ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 19 ਜੁਲਾਈ:
ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਬੁੱਧਵਾਰ ਨੂੰ ਬਿਜਲੀ ਘਰ ਮੁਹਾਲੀ ਦੇ ਬਾਹਰ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਧਰਨੇ ਪ੍ਰਦਰਸ਼ਨ ਦੀ ਅਗਵਾਈ ਪ੍ਰਧਾਨ ਹਰਜੀਤ ਸਿੰਘ ਨੇ ਕੀਤੀ।
ਧਰਨੇ ਨੂੰ ਜਨਰਲ ਸਕੱਤਰ ਸ਼ਰਨਜੀਤ ਸਿੰਘ, ਮੁੱਖ ਸਲਾਹਕਾਰ ਪਰਮਜੀਤ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ, ਸੰਯੁਕਤ ਸਕੱਤਰ ਗੋਪਾਲ ਬਹਾਦਰ, ਕੈਸ਼ੀਅਰ ਜੁਗਲ ਕਿਸ਼ੋਰ, ਪ੍ਰਧਾਨ ਲੱਖਾ ਸਿੰਘ ਮੁੱਖ ਸਲਾਹਕਾਰ, ਜਤਿੰਦਰ ਸਿੰਘ ਕਾਨੂੰਨੀ ਸਲਾਹਕਾਰ, ਜਗਦੀਪ ਸਿੰਘ ਸਕੱਤਰ, ਗੁਰਮੀਤ ਸਿੰਘ, ਵਿਜੈ ਕੁਮਾਰ, ਬਲਵੀਰ ਸਿੰਘ, ਅਜੀਤ ਸਿੰਘ ਅਤੇ ਹਰਬੰਸ ਸਿੰਘ ਨੇ ਸੰਬੋਧਨ ਕੀਤਾ।
ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪਟਿਆਲਾ ਸਰਕਲ ਦੇ 7 ਆਗੂਆਂ ਨੂੰ ਨਿੱਜੀਕਰਨ ਦਾ ਵਿਰੋਧ ਕਰਦੇ ਹੋਏ ਡਿਸਮਿਸ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਮੁਲਾਜ਼ਮ ਜਥੇਬੰਦੀ ਦੇ ਦਬਾਅ ਸਦਕਾ ਉਨ੍ਹਾਂ ਨੂੰ ਬਹਾਲ ਤਾਂ ਕਰ ਦਿੱਤਾ ਗਿਆ ਪਰ ਅਦਾਲਤ ਕੇਸ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਦੁਬਾਰਾ ਡਿਸਮਿਸ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪਾਵਰਕੌਮ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬਰਖ਼ਾਸਤ ਕੀਤੇ ਆਗੂਆਂ ਨੂੰ ਮੁੜ ਬਹਾਲ ਕੀਤਾ ਜਾਵੇ। ਸੀਆਰਏ 295/19 ਦੇ ਸਾਥੀਆਂ ਉੱਤੇ ਦਰਜ ਨਾਜਾਇਜ਼ ਪਰਚੇ ਰੱਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਪੂਰੀਆਂ ਤਨਖ਼ਾਹਾਂ ’ਤੇ ਰੈਗੂਲਰ ਕੀਤਾ ਜਾਵੇ।
ਇਸ ਮੌਕੇ ਮੁਹਾਲੀ ਸਰਕਲ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਅਤੇ ਲੁਧਿਆਣਾ ਸਰਕਲ ਦੇ ਡਵੀਜ਼ਨ ਪ੍ਰਧਾਨ ਚਮਕੌਰ ਸਿੰਘ ਨੇ ਮੰਗ ਕੀਤੀ ਕਿ ਸਿਆਸੀ ਆਧਾਰ ’ਤੇ ਕੀਤੀਆਂ ਬਦਲੀਆਂ ਰੱਦ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਹਾਦਸਿਆਂ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤਾ ਜਾਵੇ। ਨਾਲ ਹੀ ਇਹ ਵੀ ਮੰਗ ਕੀਤੀ ਕਿ ਟੈਕਨੀਕਲ ਕਾਮਿਆਂ ਨੂੰ ਪੈਟਰੋਲ, ਮੋਬਾਈਲ ਅਤੇ ਬਾਰਡਰ ਭੱਤਾ, ਸ਼ਹਿਰੀ ਭੱਤਾ ਦਿੱਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…