Nabaz-e-punjab.com

ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਵੱਲੋਂ ਖਜ਼ਾਨਾ ਦਫ਼ਤਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ

ਮੁਲਾਜ਼ਮਾਂ ਨੂੰ ਤੁਰੰਤ ਤਨਖ਼ਾਹਾਂ ਜਾਰੀ ਨਾ ਕਰਨ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਲਈ ਸਰਕਾਰ ਨੇ ਖਜ਼ਾਨਾ ਦਫ਼ਤਰਾਂ ਨੂੰ ਜ਼ੁਬਾਨੀ ਹੁਕਮ ਦਿੱਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ:
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਤੇ ਰੋਕ ਲਗਾਉਣ ਸਬੰਧੀ ਖਜ਼ਾਨਾ ਦਫ਼ਤਰਾਂ ਨੂੰ ਦਿੱਤੇ ਜ਼ੁਬਾਨੀ ਹੁਕਮਾਂ ਦੇ ਵਿਰੁੱਧ ਪੂਰੇ ਪੰਜਾਬ ਵਿੱਚ ਜਥੇਬੰਦੀ ਵੱਲੋਂ ਸਮੂਹ ਖਜ਼ਾਨਾ ਦਫ਼ਤਰਾਂ ਦੇ ਬਾਹਰ 5 ਅਤੇ 6 ਦਸੰਬਰ ਨੂੰ ਖਾਲੀ ਭਾਂਡੇ ਖੜਕਾ ਕੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਇਸ ਸਬੰਧੀ ਵੱਡੇ ਇਕੱਠ ਕਰਨ ਲਈ ਮੁਲਾਜ਼ਮਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਵੱਲੋਂ ਸਰਕਾਰ ਬਣਨ ਤੋਂ ਲੈ ਕੇ ਹੀ ਖਜ਼ਾਨਾ ਖਾਲੀ ਹੈ ਦਾ ਰਾਗ ਅਲਾਪਿਆ ਜਾ ਰਿਹਾ ਹੈ ਅਤੇ ਇਸ ਦਾ ਜ਼ਿੰਮੇਵਾਰ ਸਮੁੱਚੀ ਮੁਲਾਜ਼ਮ ਜਮਾਤ ਨੂੰ ਠਹਿਰਾਇਆ ਜਾ ਰਿਹਾ ਹੈ ਜਦੋਂਕਿ ਹੁਕਮਰਾਨ ਅਤੇ ਉੱਚ ਅਧਿਕਾਰੀ ਆਪਣੀਆਂ ਲਗਜ਼ਰੀ ਗੱਡੀਆਂ, ਤਨਖ਼ਾਹਾਂ, ਪੈਨਸ਼ਨਾਂ, ਭੱਤਿਆਂ ਅਤੇ ਓਐਸਡੀਜ਼ ਦੀ ਬੇਲੋੜੀ ਫੌਜ ਬਣਾ ਕੇ ਲੋਕਾਂ ਦੇ ਪੈਸੇ ਨੂੰ ਉਡਾਇਆ ਜਾ ਰਿਹਾ ਹੈ। ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਦੀਆਂ ਵਿੱਤੀ ਸਹੂਲਤਾਂ ਵਿੱਚ ਵੀ ਕਟੌਤੀ ਕੀਤੀ ਜਾ ਰਹੀ ਹੈ ਜਦਕਿ ਖਜ਼ਾਨਾ ਭਰਨ ਦੀ ਜ਼ਿੰਮੇਵਾਰੀ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਮੁੱਚੀ ਸਰਕਾਰ ਦੀ ਹੈ, ਪ੍ਰੰਤੂ ਸਰਕਾਰ ਵੱਲੋਂ ਹੱਥ ਖੜੇ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਪੱਲਾ ਝਾੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਰੋਕੀਆਂ ਤਨਖ਼ਾਹਾਂ ਤੁਰੰਤ ਜਾਰੀ ਨਹੀਂ ਕੀਤੀਆਂ ਗਈਆਂ। ਅਰਥੀ ਫੂਕ ਰੋਸ ਮੁਜ਼ਾਹਰੇ ਤੋਂ ਬਾਅਦ ਪੰਜਾਬ ਭਰ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਦੌਰਾਨ ਪੈਦਾ ਹੋਣ ਵਾਲੇ ਹਾਲਾਤਾਂ ਲਈ ਹੁਕਮਰਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਇਸ ਮੌਕੇ ਗੁਰਦੀਪ ਸਿੰਘ ਬਾਜਵਾ, ਕਰਮਜੀਤ ਬੀਹਲਾ, ਗੁਰਵਿੰਦਰ ਸਿੰਘ, ਹੰਸਰਾਜ ਬੀਜਵਾ, ਸੁਖਦੇਵ ਸਿੰਘ, ਕੁਲਦੀਪ ਦੌੜਕਾ, ਧਰਮਿੰਦਰ ਭੰਗੂ, ਬਲਜਿੰਦਰ ਸਿੰਘ, ਸੁਖਵਿੰਦਰ ਚਾਹਲ, ਰਾਮਜੀ ਦਾਸ ਚੌਹਾਨ, ਮੱਖਣ ਸਿੰਘ, ਹਰੀ ਬਿਲਾਸ, ਕੁਲਦੀਪ ਕੌੜਾ, ਕ੍ਰਿਸ਼ਨ ਚੰਦ ਜਾਗੋਵਾਲੀਆ, ਬੀਰਇੰਦਰਜੀਤ ਪੁਰੀ, ਸੁਰਜੀਤ ਮੁਹਾਲੀ, ਅਨਿਲ ਕੁਮਾਰ, ਜਤਿੰਦਰ ਕੁਮਾਰ ਆਦਿ ਆਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…