ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਤਾਨਾਸ਼ਾਹੀ ਰਵੱਈਆ ਅਪਣਾਉਂਦਿਆਂ ਗੈਰ-ਸੰਵਿਧਾਨਿਕ ਕਾਰਵਾਈ ਕਰਕੇ ਭਾਰਤ ਸਰਕਾਰ ਦੇ 7ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਸਰਕਾਰ ਦੇ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ’ਤੇ ਹੂਬਹੂ ਲਾਗੂ ਕਰਨ ਦਾ ਮੁਲਾਜ਼ਮ ਵਰਗ ਵੱਲੋਂ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਮੁਹਾਲੀ ਵਿੱਚ ਜਲ ਸਪਲਾਈ ਵਿਭਾਗ ਦੇ ਮੁਲਾਜ਼ਮਾਂ ਨੇ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ।
ਇਸ ਮੌਕੇ ਪੰਜਾਬ ਮਨਿਸਟਰੀਅਲ ਜਥੇਬੰਦੀ ਦੇ ਪ੍ਰਧਾਨ ਨਵਵਰਿੰਦਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰੀ ਤਨਖ਼ਾਹ ਕਮਿਸ਼ਨ ਬਾਰੇ ਤਾਜ਼ਾ ਪੱਤਰ ਜਾਰੀ ਕਰਕੇ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ’ਤੇ ਇਹ ਫੈਸਲਾ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸਦੇ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਸਮੁੱਚੇ ਮੁਲਾਜ਼ਮ ਵਰਗ ਸਰਕਾਰ ਨੂੰ ਕਰੜੇ ਹੱਥੀਂ ਲੈਣਗੇ ਅਤੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਸਬਕ ਸਿਖਾਉਣ ਲਈ ਇਕ ਜੁੱਟ ਕੇ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਵਿਰੋਧੀ ਨੋਟੀਫ਼ਿਕੇਸ਼ਨ ਤੁਰੰਤ ਵਾਪਸ ਨਹੀਂ ਲਿਆ ਗਿਆ ਤਾਂ ਲੜੀਵਾਰ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੁਖਦੀਪ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਜਸਵਿੰਦਰ ਕੌਰ ਰੂਪਨਗਰ, ਬਲਰਾਜ ਸਿੰਘ ਸ੍ਰੀ ਅਨੰਦਪੁਰ ਸਾਹਿਬ, ਉਪਿੰਦਰ ਸਿੰਘ, ਰਵਨੀਤ ਢਿੱਲੋਂ, ਸੂਰਜ ਸ਼ਰਮਾ, ਮਨਜੀਤ ਸਿੰਘ, ਅੰਸ ਮੁਹੰਮਦ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…