Share on Facebook Share on Twitter Share on Google+ Share on Pinterest Share on Linkedin ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੋਗ ਕਾਰਵਾਈ ਯਕੀਨੀ ਬਣਾਉਣ ’ਤੇ ਜ਼ੋਰ ਮੁਹਾਲੀ ਦੇ ਕੌਂਸਲਰਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ: ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਕੌਂਸਲਰਾਂ ਨੂੰ ਆਪੋ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਦੱਸਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਵਿਸ਼ੇਸ਼ ਵੀ ਹਾਜ਼ਰ ਸਨ। ਕੌਂਸਲਰਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਸਬੰਧੀ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਚੁੱਕਿਆ। ਨਾਲ ਹੀ ਉਨ੍ਹਾਂ ਨੇ ਸੜਕਾਂ ਦੀ ਮੁਰੰਮਤ ਨਾ ਹੋਣ ਅਤੇ ਸਫ਼ਾਈ ਵਿਵਸਥਾ ਦਾ ਮੁੱਦਾ ਵੀ ਉਭਾਰਿਆ। ਕੌਂਸਲਰਾਂ ਨੇ ਕਿਹਾ ਕਿ ਬਰਸਾਤੀ ਪਾਣੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬਾਰਸ਼ ਦਾ ਪਾਣੀ ਸੜਕਾਂ ’ਤੇ ਇਕੱਠਾ ਹੋ ਗਿਆ ਹੈ। ਇੰਜ ਹੀ ਸੀਵਰੇਜ ਜਾਮ ਹੋਣ ਕਾਰਨ ਵੀ ਸਮੱਸਿਆ ਆ ਰਹੀ ਹੈ ਜਦੋਂਕਿ ਸਫ਼ਾਈ ਦਾ ਵੀ ਮਾੜਾ ਹਾਲ ਹੈ। ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਸਮੱਸਿਆ ਸਬੰਧੀ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਰੁਕ-ਰੁਕ ਕੇ ਹੋ ਰਹੀ ਬਾਰਸ਼ ਨਾਲ ਇਹ ਹਾਲ ਹੈ ਤਾਂ ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਗੰਭੀਰ ਬਣ ਸਕਦੀ ਹੈ। ਮੇਅਰ ਨੇ ਰੋਡ-ਗਲੀਆਂ ਅਤੇ ਡਰੇਨੇਜ ਸਿਸਟਮ ਦੀ ਸਫ਼ਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸਫ਼ਾਈ ਕਾਮੇ ਮੁੱਖ ਸੜਕਾਂ ’ਤੇ ਲੱਗੇ ਹੋਏ ਹਨ ਕਿਉਂਕਿ ਹਾਲੇ ਤੱਕ ਮਸ਼ੀਨੀ ਸਫ਼ਾਈ ਦਾ ਠੇਕਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਚਾਰ ਗੱਡੀਆਂ ਦੀ ਖ਼ਰੀਦ ਕੀਤੀ ਜਾਣੀ ਹੈ, ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮਕੈਨੀਕਲ ਠੇਕਾ ਸ਼ੁਰੂ ਹੋਣ ਨਾਲ ਇਸ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ, ਸੁੱਚਾ ਸਿੰਘ ਕਲੌੜ, ਕਮਲਪ੍ਰੀਤ ਸਿੰਘ ਬੰਨੀ, ਜਗਦੀਸ਼ ਸਿੰਘ ਜੱਗਾ, ਸਮਾਜ ਸੇਵੀ ਗੁਰਚਰਨ ਸਿੰਘ ਭੰਵਰਾ, ਅਸ਼ੋਕ ਕੌਂਡਲ, ਲਖਮੀਰ ਸਿੰਘ, ਗੁਰਸਾਹਿਬ ਸਿੰਘ, ਇੰਦਰਜੀਤ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ