ਡਰਾਈਵਰਾਂ ਦੀ ਭਰਤੀ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਯੋਗ ਉਮੀਦਵਾਰਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ:
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਾਲ 2016 ਦੇ ਵੱਖ-ਵੱਖ ਵਿਭਾਗਾਂ ਵਿੱਚ ਡਰਾਈਵਰਾਂ ਦੀ ਭਰਤੀ ਚੁਣੇ ਗਏ ਯੋਗ ਉਮੀਦਵਾਰਾਂ ਨੇ ਆਪਣੀ ਭਰਤੀ ਮੁਕੰਮਲ ਨਾ ਕੀਤੇ ਜਾਣ ਦੇ ਰੋਸ ਵਜੋਂ ਐਸਐਸ ਬੋਰਡ ਦੇ ਬਾਹਰ ਧਰਨਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਭੇਜ ਕੇ ਡਰਾਈਵਰਾਂ ਦੀ ਭਰਤੀ ਪ੍ਰਕਿਰਿਆ ਨੂੰ ਛੇਤੀ ਪੂਰਾ ਕਰਵਾਉਣ ਦੀ ਮੰਗ ਕੀਤੀ ਗਈ।
ਧਰਨਾਕਾਰੀਆਂ ਨੇ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੋੜੀਂਦੀ ਯੋਗਤਾ ਅਤੇ ਤਜਰਬੇ ਦੇ ਆਧਾਰ ’ਤੇ ਡਰਾਈਵਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਇਸ਼ਤਿਹਾਰ ਦਿੱਤਾ ਸੀ। ਜਿਸ ਤੋਂ ਬਾਅਦ ਭਰਤੀ ਲਈ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਸਾਲ 2018 ਵਿੱਚ ਲਈ ਗਈ ਸੀ ਅਤੇ ਮਾਰਚ 2020 ਵਿੱਚ ਮੈਰਿਟ ਅਨੁਸਾਰ ਉਮੀਦਵਾਰਾਂ ਦੇ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸ ਦੀ ਜਾਂਚ ਲਈ ਕੌਂਸਲਿੰਗ ਵੀ ਕੀਤੀ ਗਈ ਸੀ। ਬਾਅਦ ਵਿੱਚ ਬੋਰਡ ਨੇ ਮੈਰਿਟ ਵਿੱਚ ਆਏ ਯੋਗ ਉਮੀਦਵਾਰਾਂ ਦਾ ਡਰਾਈਵਿੰਗ ਦਾ ਸਕਿੱਲ ਟੈਸਟ ਦਸੰਬਰ 2020 ਅਤੇ ਜਨਵਰੀ 2021 ਵਿੱਚ ਲਿਆ ਗਿਆ ਸੀ ਜਦੋਂਕਿ ਕੁਝ ਉਮੀਦਵਾਰਾਂ ਦਾ ਸਕਿੱਲ ਟੈੱਸਟ ਹਾਲੇ ਤੱਕ ਨਹੀਂ ਲਿਆ ਗਿਆ। ਉਨ੍ਹਾਂ ਵੱਲੋਂ ਵਾਰ-ਵਾਰ ਪੁੱਛੇ ਜਾਣ ’ਤੇ ਭਰਤੀ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਧਰਨਾਕਾਰੀਆਂ ਨੇ ਕਿਹਾ ਕਿ ਇਸ ਪ੍ਰਕਿਰਿਆ ਨੂੰ ਸਾਢੇ 4 ਸਾਲ ਤੋਂ ਵੱਧ ਦਾ ਸਮਾਂ ਹੋਣ ਦੇ ਬਾਵਜੂਦ ਵੀ ਡਰਾਈਵਰਾਂ ਦੀ ਭਰਤੀ ਦਾ ਕੰਮ ਠੰਢੇ ਬਸਤੇ ਵਿੱਚ ਪਿਆ ਹੈ। ਜਿਸ ਕਾਰਨ ਉਮੀਦਵਾਰਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਯੋਗ ਉਮੀਦਵਾਰ ਹੁਣ ਓਵਰਏਜ ਵੀ ਹੋ ਚੁੱਕੇ ਹਨ। ਉਨ੍ਹਾਂ ਮੰਗ ਕੀਤੀ ਕਿ ਡਰਾਈਵਰਾਂ ਦੀ ਭਰਤੀ ਫੌਰੀ ਤੌਰ ’ਤੇ ਕੀਤੀ ਜਾਵੇ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…