ਉੱਘੇ ਸਮਾਜ ਸੇਵੀ ਜਤਿੰਦਰ ਮਾਨ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਉੱਘੇ ਸਮਾਜ ਸੇਵੀ ਅਤੇ ਸਿੱਖਿਆ ਬੋਰਡ ਦੇ ਸੇਵਾਮੁਕਤ ਅਧਿਕਾਰੀ ਸਰਬਸੰਮਤੀ ਨਾਲ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਜ਼-3 ਮੁਹਾਲੀ ਦੇ ਪ੍ਰਧਾਨ ਚੁਣੇ ਗਏ। ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਸ਼ਵਿੰਦਰ ਸਿੰਘ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਫੇਜ਼-3 ਮੁਹਾਲੀ ਵਾਸੀਆਂ ਦੀ ਇਕ ਮੀਟਿੰਗ ਰਣਜੋਧ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ 100 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਮੁਹਾਲੀ ਵਾਸੀਆਂ ਨੇ ਐਸੋਸੀਏਸ਼ਨ ਦੀਆਂ ਪਿਛਲੇ ਸਾਲ ਦੀਆਂ ਗਤਵਿਧੀਆਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਅਗਲੇ ਦੋ ਸਾਲਾਂ ਲਈ ਸਮਾਜ ਸੇਵੀ ਜਤਿੰਦਰ ਸਿੰਘ ਮਾਨ ਨੂੰ ਮੁੜ ਤੋਂ ਪ੍ਰਧਾਨ ਅਤੇ ਜਗੀਰ ਸਿੰਘ ਨੂੰ ਚੇਅਰਮੈਨ ਚੁਣਿਆ ਗਿਆ।
ਇਸ ਤੋਂ ਇਲਾਵਾ ਅਜੀਤ ਸਿੰਘ ਸੋਹਲ ਨੂੰ ਪੈਟਰਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੂੰ ਮੁੱਖ ਸਲਾਹਕਾਰ, ਹਰਬੰਸ ਸਿੰਘ ਨੂੰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਸੰਯੁਕਤ ਸਕੱਤਰ ਕਮ ਪ੍ਰੈਸ ਸਕੱਤਰ, ਰਘਬੀਰ ਸਿੰਘ ਨੂੰ ਪ੍ਰਬੰਧਕੀ ਸਕੱਤਰ, ਜੇ.ਪੀ. ਸੇਠੀ ਨੂੰ ਵਿੱਤ ਸਕੱਤਰ, ਰਮੇਸ ਲਾਲ ਅਡੀਟਰ ਅਤੇ ਨਰਿੰਦਰ ਸਿੰਘ ਸੋਢੀ ਨੂੰ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੁਰਿੰਦਰ ਸਿੰਘ ਮਾਨ, ਪ੍ਰੇਮ ਚੰਦ, ਹਰਭਜਨ ਸਿੰਘ ਅਤੇ ਰਵਜੋਤ ਸਿੰਘ ਨੂੰ ਕਾਰਜਕਾਰਨੀ ਮੈਂਬਰ ਚੁਣਿਆ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਮਾਨ ਨੇ ਭਰੋਸਾ ਦਿਤਾ ਕਿ ਹਮੇਸ਼ਾ ਦੀ ਤਰ੍ਹਾਂ ਮੁਹੱਲਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…