ਰੈਜ਼ੀਡੈਂਟ ਵੈਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਨਬਜ਼-ਏ-ਪੰਜਾਬ, ਮੁਹਾਲੀ, 3 ਅਕਤੂਬਰ:
ਰੈਜ਼ੀਡੈਂਟ ਵੈਲਫੇਅਰ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਸੈਕਟਰ-80 ਦੀ ਇੱਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸੈਕਟਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਹਾਜ਼ਰ ਸੈਕਟਰ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਸਰਬਸੰਮਤੀ ਨਾਲ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਅੱਜ ਇੱਥੇ ਸੰਸਥਾ ਦੇ ਬੁਲਾਰੇ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਵਿੱਚ ਲਾਭ ਸਿੰਘ ਸਿੱਧੂ ਨੂੰ ਪ੍ਰਧਾਨ, ਭਗਵੰਤ ਸਿੰਘ ਗਿੱਲ ਨੂੰ ਸੀਨੀਅਰ ਮੀਤ ਪ੍ਰਧਾਨ, ਪ੍ਰਕਾਸ਼ ਚੰਦ ਨੂੰ ਮੀਤ ਪ੍ਰਧਾਨ, ਮੇਜਰ ਸਿੰਘ ਨੂੰ ਜਨਰਲ ਸਕੱਤਰ, ਅਵਤਾਰ ਸਿੰਘ ਨੂੰ ਵਿੱਤ ਸਕੱਤਰ ਅਤੇ ਸੁਖਚੈਨ ਸਿੰਘ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ।
ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਲਾਭ ਸਿੰਘ ਸਿੱਧੂ ਅਤੇ ਸਮੂਹ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਸੈਕਟਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਜਲਦੀ ਹੀ ਉਚੇਚੇ ਤੌਰ ’ਤੇ ਠੋਸ ਕਦਮ ਚੁੱਕੇ ਜਾਣਗੇ ਅਤੇ ਸੈਕਟਰ-76 ਤੋਂ 80 ਦੇ ਪਲਾਟ ਹੋਲਡਰਾਂ ਕੋਲੋਂ ਗਮਾਡਾ ਵੱਲੋਂ ਵਧੀ ਹੋਈ ਕੀਮਤ ਦਾ ਫ਼ੈਸਲਾ ਰੱਦ ਕਰਵਾਉਣ ਸਬੰਧੀ ਪਹਿਲਾਂ ਹੀ ਹੋਂਦ ਵਿੱਚ ਆਈ ਹੋਈ ਐਂਟੀ ਇਨਹਾਸਮੈਂਟ ਕਮੇਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…