ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਚੋਣ, ਮਹਿੰਦਰ ਸਿੰਘ ਨੂੰ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ, ਮੁਹਾਲੀ, 13 ਦਸੰਬਰ:
ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਇਕਾਈ ਦੇ ਅਹੁਦੇਦਾਰਾਂ ਦੀ ਅਗਲੇ ਦੋ ਸਾਲਾਂ ਲਈ ਚੋਣ ਕੀਤੀ ਗਈ। ਇਸ ਸਬੰਧੀ ਸੋਹਾਣਾ ਪੁਲੀਸ ਕੰਪਲੈਕਸ ਅੰਦਰ ਸਥਿਤ ਜਥੇਬੰਦੀ ਦੇ ਜ਼ਿਲ੍ਹਾ ਦਫ਼ਤਰ ਵਿੱਚ ਨਾਮਜ਼ਦਗੀ ਸਮੇਂ ਸਰਬਸੰਮਤੀ ਨਾਲ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਥਾਪਿਆ ਗਿਆ ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਇੰਸਪੈਕਟਰ (ਸੇਵਾਮੁਕਤ) ਪਰਮਜੀਤ ਸਿੰਘ ਮਲਕਪੁਰ ਨੂੰ ਸੀਨੀਅਰ ਮੀਤ ਪ੍ਰਧਾਨ, ਇੰਸਪੈਕਟਰ (ਸੇਵਾਮੁਕਤ) ਦਲਜੀਤ ਸਿੰਘ ਕੈਲੋਂ ਨੂੰ ਜਰਨਲ ਸਕੱਤਰ ਚੁਣਿਆ ਗਿਆ। ਇਹ ਚੋਣ ਜਥੇਬੰਦੀ ਦੇ ਸੂਬਾ ਪ੍ਰਧਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਡੀਐਸਪੀ (ਸੇਵਾਮੁਕਤ) ਸੋਹਣ ਲਾਲ ਸੰਧੂ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਸ਼ਮਸ਼ੇਰ ਸਿੰਘ ਰਿਟਰਨਿੰਗ ਅਫ਼ਸਰ ਅਤੇ ਅਬਜ਼ਰਵਰ ਦੀ ਨਿਗਰਾਨੀ ਹੇਠ ਨੇਪਰੇ ਚੜੀ।
ਜ਼ਿਕਰਯੋਗ ਹੈ ਕਿ ਜਥੇਬੰਦੀ ਦੇ ਜ਼ਿਲ੍ਹਾ ਮੁਹਾਲੀ ਵਿੱਚ ਲਗਪਗ 300 ਮੈਂਬਰ ਹਨ, ਜੋ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਥਾਣਿਆਂ ਅਤੇ ਦਫ਼ਤਰਾਂ ਵਿੱਚ ਆਪਣੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਪਹਿਲਾਂ ਡੀਐਸਪੀ (ਸੇਵਾਮੁਕਤ) ਹਰਬੰਸ ਸਿੰਘ ਰਿਆੜ ਦੀ ਨਿਗਰਾਨੀ ਹੇਠ ਐਸੋਸੀਏਸ਼ਨ ਪਿਛਲੇ ਚਾਰ ਸਾਲਾਂ ਤੋਂ ਕੰਮ ਰਹੀ ਸੀ। ਐਸੋਸੀਏਸ਼ਨ ਦੇ ਉਕਤ ਅਹੁਦੇਦਾਰਾਂ ਤੋਂ ਇਲਾਵਾ 10 ਕਾਰਜਕਾਰਨੀ ਮੈਂਬਰ ਵੀ ਨਾਮਜ਼ਦ ਕੀਤੇ ਗਏ ਹਨ। ਜਿਨ੍ਹਾਂ ਨੂੰ ਅਗਲੀ ਮੀਟਿੰਗ ਵਿੱਚ ਵੱਖ-ਵੱਖ ਅਹੁਦਿਆਂ ਸਬੰਧੀ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਮਹਿੰਦਰ ਸਿੰਘ ਮੁਹਾਲੀ ਸਮੇਤ ਪੰਜਾਬ ਦੇ ਡੇਢ ਦਰਜਨ ਥਾਣਿਆਂ ਵਿੱਚ ਥਾਣਾ ਮੁਖੀਆਂ ਤੋਂ ਇਲਾਵਾ ਸੂਬੇ ਦੇ ਦੋ ਡੀਜੀਪੀ ਦੇ ਨਿੱਜੀ ਸਟਾਫ਼ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਜਿਨ੍ਹਾਂ ਦਾ ਪੁਲੀਸ ਪ੍ਰਸ਼ਾਸਨ ਅਤੇ ਮੁਲਾਜ਼ਮਾਂ ਵਿੱਚ ਵਿਚਰਨ ਦਾ ਕਾਫ਼ੀ ਤਜਰਬਾ ਹੈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ, ਸਤਨਾਮ ਸਿੰਘ ਖਰੜ, ਹਰਭਿੰਦਰ ਕੁਮਾਰ, ਗੁਰਮੇਲ ਸਿੰਘ, ਮਹਿੰਦਰ ਸਿੰਘ ਭਾਖਰਪੁਰ, ਸ਼ਮਸ਼ੇਰ ਸਿੰਘ, ਬਾਵਾ ਸਿੰਘ, ਰਮੇਸ਼ ਕੁਮਾਰ ਕੁਰਾਲੀ, ਜਸਪਾਲ ਸਿੰਘ ਬਿੱਲਾ, ਫੂਲਚੰਦ (ਸਾਰੇ ਸੇਵਾਮੁਕਤ ਇੰਸਪੈਕਟਰ) ਸਮੇਤ ਵੱਡੀ ਗਿਣਤੀ ਵਿੱਚ ਪੰਜਾਬ ਪੁਲੀਸ ਦੇ ਸੇਵਾਮੁਕਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…