ਕਿਸਾਨਾਂ ਦੀ ਆਮਦਨ ਵਿੱਚ ਵਾਧੇ ਲਈ ਕਣਕ ਤੇ ਗੰਨੇ ਦੀਆਂ ਰਲਵੀਂਆਂ ਫਸਲਾਂ ਦੀ ਬਿਜਾਈ ’ਤੇ ਜ਼ੋਰ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਫਾਰਮ ਸਕੂਲ ਦਾ ਦੌਰਾ ਕਰਵਾ ਕੇ ਦਿੱਤੀ ਤਕਨੀਕੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਰਾਜੇਸ਼ ਕੁਮਾਰ ਰਹੇਜਾ ਹੇਠ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪਿੰਡ ਕਾਦੀਮਾਜਰਾ ਵਿਖੇ ਅਗਾਂਹਵਧੂ ਕਿਸਾਨ ਸੁਰਿੰਦਰ ਸਿੰਘ ਦੇ ਖੇਤਾਂ ਵਿੱਚ ਖੋਲ੍ਹੇ ਫਾਰਮ ਸਕੂਲ ਵੱਖ-ਵੱਖ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ।
ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਦੇ ਖੇਤ ਵਿੱਚ ਦੋ ਰਲਵੀਂਆਂ ਫਸਲਾਂ (ਕਣਕ ਤੇ ਗੰਨੇ) ਦੀ ਬਿਜਾਈ ਕਰਵਾਈ ਗਈ ਸੀ ਅਤੇ ਇਸ ਵਿਧੀ ਨੂੰ ਅਪਣਾਉਣ ਅਤੇ ਇਹ ਫਾਰਮੂਲਾ ਦਿਖਾਉਣ ਲਈ ਕਿਸਾਨਾਂ ਨੂੰ ਫਾਰਮ ਸਕੂਲ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਜਸਵੰਤ ਸਿੰਘ ਏਟੀਐਮ ਨੇ ਇੰਟਰਕਰਾਪਿੰਗ ਕਰਨ ਦੇ ਫਾਇਦੇ ਕਿਸਾਨਾਂ ਨੂੰ ਦੱਸਦਿਆਂ ਕਿਹਾ ਕਿ ਦਿਨ ਪ੍ਰਤੀ ਦਿਨ ਖੇਤੀਬਾੜੀ ਹੇਠ ਰਕਬਾ ਘੱਟਣ ਅਤੇ ਖੇਤੀ ਖਰਚੇ ਵੱਧਣ ਕਾਰਨ ਕਿਸਾਨ ਇਕ ਖੇਤ ਵਿੱਚ ਦੋ ਫਸਲਾਂ ਬੀਜਣ (ਇੰਟਰਕਰਾਪਿੰਗ) ਤਾਂ ਜੋ ਕਿਸਾਨ ਘੱਟ ਖਰਚੇ ਕਰਕੇ ਇਕ ਹੀ ਖੇਤ ’ਚੋਂ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਇਸ ਫਾਰਮ ਸਕੂਲ ਵਿੱਚ 25 ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਹੁਣ 4 ਸੈਸ਼ਨ ਲਗਾਏ ਜਾ ਚੁੱਕੇ ਹਨ। ਇਸ ਮੌਕੇ ਗੁਰਚਰਨ ਸਿੰਘ ਟੈਕਨੀਸ਼ੀਅਨ, ਕੁਲਦੀਪ ਸਿੰਘ ਏਐਸਆਈ ਅਤੇ ਕਿਸਾਨ ਤਰਲੋਚਨ ਸਿੰਘ, ਨਿਰਮਲ ਸਿੰਘ ਸਰਪੰਚ, ਕਮਲਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…