ਸਿੱਖਿਆ ਬੋਰਡ ਦੀ ਅਨੁਸੂਚਿਤ ਜਾਤੀ ਕਰਮਚਾਰੀ ਯੂਨੀਅਨ ਦੀ ਚੋਣ, ਪਰਮਿੰਦਰ ਕੌਰ ਨੂੰ ਪ੍ਰਧਾਨ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਨੁਸੂਚਿਤ ਜਾਤੀ ਕਰਮਚਾਰੀ ਯੂਨੀਅਨ ਦੀ ਜਨਰਲ ਬਾਡੀ ਮੀਟਿੰਗ ਵਿੱਚ ਮੁਲਾਜ਼ਮ ਜਥੇਬੰਦੀ ਦੇ ਕੰਮਾਂ ਦਾ ਲੇਖਾ ਜੋਖਾ ਕਰਦਿਆਂ ਅਗਲੇ ਸਾਲ 2023 ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਵਿਸ਼ਾ ਮਾਹਰ ਸ੍ਰੀਮਤੀ ਪਰਮਿੰਦਰ ਕੌਰ ਨੂੰ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ। ਜਦੋਂਕਿ ਬਾਕੀ ਅਹੁਦੇਦਾਰਾਂ ਵਿੱਚ ਬਲਬੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਧਰਮਿੰਦਰ ਸਿੰਘ ਨੂੰ ਜਨਰਲ ਸਕੱਤਰ, ਸ੍ਰੀਮਤੀ ਰਣਜੀਤ ਕੌਰ ਨੂੰ ਵਿੱਤ ਸਕੱਤਰ, ਗੁਰਦੀਪ ਸਿੰਘ ਨੂੰ ਸਕੱਤਰ, ਗੁਰਮੀਤ ਸਿੰਘ ਨੂੰ ਸੰਗਠਨ ਸਕੱਤਰ, ਸ੍ਰੀਮਤੀ ਵਨੀਤਾ ਭਾਰਤੀ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸ੍ਰੀਮਤੀ ਮਹਿੰਦਰ ਕੌਰ, ਸ੍ਰੀਮਤੀ ਵੀਰਪਾਲ ਕੌਰ, ਰੁਪਿੰਦਰ ਸਿੰਘ, ਰਣਜੀਤ ਸਿੰਘ, ਜੈ ਭਗਵਾਨ, ਮਨਮੋਹਨ ਸਿੰਘ, ਲਖਵਿੰਦਰ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ। ਇੰਜ ਹੀ ਸ੍ਰੀਮਤੀ ਅਵਤਾਰ ਕੌਰ, ਰਾਜਿੰਦਰ ਮੈਣੀ ਅਤੇ ਅਮਰਜੀਤ ਸਿੰਘ ਨੂੰ ਸਲਾਹਕਾਰ ਥਾਪਿਆ ਗਿਆ।
ਅਖੀਰ ਵਿੱਚ ਨਵੇਂ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਆਪਣੇ ਭਾਈਚਾਰੇ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਅਤੇ ਜਾਇਜ਼ ਮੰਗਾਂ ’ਤੇ ਡੱਟ ਕੇ ਪਹਿਰਾ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਅਤੇ ਸਮਾਜ ਵਿੱਚ ਐੱਸਸੀ ਭਾਈਚਾਰੇ ਨਾਲ ਹੋ ਰਹੀਆਂ ਵਧੀਕੀਆਂ ਨੂੰ ਠੱਲ੍ਹ ਪਾਉਣ ਲਈ ਯਤਨ ਜਾਰੀ ਰੱਖਣਗੇ ਅਤੇ ਭਾਈਚਾਰੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਗੇ।

Load More Related Articles

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…