
ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਡੇਲੀਵੇਜ਼ ਕਰਮਚਾਰੀ ਯੂਨੀਅਨ ਦੀ ਇੱਥੇ ਹੋਈ ਵਿੱਚ ਤਿੰਨ ਸਾਲ ਲਈ ਅਹੁਦੇਦਾਰ ਅਤੇ ਕਾਰਜਕਾਰੀ ਮੈਂਬਰ ਚੁਣੇ ਗਏ। ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਰਾਜ ਕੁਮਾਰ ਨੂੰ ਪ੍ਰਧਾਨ ਚੁਣਿਆ ਗਿਆ, ਜਦੋਂਕਿ ਇੰਦਰਜੀਤ ਸਿੰਘ ਨੂੰ ਜਨਰਲ ਸਕੱਤਰ, ਮਨਦੀਪ ਸਿੰਘ ਅਤੇ ਜਸਵੰਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਭਗਵੰਤ ਸਿੰਘ ਨੂੰ ਜੁਨੀਅਰ ਮੀਤ ਪ੍ਰਧਾਨ, ਰਚਨਦੀਪ ਸਿੰਘ ਨੂੰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ, ਨਿਰਮਲ ਸਿੰਘ ਨੂੰ ਸਕੱਤਰ, ਬੁਟਾ ਸਿੰਘ ਨੂੰ ਖਜਾਨਚੀ, ਸੁਖਚੈਨ ਸਿੰਘ ਨੂੰ ਸੰਗਠਨ ਸਕੱਤਰ, ਕਰਨ ਸਿੰਘ ਨੂੰ ਐਡੀਟਰ, ਨਵਪ੍ਰੀਤ ਸਿੰਘ ਨੂੰ ਦਫਤਰ ਸਕੱਤਰ, ਤਜਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ।
ਇਸ ਦੇ ਨਾਲ ਹੀ ਗੁਰਜੀਤ ਕੌਰ, ਸਤਿੰਦਰ ਕੌਰ, ਸੁਸ਼ਮਾ ਕੁਮਾਰੀ, ਸ਼ਰੇਸ਼ਟਾ, ਸੁਖਵਿੰਦਰ ਕੌਰ, ਪ੍ਰੀਤੀ ਸ਼ਰਮਾ, ਮੰਗਾ ਸਿੰਘ, ਗੁਰਪ੍ਰੀਤ ਸਿੰਘ, ਨਵੀਨ ਵਾਲਿਆ, ਸੁਖਵੀਰ ਸਿੰਘ, ਸਤਵਿੰਦਰ ਸਿੰਘ, ਅਮਨਦੀਪ, ਸੱਤਵਿੰਦਰ ਕੌਰ, ਗੁਰਦੀਪ ਸਿੰਘ, ਗੁਰਲਾਲ ਸਿੰਘ, ਰਜਿੰਦਰ ਸਿੰਘ, ਤਜਿੰਦਰ ਸਿੰਘ, ਯੋਦਵੀਰ ਸਿੰਘ, ਮਨਿੰਦਰ ਸਿੰਘ, ਜਗਦੀਸ਼ ਸਿੰਘ ਨੂੰ ਮੈਂਬਰ ਚੁਣਿਆ ਗਿਆ।