Share on Facebook Share on Twitter Share on Google+ Share on Pinterest Share on Linkedin ਖਰੜ ਦੇ ਵਾਰਡ ਨੰਬਰ-14 ਦੀ ਉਪ ਚੋਣ ਲਈ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ: ਸ੍ਰੀਮਤੀ ਬਰਾੜ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 16 ਫਰਵਰੀ: ਖਰੜ ਨਗਰ ਕੌਂਸਲ ਦੇ ਵਾਰਡ ਨੰਬਰ-14 ਦੀ ਉਪ ਚੋਣ ਲਈ ਤਿੰਨ ਉਮੀਦਵਾਰਾਂ ਸੀਮਾ ਗੁਲੇਰੀਆ, ਜਸਵੀਰ ਕੌਰ ਅਤੇ ਮੋਹਣ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹਨ। ਜਿਸ ਕਾਰਨ ਹੁਣ ਸਿਰਫ਼ ਚਾਰ ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ। ਕੌਸਲ ਚੋਣਾਂ ਲਈ ਚੋਣ ਅਧਿਕਾਰੀ-ਕਮ-ਐਸ.ਡੀ.ਐਮ.ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਮਜ਼ਦਗ ਪੱਤਰਾਂ ਦੀ ਵਾਪਸੀ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਰਹਿੰੰਦੇ ਉਮੀਦਵਾਰਾਂ ਜਿਨ੍ਹਾਂ ਵਿੱਚ ਭਾਜਪਾ ਦੇ ਸੁਧੀਰ ਗੁਲੇਰੀਆਂ ਨੂੰ (ਕਮਲ ਦਾ ਫੁੱਲ), ਵਰਿੰਦਰ ਸਿੰਘ ਨੂੰ (ਬੱਲਾ), ਸੋਹਣ ਸਿੰਘ ਨੂੰ (ਪ੍ਰੈੱਸ), ਵਿਨੋਦ ਕੁਮਾਰ ਨੂੰ (ਗੈਸ ਸਿਲੰਡਰ) ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ। ਉਨ੍ਹਾਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਪ੍ਰਚਾਰ ਦੌਰਾਨ ਨਿਯਮਾਂ ਨੂੰ ਧਿਆਨ ਵਿੱਚ ਰੱਖਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਆਖਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ