Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਬਿਜਲੀ ਦਰਾਂ ’ਚ ਵਾਧੇ ਕਾਰਨ ਲੋਕਾਂ ਨੂੰ ਪੈ ਰਹੀ ਹੈ ਦੋਹਰੀ ਮਾਰ: ਭਾਜਪਾ ਭਾਜਪਾ ਨੇ ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ: ਭਾਜਪਾ ਮੁਹਾਲੀ ਮੰਡਲ-3 ਦੀ ਮੀਟਿੰਗ ਮੰਡਲ ਪ੍ਰਧਾਨ ਪਵਨ ਮਨੋਚਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਜ ਭਾਜਪਾ ਜ਼ਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਅਰੁਣ ਸ਼ਰਮਾ ਅਤੇ ਨਰਿੰਦਰ ਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਹੋਰ ਗੁਆਂਢੀ ਸੂਬਿਆਂ ਦੇ ਮੁਕਾਬਲੇ ਦੁੱਗਣੀਆਂ ਤਿਗਣੀਆਂ ਵਸੂਲੀਆਂ ਜਾ ਰਹੀਆਂ ਹਨ ਅਤੇ ਇਹ ਪੰਜਾਬ ਦੇ ਲੋਕਾਂ ਦੀਆਂ ਜੇਬਾਂ ’ਤੇ ਸਿੱਧਾ ਡਾਕਾ ਮਾਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਲੋਕਾਂ ਨੂੰ ਲੋੜ ਅਨੁਸਾਰ ਪੂਰੀ ਬਿਜਲੀ ਨਹੀਂ ਮਿਲ ਰਹੀ ਹੈ। ਮੁਹਾਲੀ ਵਰਗੇ ਆਈਟੀ ਸਿਟੀ ਵਿੱਚ ਬਿਜਲੀ ਸਪਲਾਈ ਦਾ ਕਾਫ਼ੀ ਮਾੜਾ ਹਾਲ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਬਿਜਲੀ ਦਰਾਂ ਵੱਧ ਹੋਣ ਕਾਰਨ ਪੰਜਾਬ ਦੇ ਲੋਕਾਂ ਵਿੱਚ ਕੈਪਟਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ 4.14 ਪੈਸੇ ਪ੍ਰਤੀ ਯੂਨਿਟ ਬਿਜਲੀ ਖਰੀਦ ਕੇ 9.10 ਪੈਸੇ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਪਤਕਾਰਾਂ ਨੂੰ ਦੇ ਰਹੀ ਹੈ ਜੋ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਬਣਨ ’ਤੇ ਉਹ ਉਦਯੋਗਿਕ ਖੇਤਰ ਨੂੰ ਸਸਤੀ ਬਿਜਲੀ ਦੇਣਗੇ ਪ੍ਰੰਤੂ ਮੁੱਖ ਮੰਤਰੀ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ ਅਤੇ ਜੰਮੂ ਕਸ਼ਮੀਰ ਵਿੱਚ ਬਿਜਲੀ ਦੀਆਂ ਦਰਾਂ ਕਾਫੀ ਘੱਟ ਹਨ। ਜਦੋਂਕਿ ਚੋਣਾਂ ਤੋਂ ਬਾਅਦ ਲਗਾਤਾਰ ਬਿਜਲੀ ਦਰਾਂ ਵਿੱਚ ਵਾਧਾ ਹੋਣ ਨਾਲ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਬਿਜਲੀ ਦੇ ਰੇਟ ਘੱਟ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਰਾਣਾ, ਮੰਡਲ ਪ੍ਰਧਾਨ ਮੁਹਾਲੀ ਅਨਿਲ ਗੁੱਡੂ, ਜਗਮੋਹਨ ਸਿੰਘ, ਕੁਲਵਿੰਦਰ ਕੁਮਾਰ, ਬੇਅੰਤ ਸਿੰਘ, ਸਾਬਕਾ ਡੀਐਸਪੀ ਰਛਪਾਲ ਸਿੰਘ ਅਤੇ ਜੰਗ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ