Nabaz-e-punjab.com

ਜ਼ਿਮਨੀ ਚੋਣ: ਪੈਨਸ਼ਨਰ ਬਾਬਿਆਂ ਵੱਲੋਂ ਵੱਖ ਵੱਖ ਹਲਕਿਆਂ ਵਿੱਚ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਸਤੰਬਰ:
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ਼ ਗਾਰਡਨ ਵਿੱਚ ਪ੍ਰਧਾਨ ਮੋਹਨ ਸਿੰਘ ਦੀ ਅਗਵਾਈ ਹੇਠ ਜਨਰਲ ਇਜਲਾਸ ਹੋਇਆ। ਜਿਸ ਵਿੱਚ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਦਾਖਾ ਵਿੱਚ 27 ਸਤੰਬਰ ਨੂੰ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਅਤੇ ਭੁੱਖ ਹੜਤਾਲ ਵਿੱਚ ਪੈਨਸ਼ਨਰਜ਼ ਐਸੋਸੀਏਸ਼ਨ ਮੁਹਾਲੀ ਦੇ 51 ਮੈਂਬਰਾਂ ਜਥਾ ਸ਼ਮੂਲੀਅਤ ਕਰੇਗਾ ਅਤੇ 4 ਅਕਤੂਬਰ ਦੀ ਦਾਖਾ ਰੋਸ ਰੈਲੀ ਵਿੱਚ ਵੀ ਮੁਹਾਲੀ ਤੋਂ ਵੱਡੀ ਗਿਣਤੀ ਬਜ਼ੁਰਗ ਪੈਨਸ਼ਨਰਜ਼ ਭਾਗ ਲੈਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਮੋਹਨ ਸਿੰਘ ਅਤੇ ਜਨਰਲ ਸਕੱਤਰ ਡਾ. ਐਨਕੇ ਕਲਸੀ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਰਾਜ ਪੈਨਸ਼ਨਰਜ਼ ਸੰਯੁਕਤ ਫਰੰਟ ਦੇ ਸੱਦੇ ’ਤੇ ਜ਼ਿਮਨੀ ਚੋਣਾਂ ਵਾਲੇ ਹਲਕਿਆ ਦਾਖਾ, ਫਗਵਾੜਾ, ਜਲਾਲਾਬਾਦ ਅਤੇ ਮੁਕੇਰੀਆਂ ਵਿੱਚ ਭਲਕੇ 26 ਅਤੇ 27 ਸਤੰਬਰ ਨੂੰ ਇੱਕੋ ਦਿਨ ਭੁੱਖ ਹੜਤਾਲ ਕਰਕੇ ਸਰਕਾਰ ਦਾ ਪਿੱਟ ਸਿਆਪਾ ਕਰਨ ਦਾ ਫੈਸਲਾ ਕੀਤਾ ਹੈ। ਫਰੰਟ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਹੀ ਚਾਰੇ ਹਲਕਿਆਂ ਵਿੱਚ ਕ੍ਰਮਵਾਰ 4 ਅਕਤੂਬਰ, 7 ਅਕਤੂਬਰ, 10 ਅਕਤੂੁਬਰ ਅਤੇ 14 ਅਕਤੂਬਰ ਨੂੰ ਖੇਤਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ।
ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਪਿਛਲੇ ਬਣਦੇ ਬਕਾਏ ਦੀ ਤੁਰੰਤ ਅਦਾਇਗੀ ਸਰਕਾਰ ਵੱਲ ਪੈਂਡਿੰਗ ਹੈ ਅਤੇ ਸਰਕਾਰ ਵਾਰ ਵਾਰ ਵਾਅਦਾ ਖ਼ਿਲਾਫ਼ੀ ਕਰ ਰਹੀ ਹੈ ਅਤੇ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਲਗਾ ਰਹੀ ਹੈ ਜਦੋਂਕਿ ਸਰਕਾਰ ਨੇ ਸਰਕਾਰੀ ਆਪਣਿਆਂ ਲਈ ਖਜ਼ਾਨੇ ਦਾ ਮੂੰਹ ਖੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 6 ਸਲਾਹਕਾਰਾਂ ਦੀ ਕੈਬਨਿਟ ਮੰਤਰੀ ਦੇ ਰੈਂਕ ਵਿੱਚ ਨਿਯੁਕਤੀ ਹੈ। ਸਰਕਾਰ ਵੱਲੋਂ 6ਵੇਂ ਪੰਜਾਬ ਤਨਖ਼ਾਹ ਕਮਿਸ਼ਨ ਤੋਂ ਰਿਪੋਰਟ ਲੈ ਕੇ ਲਾਗੂ ਕਰਨ, ਡਾਕਟਰੀ ਭੱਤਾ 2 ਹਜ਼ਾਰ ਰੁਪਏ ਮਾਸਿਕ ਕਰਨ, ਪੈਨਸ਼ਨਰਾਂ ਦੇ ਡਾਕਟਰੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਮੰਗਾਂ ਸਰਕਾਰ ਵੱਲ ਪੈਂਡਿੰਗ ਹਨ। ਜਿਨ੍ਹਾਂ ਪ੍ਰਤੀ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੀਟਿੰਗ ਵਿੱਚ ਰਣਬੀਰ ਸਿੰਘ ਢਿੱਲੋਂ, ਮੂਲਰਾਜ ਸ਼ਰਮਾ, ਸੁੱਚਾ ਸਿੰਘ ਕਲੌੜ, ਭਗਤ ਰਾਮ ਰੰਘਾੜਾ, ਜਰਨੈਲ ਸਿੰਘ ਸਿੱਧੂ, ਜੋਗਿੰਦਰ ਪਾਲ, ਗੁਰਬਖ਼ਸ਼ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…