ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੜਕਾਂ ’ਤੇ ਉਤਰੇ ਮੁਲਾਜ਼ਮ ਤੇ ਪੈਨਸ਼ਨਰਜ਼

ਰੋਸ ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਕੀਤਾ ਪੈਦਲ ਮਾਰਚ, ਪੁਲੀਸ ਨੇ ਰਾਹ ਰੋਕਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਜੂਨ
ਪੰਜਾਬ ਦੀ ਆਪ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਵਾਅਦੇ ਤੋਂ ਭੱਜਣ ਕਾਰਨ ਰੋਹ ਵਿੱਚ ਆਏ ਮੁਲਾਜ਼ਮਾਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਟਹਿਲ ਸਿੰਘ ਸਰਾਭਾ, ਰੁਣਦੀਪ ਸਿੰਘ ਫਤਹਿਗੜ੍ਹ ਸਾਹਿਬ, ਕੰਵਲਜੀਤ ਸਿੰਘ ਰੂਪਨਗਰ, ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ, ਜਿੰਦਰ ਪਾਇਲਟ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂ ਦਰਸ਼ਨ ਸਿੰਘ ਲੁਬਾਣਾ, ਚਰਨ ਸਿੰਘ ਸਰਾਭਾ, ਕਰਤਾਰ ਸਿੰਘ ਪਾਲ, ਰਣਜੀਤ ਸਿੰਘ ਰਾਣਵਾਂ, ਗੁਰਪ੍ਰੀਤ ਮੰਗਵਾਲ, ਬਲਕਾਰ ਵਲਟੋਹਾ, ਸੁਰਿੰਦਰ ਕੁਮਾਰ ਪੁਆਰੀ, ਪ੍ਰੇਮ ਚਾਵਲਾ, ਪ੍ਰਭਜੀਤ ਉੱਪਲ, ਮਨਜਿੰਦਰ ਸਿੰਘ ਮੰਡ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਚੁੱਪੀ ਧਾਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮੁਲਾਜ਼ਮਾਂ ਦੇ ਆਪਣੇ ਹੱਥਾਂ ਵਿੱਚ ਲਾਲ ਝੰਡੇ ਤੇ ਤਖ਼ਤੀਆਂ ਫੜੀਆਂ ਹੋਈਆਂ ਸਨ। ਜਿਨ੍ਹਾਂ ’ਤੇ ‘ਵਾਅਦਿਆਂ ਦਾ ਖਿਆਲ ਕਰੋ, ਪੁਰਾਣੀ ਪੈਨਸ਼ਨ ਬਹਾਲ ਕਰੋ, ਨਵੀਂ ਪੈਨਸ਼ਨ ਸਕੀਮ ਰੱਦ ਕਰੋ ਆਦਿ ਨਾਅਰੇ ਲਿਖੇ ਹੋਏ ਸਨ।
ਆਗੂਆਂ ਨੇ ਦੋਸ਼ ਲਾਇਆ ਕਿ ਆਪ ਲੀਡਰਸ਼ਿਪ ਨੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਇਕਰਾਰਨਾਮਾ ਕੀਤਾ ਗਿਆ ਸੀ ਕਿ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਛੇਵਾਂ ਤਨਖ਼ਾਹ-ਕਮਿਸ਼ਨ ਲਾਗੂ ਕਰਨ ਸਮੇਤ ਤਨਖ਼ਾਹ ਤਰੁੱਟੀਆਂ ਦੂਰ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ, ਘੱਟੋ-ਘੱਟ ਮਜ਼ਦੂਰੀ ਦੀ ਸਮੀਖਿਆ ਲਈ ਕਮੇਟੀ ਦਾ ਗਠਨ ਬਣਾਈ ਜਾਵੇਗੀ, ਸਾਰੇ ਵਰਕਰਾਂ ਦੀ ਤਨਖ਼ਾਹ ਦੁੱਗਣੀ ਕੀਤੀ ਜਾਵੇਗੀ, ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਰਕਾਰੀ ਤੰਤਰ ਨਾਲ ਜੋੜਿਆ ਜਾਵੇਗਾ ਪਰ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਇਨ੍ਹਾਂ ਮੁੱਦਿਆਂ ਨੂੰ ਪ੍ਰਵਾਨ ਤਾਂ ਕਰਨਾ ਸੀ, ਇਨ੍ਹਾਂ ਮੁੱਦਿਆਂ ਨੂੰ ਛੂਹਿਆ ਨਹੀਂ ਗਿਆ।

ਰੈਲੀ ਉਪਰੰਤ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਅਤੇ ਫੇਜ਼-7 ਲਾਲ ਬੱਤੀ ਚੌਕ ’ਤੇ ਸੜਕ ਜਾਮ ਕਰਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਅਰਜਨ ਗਰੇਵਾਲ, ਡੀਐਸਪੀ ਮਨਵੀਰ ਸਿੰਘ ਬਾਜਵਾ ਨੇ ਮੌਕੇ ’ਤੇ ਪਹੁੰਚ ਕੇ ਬੁੱਧਵਾਰ ਸ਼ਾਮ ਤੱਕ ਵਿੱਤ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿਵਾਉਣ ਦਾ ਭਰੋਸਾ ਦੇ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ। ਉਂਜ ਚਿਤਾਵਨੀ ਦਿੱਤੀ ਕਿ ਜੇਕਰ ਵਿੱਤ ਮੰਤਰੀ ਨੇ ਭਲਕੇ ਮੀਟਿੰਗ ਨਾ ਕੀਤੀ ਤਾਂ 4 ਜੁਲਾਈ ਨੂੰ ਵਿੱਤ ਮੰਤਰੀ ਵਿਰੁੱਧ ਜ਼ਿਲ੍ਹਾ ਤੇ ਬਲਾਕ ਪੱਧਰ ਉੱਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਧਰਨੇ ਨੂੰ ਮੁਲਾਜ਼ਮ ਆਗੂ ਸੁਰਿੰਦਰ ਲਹੌਰੀਆ, ਅਜੈ ਸਨੋਤਰਾ, ਐਚਐਸ ਕਿੰਗੜਾ ਪੀਏਯੂ, ਗੁਰਮੇਲ ਮੈਲਡੇ, ਕਰਮ ਚੰਦ ਪੀਆਰਟੀਸੀ, ਪ੍ਰਵੀਨ ਕੁਮਾਰ, ਮਨਦੀਪ ਥਿੰਦ, ਜਿੰਦਰ ਪਾਇਲਟ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…