਊ ਵਿਖੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਪਿੰਡ ਦੀ ਸਹਿਮਤੀ ਨਾਲ ਸਿੱਧੂਪੁਰ ਜਥੇਬੰਦੀ ਦੀ ਸਥਾਨਕ ਇਕਾਈ ਦੀ ਚੋਣ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਯਾਦਵਿੰਦਰ ਸਿੰਘ (ਲਾਡੀ) ਨੂੰ ਸਿਆਊ ਪਿੰਡ ਦੀ ਇਕਾਈ ਦਾ ਪ੍ਰਧਾਨ ਥਾਪਿਆ ਗਿਆ। ਇਸ ਤੋਂ ਇਲਾਵਾ ਰਾਜਿੰਦਰ ਸਿੰਘ, ਪ੍ਰੇਮ ਸਿੰਘ, ਮਲਕੀਤ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਤੇਜ ਸਿੰਘ ਤੇ ਅਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸਤਵਿੰਦਰ ਸਿੰਘ ਨੂੰ ਜਨਰਲ ਸਕੱਤਰ, ਮੁਖਵਿੰਦਰ ਸਿੰਘ ਅਤੇ ਪ੍ਰਦੀਪ ਕੁਮਾਰ ਨੂੰ ਮੀਤ ਪ੍ਰਧਾਨ, ਹਰਪਾਲ ਸਿੰਘ ਨੂੰ ਪ੍ਰੈਸ ਸਕੱਤਰ, ਗੁਰਜੰਟ ਸਿੰਘ ਨੂੰ ਸਹਿ ਪ੍ਰੈਸ ਸਕੱਤਰ, ਵਰਿੰਦਰ ਸਿੰਘ ਨੂੰ ਕੈਸ਼ੀਅਰ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਧਿਆਨ ਸਿੰਘ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਮਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ। ਇਸ ਮੌਕੇ ਕਿਰਪਾਲ ਸਿੰਘ ਸਿਆਊ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਸਮੁੱਚੇ ਮੁਹਾਲੀ ਜ਼ਿਲ੍ਹੇ ਅੰਦਰ ਪਿੰਡਾਂ ਦੀਆਂ ਇਕਾਈਆਂ ਦਾ ਗਠਨ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕਿਸਾਨ ਜਥੇਬੰਦੀ ਨਾਲ ਜੋੜਿਆ ਜਾਵੇਗਾ।