ਪੰਜਾਬ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਕਾਨੂੰਨ ਅਨੁਸਾਰ ਹੀ ਹੋਣਗੀਆਂ: ਤ੍ਰਪਤ ਬਾਜਵਾ

ਪਹਿਲੇ ਪੜਾਅ ਵਿੱਚ ‘ਬਲਾਕ ਸੰਮਤੀਆਂ, ਜ਼ਿਲ੍ਹਾ ਪ੍ਰੀਸ਼ਦ ਅਤੇ ਦੂਜੇ ਪੜਾਅ ਵਿੱਚ ਚੁਣੀਆਂ ਜਾਣਗੀਆਂ ਪੰਚਾਇਤਾਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਪਰੈਲ:
ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੂਬੇ ਵਿੱਚ ਇਸ ਵਰ੍ਹੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਪੰਚਾਇਤੀ ਰਾਜ ਕਾਨੂੰਨ ਅਤੇ ਇਸ ਦੇ ਨਿਯਮਾਂ ਅਨੁਸਾਰ ਹੀ ਹੋਣਗੀਆਂ। ਉਹਨਾਂ ਕਿਹਾ ਕਿ ਇਸ ਸਾਲ ਦੇ ਅੱਧ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੀ ਵਾਰਡਬੰਦੀ ਦਾ ਕੰਮ ਆਖਰੀ ਪੜਾਅ ਉੱਤੇ ਹੈ। ਉਹਨਾਂ ਕਿਹਾ ਕਿ ਪੰਚਾਂ-ਸਰਪੰਚਾਂ ਲਈ ਦਸਵੀਂ ਪੱਧਰ ਤੱਕ ਦੀ ਵਿਦਿਅਕ ਯੋਗਤਾ ਮਿੱਥਣ ਅਤੇ ਦੋ ਤੋਂ ਵੱਧ ਬੱਚਿਆਂ ਵਾਲੇ ਵਿਅਕਤੀਆਂ ਨੂੰ ਪੰਚਾਇਤੀ ਚੋਣਾਂ ਲੜਣ ਲਈ ਅਯੋਗ ਕਰਾਰ ਦੇਣ ਵਾਲੇ ਵਿਚਾਰਾਂ ਉੱਤੇ ਆਮ ਸਹਿਮਤੀ ਨਾ ਬਣ ਸਕਣ ਕਾਰਨ ਇਹ ਮਾਮਲੇ ਹਾਲ ਦੀ ਘੜੀ ਛੱਡ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹਨਾਂ ਮਾਮਲਿਆਂ ਉੱਤੇ ਪੰਜਾਬ ਵਜ਼ਾਰਤੀ ਮੰਡਲ ਵਿੱਚ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਇਸ ਸਬੰਧੀ ਵੱਖ ਵੱਖ ਪੱਧਰਾਂ ਉੱਤੇ ਲੋਕਾਂ ਦੀ ਰਾਇ ਜਾਣ ਲਈ ਜਾਵੇ।
ਇਸ ਸਬੰਧੀ ਪੇਂਡੂ ਸਮਾਜ ਨਾਲ ਜੁੜੇ ਸਮਾਜ ਦੇ ਭਿੰਨ ਭਿੰਨ ਵਰਗਾਂ ਦੇ ਮਾਹਰਾਂ, ਸਮਾਜ ਵਿਗਿਆਨੀਆਂ ਅਤੇ ਲੋਕਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਹੀ ਫੈਸਲਾ ਕੀਤਾ ਗਿਆ ਕਿ ਇਹਨਾਂ ਚੋਣ ਸੁਧਾਰਾਂ ਲਈ ਅਜੇ ਲੋਕਾਂ ਨੂੰ ਹੋਰ ਜਾਗਰੂਕ ਖੀਤਾ ਜਾਣਾ ਚਾਹੀਦਾ ਹੈ। ਪੰਚਾਇਤ ਮੰਤਰੀ ਨੇ ਦੱਸਿਆ ਕਿ ਆਗਾਮੀ ਪੰਚਾਇਤੀ ਰਾਜ ਚੋਣਾਂ ਪਿਛਲੀ ਚਾਰ ਦੀ ਤਰਾਂ ਦੋ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ ਵਿੱਚ ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣਗੀਆਂ ਅਤੇ ਦੂਜੇ ਪੜਾਅ ਵਿੱਚ ਪੰਚਾਇਤਾਂ ਲਈ ਪੰਚ ਅਤੇ ਸਰਪੰਚ ਚੁਣੇ ਜਾਣਗੇ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਦੋਵਾਂ ਪੜਾਵਾਂ ਵਿੱਚ ਤਕਰੀਬਨ ਇੱਕ ਮਹੀਨੇ ਦਾ ਵਕਫਾ ਹੋਵੇਗਾ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਵਿਧਾਨ ਸਭਾ ਇਜਲਾਸ ਵਿੱਚ ਪਾਸ ਕੀਤੇ ਗਏ ਕਾਨੂੰਨ ਅਨੁਸਾਰ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਇਹਨਾਂ ਚੋਣਾਂ ਵਿੱਚ ਸੀਟਾਂ ਅੌਰਤਾਂ ਲਈ ਰਾਂਖਵੀਆਂ ਕੀਤੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…