
ਰੈਵੀਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਰੈਵੀਨਿਊ ਬਾਰ ਐਸੋਸੀਏਸ਼ਨ ਮੁਹਾਲੀ ਦੇ ਅਹੁਦੇਦਾਰਾਂ ਦੀ ਨਵੇਂ ਸਿਰਿਓਂ ਚੋਣ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਜਥੇਬੰਦੀ ਦੀ ਚੋਣ ਦੌਰਾਨ ਸਰਬਸੰਮਤੀ ਨਾਲ ਬਲਜਿੰਦਰ ਸਿੰਘ ਸਰਾਂ ਨੂੰ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਸ੍ਰੀਮਤੀ ਅਨੂੰ ਸ਼ਰਮਾ ਨੂੰ ਮੀਤ ਪ੍ਰਧਾਨ, ਪ੍ਰਵੀਨ ਕੁਮਾਰ ਗਰਗ ਨੂੰ ਜਨਰਲ ਸਕੱਤਰ, ਦਰਸ਼ਨ ਕੁਮਾਰ ਸ਼ਰਮਾ ਨੂੰ ਸੰਯੁਕਤ ਸਕੱਤਰ, ਰਾਜੇਸ਼ ਮੋਹਨ ਸ਼ਰਮਾ ਨੂੰ ਕੈਸ਼ੀਅਰ, ਸੋਹਨ ਸਿੰਘ ਬਾਗੀ ਨੂੰ ਲਾਇਬੇ੍ਰਰੀਅਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀਮਤੀ ਅਨੂੰ ਸ਼ਰਮਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪਹਿਲਾਂ ਵਾਂਗ ਵਕੀਲਾਂ ਦੀ ਭਲਾਈ ਲਈ ਕੰਮ ਕੀਤੇ ਜਾਣਗੇ ਅਤੇ ਸਰਕਾਰ ਤੋਂ ਵਕੀਲਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰੈਵੀਨਿਊ ਬਾਰ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਲਈ ਇਕ ਕਮਰਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਵਕੀਲ ਰਵਿੰਦਰ ਪਾਲ ਸਿੰਘ ਆਨੰਦ, ਵਿਨੋਦ ਵਰਮਾ, ਯਸ਼ਪਾਲ ਸ਼ਰਮਾ, ਦਲਜੀਤ ਸਿੰਘ ਸਿੱਧੂ, ਵਿਰੇਂਦਰ ਪਾਲ ਸਿੰਘ ਆਨੰਦ, ਹਰਵਿੰਦਰ ਸਿੰਘ ਸਿੱਧੂ ਮੌਜੂਦ ਸਨ।