Share on Facebook Share on Twitter Share on Google+ Share on Pinterest Share on Linkedin ਜਨਰਲ ਅਬਜ਼ਰਵਰਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਦੀ ਅਪੀਲ ਮੁਹਾਲੀ ਜ਼ਿਲ੍ਹੇ ਦੇ ਵਸਨੀਕਾਂ ਦੀ ਸਹੂਲਤ ਲਈ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ ਤਿਆਰ ਪੋਲਿੰਗ ਬੂਥ ’ਤੇ ਲਾਈਨ ਵਿੱਚ ਖੜ੍ਹੇ ਵੋਟਰਾਂ ਬਾਰੇ ਮੋਬਾਈਲ ਐਪ ਰਾਹੀਂ ਹਾਸਲ ਕੀਤੀ ਜਾ ਸਕਦੀ ਹੈ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੇਰ ਨੂੰ ਦਰਸਾਉਂਦਾ ਆਪਣਾ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਈਪੀਐਸ ਵਰੁਣ ਕਪੂਰ ਪੁਲੀਸ ਅਬਜ਼ਰਵਰ ਅਤੇ ਖਰੜ ਹਲਕੇ ਲਈ ਜਨਰਲ ਅਬਜ਼ਰਵਰ ਆਈਏਐਸ ਮੁਹੰਮਦ ਜੁਬੈਰ ਅਲੀ ਹਸ਼ਮੀ, ਮੁਹਾਲੀ ਲਈ ਜਨਰਲ ਅਬਜ਼ਰਵਰ ਆਈਏਐਸ ਕੇ ਮਹੇਸ਼ ਅਤੇ ਡੇਰਾਬੱਸੀ ਲਈ ਜਨਰਲ ਅਬਜ਼ਰਵਰ ਆਈਏਐਸ ਅਜੈ ਗੁਪਤਾ, ਖਰਚਾ ਅਬਜ਼ਰਵਰ ਆਈਆਰਐਸ ਜਨਾਰਧਨ ਸਨਾਥਨ ਅਤੇ ਜ਼ਿਲਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਚੋਣ ਮਸਕਟ ‘ਸ਼ੇਰਾ’ ਲਾਂਚ ਕੀਤਾ ਗਿਆ। ਇਸ ਮੌਕੇ ਏਡੀਸੀ ਸ੍ਰੀਮਤੀ ਕੋਮਲ ਮਿੱਤਲ ਅਤੇ ਏਡੀਸੀ ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ। ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਖਾਸ ਤੌਰ ‘ਤੇ ਨੌਜਵਾਨਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਸ਼ੇਰਾ ਲਾਂਚ ਕਰਨ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸ਼ਨ ਵੱਲੋਂ ਇੱਕ ਮੋਬਾਈਲ ਐਪ ਇੱਕ ਕਤਾਰ ਪ੍ਰਬੰਧਨ ਐਪਲੀਕੇਸ਼ਨ (Queue Management 1pp) ਵੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਹਰ ਘੰਟੇ ਹਰੇਕ ਪੋਲਿੰਗ ਬੂਥ ’ਤੇ ਲਾਈਨ ਵਿੱਚ ਖੜੇ ਲੋਕਾਂ ਦੀ ਸਹੀ ਜਾਣਕਾਰੀ ਬੀਐਲਓਜ਼ ਵੱਲੋਂ ਫੋਟੋ ਰਾਹੀਂ ਲਗਾਤਾਰ ਅਪਡੇਟ ਕੀਤੀ ਜਾਵੇਗੀ ਅਤੇ ਇਸ ਐਪ ਰਾਹੀਂ ਕੋਈ ਵੀ ਵੋਟ ਪਾਉਣ ਵਾਲਾ ਵਿਅਕਤੀ ਪੋਲਿੰਗ ਵਾਲੇ ਦਿਨ ਕਿਸੇ ਪੋਲਿੰਗ ਬੂਥ ’ਤੇ ਕਤਾਰ ਵਿੱਚ ਖੜ੍ਹੇ ਲੋਕਾਂ ਦੀ ਗਿਣਤੀ ਜਾਣ ਸਕੇਗਾ ਅਤੇ ਅਸਾਨੀ ਨਾਲ ਆਪਣਾ ਸਮੇ ਦੀ ਅਹਿਮੀਅਤ ਨਾਲ ਪੋਲ ਕਰ ਸਕੇਗਾ। ਇਸ ਮੌਕੇ ਸਵੀਪ ਪ੍ਰੋਗਰਾਮ ਜ਼ਰੀਏ ਵੋਟਾ ਪਾਉਣ ਸਬੰਧੀ ਵੱਖ-ਵੱਖ ਪ੍ਰੋਗਰਾਮ ਸਵੀਪ ਐਨਥਮ ਸਰਕਾਰੀ ਸਕੂਲ ਕੰਨਿਆ ਸੋਹਾਣਾ ਵੱਲੋਂ, ਫਲੈਸ਼ ਮੋਬ ਡਾਂਸ ਚੰਡੀਗੜ੍ਹ ਗਰੁੱਪ ਆਫ ਕਾਲਜ਼ਸ ਲਾਡਰਾਂ ਵੱਲੋਂ, ਜਾਗੋ ਪ੍ਰੋਗਰਾਮ ਸਰਕਾਰੀ ਸਕੂਲ ਕੰਨਿਆਂ ਸੋਹਾਣਾ ਵੱਲੋਂ ਪੇਸ਼ ਕਰ ਵੋਟ ਪਾਉਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਵਿੱਚ ਜਾਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਨੂੰ ਉਹ ਆਪਣੀ ਵੋਟ ਜ਼ਰੂਰ ਪਾਉਣ ਤਾਂ ਜੋ ਜ਼ਿਲੇ ਵਿੱਚ 100 ਫੀਸਦੀ ਵੋਟਿੰਗ ਹੋ ਸਕੇ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਆਖੀਰ ਵਿੱਚ ਜ਼ਿਲ੍ਹਾ ਚੋਣ ਅਫਸਰ, ਸਮੂਹ ਚੋਣ ਅਬਜ਼ਰਵਰਾਂ ਦੀ ਸ਼ਾਮੂਲੀਅਤ ਵਿੱਚ ਸਮਾਗਮ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਚੋਣ ਪ੍ਰਣ ਵੀ ਲਿਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ