ਮੁਹੱਲਾ ਵਿਕਾਸ ਕਮੇਟੀ ਫੇਜ਼-6 ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਮੁਹੱਲਾ ਵਿਕਾਸ ਕਮੇਟੀ ਫੇਜ਼-6 ਮੁਹਾਲੀ ਪਾਰਕ ਨੰਬਰ-23 ਦੀ ਚੋਣ ਵਾਰਡ ਨੰਬਰ-1 ਦੇ ਸਾਬਕਾ ਮਿਉਂਸਪਲ ਕੌਂਸਲਰ ਰਾਜਿੰਦਰ ਪ੍ਰਸ਼ਾਦ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਹੋਈ। ਚੋਣ ਅਧਿਕਾਰੀ ਅਤੇ ਸ਼੍ਰੋਮਣੀ ਸਾਹਿਤਕਾਰ ਮਨਮੋਹਣ ਸਿੰਘ ਦਾਊਂ ਨੇ ਚੋਣ ਪ੍ਰਕਿਰਿਆ ਦੀ ਜ਼ਿੰਮੇਵਾਰੀ ਸ਼ਾਨਦਾਰ ਢੰਗ ਨਾਲ ਨਿਭਾਈ। ਕਮੇਟੀ ਦੇ ਪਹਿਲੇ ਅਹੁਦੇਦਾਰਾਂ ਦੇ ਅਸਤੀਫ਼ੇ ਪ੍ਰਵਾਨ ਕਰਨ ਪਿੱਛੋਂ ਕਮੇਟੀ ਵੱਲੋਂ ਕੀਤੇ ਗਏ ਕਾਰਜਾਂ ਦੀ ਪ੍ਰਸੰਸਾ ਕੀਤੀ ਗਈ। ਉਪਰੰਤ ਆਪਸੀ ਸਹਿਮਤੀ ਨਾਲ ਸੰਸਥਾ ਦੇ ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਚੁਣੇ ਗਏ ਨਵੇਂ ਅਹੁਦੇਦਾਰਾਂ ਵਿੱਚ ਪ੍ਰਧਾਨ ਰਾਮ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਮੀਤ ਪ੍ਰਧਾਨ ਕੁਸ਼ਮ ਕਪੂਰ, ਜਨਰਲ ਸਕੱਤਰ ਗੁਰਮੀਤ ਸਿੰਘ, ਜੁਆਇੰਟ ਸਕੱਤਰ ਨਿਰਮਲ ਸਿੰਘ, ਵਿੱਤ ਸਕੱਤਰ ਹਰਮਨਜੋਤ ਸਿੰਘ ਹੁੰਦਲ, ਕਾਨੂੰਨੀ ਸਲਾਹਕਾਰ ਸੁਰਿੰਦਰ ਸਿੰਘ ਕੋਹਲੀ, ਆਰਗੇਨਾਈਜ਼ਰ ਰਾਜਿੰਦਰ ਪ੍ਰਸ਼ਾਦ ਸ਼ਰਮਾ, ਕੋਆਰਡੀਨੇਟਰ ਹਰਜੀਤ ਸਿੰਘ, ਆਡੀਟਰ ਮਨਪ੍ਰੀਤ ਸਿੰਘ, ਸਲਾਹਕਾਰ ਜਸਪਾਲ ਕੌਰ ਅਤੇ ਜਗਤਾਰਨ ਕੌਰ ਚੰਦੋਕ, ਪੈਟਰਨ ਮਨਮੋਹਣ ਸਿੰਘ ਦਾਊਂ ਨੈਸ਼ਨਲ ਐਵਾਰਡੀ ਸ਼ਾਮਿਲ ਕੀਤੇ ਗਏ। ਕਾਰਜਕਰਨੀ ਕਮੇਟੀ ਵਿਚ ਪ੍ਰਸ਼ੋਤਮ ਸਿੰਘ, ਕੁਲਵਿੰਦਰ ਸਿੰਘ, ਹਰਕਿਸ਼ਨ ਸਿੰਘ, ਤਰਸੇਮ ਲਾਲ, ਪ੍ਰੇਮ ਕੁਮਾਰ ਸ਼ਰਮਾ, ਆਰ. ਐੱਲ. ਪੁਰੀ, ਸਪਿੰਦਰ ਸਿੰਘ ਰਾਣਾ, ਜੀਤ ਸਿੰਘ ਬੈਂਸ ਅਤੇ ਡਾ. ਰਾਜਵਿੰਦਰ ਕੌਰ ਨੂੰ ਚੁਣਿਆ ਗਿਆ। ਇਸ ਮੌਕੇ ਨਵੇਂ ਪ੍ਰਧਾਨ ਰਾਮ ਸਿੰਘ ਸੰਧੂ ਨੇ ਸਾਰਿਆਂ ਦੇ ਧੰਨਵਾਦ ਕਰਦਿਆਂ ਪਾਰਕ ਨੂੰ ਹੋਰ ਜ਼ਿਆਦਾ ਸੁੰਦਰ ਬਣਾਉਣ ਲਈ ਸਾਰਿਆਂ ਦੇ ਸਹਿਯੋਗ ਦੀ ਮੰਗ ਕੀਤੀ। ਅਖੀਰ ਵਿੱਚ ਸਾਬਕਾ ਕੌਂਸਲਰ ਰਜਿੰਦਰ ਪ੍ਰਸ਼ਾਦ ਸ਼ਰਮਾ ਨੇ ਚੋਣ ਪ੍ਰਕਿਰਿਆ ਦੀ ਸਲਾਘਾ ਕਰਦਿਆਂ ਪਾਰਕ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਕੰਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮਨਮੋਹਣ ਸਿੰਘ ਦਾਊਂ ਨੇ ਸਾਰਿਆਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਉਕਤ ਪਾਰਕ ਨਮੂਨੇ ਦੀ ਪਾਰਕ ਵਜੋਂ ਜਾਂਦੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…