nabaz-e-punjab.com

ਰਾਮਗੜ੍ਹੀਆ ਸਭਾ ਮੁਹਾਲੀ ਦੀ ਮੀਟਿੰਗ ਵਿੱਚ ਭਾਈਚਾਰਕ ਸਾਂਝ ਬਣਾਈ ਰੱਖਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ:
ਇੱਥੋਂ ਦੇ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਦਾ ਜਨਰਲ ਇਜਲਾਸ ਡਾ. ਸਤਵਿੰਦਰ ਸਿੰਘ ਭੰਵਰਾ ਦੀ ਪ੍ਰਧਾਨਗੀ ਹੇਠ ਹੋਇਆ। ਇਸ ਮੌਕੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਅਤੇ ਲੇਖਾ ਜੋਖਾ ਹਾਊਸ ਅੱਗੇ ਪੇਸ਼ ਕੀਤਾ। ਮੀਟਿੰਗ ਵਿੱਚ ਹਾਜ਼ਰ ਸਾਰੇ ਮੈਂਬਰਾਂ ਨੇ ਸੰਸਥਾ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਮੀਟਿੰਗ ਦੇ ਏਜੰਡੇ ਵਿੱਚ ਰਾਮਗੜ੍ਹੀਆ ਸਭਾ ਦੇ ਅਗਲੇ ਪ੍ਰਧਾਨ ਦੀ ਚੋਣ ਕਰਨ ਦੇ ਮੱਦ ’ਤੇ ਵੀ ਸਿਰਜੋੜ ਕੇ ਵਿਚਾਰ ਚਰਚਾ ਕੀਤੀ ਗਈ। ਸੰਸਥਾ ਦੇ ਸਰਪ੍ਰਸਤ ਦਰਸ਼ਨ ਸਿੰਘ ਕਲਸੀ, ਅਜੀਤ ਸਿੰਘ ਰਨੌਤਾ, ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ, ਰਣਜੀਤ ਸਿੰਘ ਹੰਸਪਾਲ ਨੇ ਰਾਮਗੜ੍ਹੀਆਂ ਭਵਨ ਦੀ ਇਮਾਰਤ ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਪਿਛਲੇ ਸਮਿਆਂ ਦੇ ਪ੍ਰਧਾਨਾਂ ਦੇ ਕਾਰਜ਼ਕਾਲ ਸਮਿਆਂ ਦੀ ਉਦਾਹਰਨਾਂ ਦੇ ਕੇ ਜਨਰਲ ਹਾਊਸ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਕੰਮਾਂ ਨੂੰ ਸੰਪੂਰਨਤਾ ਦੇਣ ਲਈ ਅਗਲੇ 3-4 ਮਹੀਨਿਆਂ ਲਈ ਸਾਰੀ ਕਮੇਟੀ ਨੂੰ ਹੋਰ ਸਮਾਂ ਦਿੱਤਾ ਜਾਵੇ। ਜਿਸ ਦੀ ਸਮੁੱਚੇ ਹਾਊਸ ਨੇ ਪ੍ਰੋੜਤਾ ਕੀਤੀ।
ਇਸ ਮੌਕੇ ਵੱਖ ਵੱਖ ਆਗੂਆਂ ਨੇ ਭਾਈਚਾਰਕ ਸਾਂਝ ਬਣਾਈ ਰੱਖਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਬਰਾਦਰੀ ਵਿੱਚ ਕਮੇਟੀਆਂ ਦੀ ਚੋਣ ਨਾ ਕਰਵਾਈ ਜਾਵੇ ਸਗੋਂ ਕਿਸੇ ਨਾ ਕਿਸੇ ਤਰੀਕੇ ਸਭਾ ਦੇ ਮੈਂਬਰਾਂ ਅਤੇ ਭਾਈਚਾਰੇ ਦੇ ਆਗੂਆਂ ਦੀਆਂ ਲੋਕ ਭਲਾਈ ਸੇਵਾਵਾਂ ਨੂੰ ਮੁੱਖ ਰੱਖ ਕੇ ਉਨ੍ਹਾਂ ’ਚੋ ਕਿਸੇ ਆਗੂ ਨੂੰ ਸਰਬਸੰਮਤੀ ਨਾਲ ਸੰਸਥਾ ਦੀ ਜ਼ਿੰਮੇਵਾਰੀ ਦੇ ਦੇਣੀ ਚਾਹੀਦੀ ਹੈ। ਇਸ ਨਾਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ। ਜ਼ਿਕਰਯੋਗ ਹੈ ਕਿ ਪਿੱਛੇ ਜਿਹੇ ਸੰਸਥਾ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਉੱਠਿਆ ਸੀ ਅਤੇ ਇਹ ਮਾਮਲਾ ਮੀਡੀਆ ਵਿੱਚ ਵੀ ਸੁਰਖ਼ੀਆ ਬਣਿਆ ਸੀ।

Load More Related Articles
Load More By Nabaz-e-Punjab
Load More In General News

Check Also

CM lays foundation stone of expansion of the DAC, Moga by constructing third and fourth floor

CM lays foundation stone of expansion of the DAC, Moga by constructing third and fourth fl…