Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਰੁੱਪ ਦੇ 3 ਵਿਦਿਆਰਥੀਆਂ ਦੀ 3.50 ਲੱਖ ਦੇ ਸਾਲਾਨਾ ਪੈਕੇਜ ’ਤੇ ਕੀਤੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੂਨ: ਵਿਸ਼ਵ ਪੱਧਰੀ ਮਸ਼ਹੂਰ ਕੰਪਨੀ ਐੱਚਡੀਬੀ ਫਾਈਨਾਂਸ ਸਰਵਿਸ ਵੱਲੋਂ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜ਼ੀ ਫੇਜ਼ 2 ਵਿੱਚ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਮਬੀਏ ਬੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਦੇ ਨੇ ਕੰਪਨੀ ਦੇ ਮਨੋਰਥ ਅਤੇ ਭਵਿਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਤੋਂ ਬਾਅਦ ਗਰੁੱਪ ਡਿਸਕਸ਼ਨ, ਲਿਖਤੀ ਟੈੱਸਟ ਅਤੇ ਇੰਟਰਵਿਊ ਤੋਂ ਬਾਅਦ ਸ਼ਾਰਟ ਲਿਸਟ ਉਮੀਦਵਾਰਾਂ ’ਚੋਂ ਤਿੰਨ ਉਮੀਦਵਾਰਾਂ ਦੀ ਚੋਣ ਕਰ ਲਈ ਗਈ। ਜਿਨ੍ਹਾਂ ਨੂੰ 3.50 ਲੱਖ ਤੱਕ ਦੇ ਸਾਲਾਨਾ ਪੈਕੇਜ ਆਫ਼ਰ ਕੀਤੀ ਗਈ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਚੁਣੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨੌਕਰੀ ਉਨ੍ਹਾਂ ਲਈ ਵਿਦਿਆਰਥੀ ਜੀਵਨ ਤੋਂ ਇੱਕ ਪ੍ਰੋਫੈਸ਼ਨਲ ਜ਼ਿੰਦਗੀ ਵਿੱਚ ਪਹਿਲਾਂ ਕਦਮ ਹੈ। ਇਸ ਲਈ ਆਪਣੇ ਚੰਗੇ ਕੈਰੀਅਰ ਲਈ ਆਪਣੀ ਪਹਿਲੀ ਨੌਕਰੀ ਨੂੰ ਉਹ ਮਨ ਲਗਾ ਕੇ ਕਰਨ ਤਾਂ ਹੀ ਉਹ ਤਰੱਕੀ ਦੀ ਸਿਖ਼ਰਾਂ ਛੂਹ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਸਫਲ ਜ਼ਿੰਦਗੀ ਲਈ ਕੋਈ ਸ਼ਾਰਟਕੱਟ ਨਹੀਂ ਹੈ। ਇਸ ਲਈ ਜੇਕਰ ਉਹ ਜ਼ਿੰਦਗੀ ਵਿੱਚ ਇਕ ਸਫ਼ਲ ਇਨਸਾਨ ਬਣਨਾ ਚਾਹੁੰਦੇ ਹਨ ਤਾਂ ਇਮਾਨਦਾਰੀ ਅਤੇ ਸਖ਼ਤ ਮਿਹਨਤ ਨਾਲ ਉਹ ਆਪਣੇ ਕੰਮ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ। ਇਸ ਮੌਕੇ ਗਿਆਨ ਜਯੋਤੀ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆ ਕਿ ਸਾਡੇ ਵਿਦਿਆਰਥੀਆਂ ਨੂੰ ਚੋਟੀ ਦੀਆਂ ਕੰਪਨੀਆਂ ਵਿਚ ਨੋਕਰੀਆਂ ਮਿਲ ਰਹੀਆਂ ਹਨ ਅਤੇ ਇਸ ਸਾਲ ਤਕਰੀਬਨ 50 ਤੋਂ ਵਧੇਰੇ ਕੰਪਨੀਆਂ ਨੇ ਕੈਂਪਸ ਵਿਚ ਆ ਕੇ ਵਿਦਿਆਰਥੀਆਂ ਦੀ ਚੋਣ ਕੀਤੀ ਹੈ ਅਤੇ ਇਨ੍ਹਾਂ ’ਚੋਂ ਕੁੱਝ ਅਜਿਹੇ ਵੀ ਵਿਦਿਆਰਥੀ ਸਨ, ਜਿਨ੍ਹਾਂ ਨੂੰ ਇਕ ਤੋਂ ਵੱਧ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਦਾ ਕੰਮ ਕੇਵਲ ਵਿਦਿਆਰਥੀਆਂ ਨੂੰ ਸਿੱਖਿਆ ਦੇਣਾ ਨਹੀਂ ਹੈ ਬਲਕਿ ਉਨ੍ਹਾਂ ਨੂੰ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਵੀ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਗਿਆਨ ਜਯੋਤੀ ਆਪਣਾ ਇਹ ਫਰਜ਼ ਬੜੇ ਚੰਗੇ ਢੰਗ ਨਾਲ ਨਿਭਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ