ਸ੍ਰੀ ਲਕਸ਼ਮੀ ਨਾਰਾਇਣ ਮੰਦਰ ਦੀ ਚੋਣ, ਪ੍ਰੇਮ ਸ਼ਰਮਾ ਨੂੰ 35ਵੀਂ ਵਾਰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ, ਮੁਹਾਲੀ, 15 ਸਤੰਬਰ:
ਇੱਥੋਂ ਦੇ ਫੇਜ਼-3ਬੀ2 ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਰ (ਸ੍ਰੀ ਹਨੂੰਮਾਨ ਮੰਦਰ) ਕਮੇਟੀ ਦੀ ਸਾਲਾਨਾ ਮੀਟਿੰਗ ਪ੍ਰਧਾਨ ਪ੍ਰੇਮ ਸ਼ਰਮਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਮੰਦਰ ਕਮੇਟੀ ਨੇ ਸਾਲ 2024 ਦੌਰਾਨ ਹੋਈਆਂ ਮੀਟਿੰਗਾਂ ਅਤੇ ਖ਼ਰਚਿਆਂ ਦਾ ਵੇਰਵਾ ਦਿੱਤਾ। ਉਪਰੰਤ ਸਰਬਸੰਮਤੀ ਨਾਲ ਮੰਦਰ ਕਮੇਟੀ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਜਿਸ ਵਿੱਚ ਹਾਜ਼ਰ ਸਾਰੇ ਕਮੇਟੀ ਮੈਂਬਰਾਂ ਵੱਲੋਂ ਪ੍ਰੇਮ ਸ਼ਰਮਾ ਨੂੰ ਲਗਾਤਾਰ 35ਵੀਂ ਵਾਰ ਪ੍ਰਧਾਨ ਚੁਣਿਆ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਮੰਦਰ ਕਮੇਟੀ ਦੇ ਬਾਕੀ ਅਹੁਦੇਦਾਰ ਨਿਯੁਕਤ ਕਰਨ ਦੇ ਸਾਰੇ ਅਧਿਕਾਰ ਦਿੱਤੇ ਗਏ। ਇਸ ਮੌਕੇ ਸੁਸ਼ਮਾ ਸ਼ਰਮਾ ਨੂੰ ਮੰਦਰ ਦੀ ਮਹਿਲਾ ਮੰਡਲ ਦੀ ਮੁਖੀ ਨਿਯੁਕਤ ਕੀਤਾ ਗਿਆ। ਪ੍ਰਧਾਨ ਪ੍ਰੇਮ ਸ਼ਰਮਾ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੰਦਰ ਦੇ ਮੁੱਖ ਪੁਜਾਰੀ ਪੰਡਿਤ ਜਗਦੰਬਾ ਪ੍ਰਸਾਦ ਰਤੂਰੀ ਅਤੇ ਸੁਭਾਸ਼ ਚੋਪੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…