Share on Facebook Share on Twitter Share on Google+ Share on Pinterest Share on Linkedin ਏਅਰ ਇੰਡੀਆ ਫਲਾਈਟ ਦੀ ਜੈਪੁਰ ਵਿੱਚ ਐਮਰਜੈਂਸੀ ਲੈਂਡਿੰਗ ਨਬਜ਼-ਏ-ਪੰਜਾਬ ਬਿਊਰੋ, ਜੈਪੁਰ, 6 ਫਰਵਰੀ: ਭੋਪਾਲ ਤੋਂ ਦਿੱਲੀ ਆ ਰਿਹਾ ਏਅਰ ਇੰਡੀਆ ਦਾ ਇਕ ਜਹਾਜ਼ ਨਾਲ ਅੱਜ ਪੰਛੀ ਟਕਰਾ ਗਿਆ, ਜਿਸ ਤੋਂ ਬਾਅਦ ਜਹਾਜ਼ ਦਾ ਮਾਰਗ ਬਦਲ ਕੇ ਉਸ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ। ਜਹਾਜ਼ ਵਿੱਚ 122 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜੈਪੁਰ ਵਿੱਚ ਜਹਾਜ਼ ਦੇ ਉਤਰਨ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਇਸ ਵਿੱਚੋਂ ਸੁਰੱਖਿਅਤ ਉਤਾਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਭੋਪਾਲ ਤੋਂ ਉਡਾਣ ਭਰਨ ਦੌਰਾਨ ਜਹਾਜ਼ ਨਾਲ ਪੰਛੀ ਟਕਰਾ ਗਿਆ ਸੀ। ਏਅਰ ਇੰਡੀਆ ਜਹਾਜ਼ ਨੂੰ ਹੋਏ ਨੁਕਸਾਨ ਦਾ ਅੰਦਾਜਾ ਲਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ