ਸਿੱਖਿਆ ਬੋਰਡ ਦੇ ਵਰਕਿੰਗ ਤੇ ਸੇਵਾਮੁਕਤ ਮੁਲਾਜ਼ਮਾਂ ਵਿੱਚ ਆਪਸੀ ਤਾਲਮੇਲ ਲਈ ਡਾਇਰੈਕਟਰੀ ਛਾਪਣ ’ਤੇ ਜ਼ੋਰ

ਨਬਜ਼-ਏ-ਪੰਜਾਬ, ਮੁਹਾਲੀ, 7 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਮੀਟਿੰਗ ਅੱਜ ਸੀਨੀਅਰ ਮੀਤ ਪ੍ਰਧਾਨ ਬੀਬੀ ਅਮਰਜੀਤ ਕੌਰ ਦੀ ਪ੍ਰਧਾਨਗੀ ਹੇਠ ਯੂਨੀਅਨ ਦਫ਼ਤਰ ਵਿੱਚ ਹੋਈ। ਜਥੇਬੰਦੀ ਦੇ ਪ੍ਰੈਸ ਸਕੱਤਰ ਹਰਿੰਦਰਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਬੋਰਡ ਦੇ ਵਰਕਿੰਗ ਅਤੇ ਸੇਵਾਮੁਕਤ ਮੁਲਾਜ਼ਮਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਣ ਲਈ ਡਾਇਰੈਕਟਰੀ ਛਪਵਾ ਕੇ ਵੰਡੀ ਜਾਵੇ।
ਯੂਨੀਅਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਦੱਸਿਆ ਕਿ ਪਹਿਲਾਂ ਵੀ ਇੱਕ ਡਾਇਰੈਕਟਰੀ ਸਾਲ 2009 ਵਿੱਚ ਛਾਪ ਕੇ ਸਾਰੇ ਕਰਮਚਾਰੀਆਂ ਨੂੰ ਵੰਡੀ ਗਈ ਸੀ। ਹੁਣ ਜਦੋਂ ਬਹੁਤ ਸਾਰੇ ਕਰਮਚਾਰੀਆਂ ਦੇ ਫੋਨ ਨੰਬਰ ਅਤੇ ਘਰਾਂ ਦੇ ਪਤੇ ਬਦਲ ਗਏ ਹਨ ਤਾਂ ਨਵੀਂ ਡਾਇਰੈਕਟਰੀ ਛਾਪਣ ਦੀ ਬਹੁਤ ਲੋੜ ਹੈ ਤਾਂ ਜੋ ਬੋਰਡ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਵਿੱਚ ਆਪਸੀ ਤਾਲਮੇਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ। ਮੀਟਿੰਗ ਵਿੱਚ ਕਾਨੂੰਨੀ ਸਲਾਹਕਾਰ ਹਰਦੇਵ ਸਿੰਘ ਕਲੇਰ, ਸਕੱਤਰ ਮੇਵਾ ਸਿੰਘ ਗਿੱਲ, ਕੈਸ਼ੀਅਰ ਚਰਨ ਸਿੰਘ ਲਖਨਪੁਰ, ਸੰਗਠਨ ਸਕੱਤਰ ਗੁਰਮੇਲ ਸਿੰਘ ਖਰੜ, ਮੀਤ ਪ੍ਰਧਾਨ ਧਰਮਪਾਲ ਹੁਸ਼ਿਆਰਪੁਰੀ, ਮੈਂਬਰ ਬਾਲ ਕਿਸ਼ਨ, ਗੁਰਮੇਲ ਸਿੰਘ ਗਰਚਾ, ਜਗਪਾਲ ਸਿੰਘ ਅਤੇ ਲਖਬੀਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …