Nabaz-e-punjab.com

ਪਟਿਆਲਾ ਵਿੱਚ 14 ਅਗਸਤ ਨੂੰ ਸੂਬਾ ਪੱਧਰੀ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੇ ਮਗਨਰੇਗਾ ਮੁਲਾਜ਼ਮ

ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ

ਮਗਨਰੇਗਾ ਮੁਲਾਜ਼ਮਾਂ ਵੱਲੋਂ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਅੱਜ ਇੱਥੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕੈਪਟਨ ਸਰਕਾਰ ’ਤੇ ਵਾਅਦਾਖ਼ਿਲਾਫ਼ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਤੋਂ ਮੂੰਹ ਫੇਰ ਲਿਆ ਹੈ। ਜਿਸ ਕਾਰਨ ਮੌਜੂਦਾ ਸਮੇਂ ਵਿੱਚ ਕੁੰਭਕਰਨੀ ਨੀਂਦ ਵਿੱਚ ਸੁੱਤੀ ਰਾਜ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਪੈਨਸ਼ਨਰ ਮੁੜ ਤੋਂ ਸੰਘਰਸ਼ ਦੇ ਰਾਹ ਪੈ ਗਏ ਹਨ ਅਤੇ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਪਟਿਆਲਾ ਵਿੱਚ ਵੱਡੇ ਪੱਧਰ ’ਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਮਨਨਰੇਗਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਇਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।
ਸੂਬਾ ਜਰਨਲ ਸਕੱਤਰ ਅੰਮ੍ਰਿਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਅਮਰੀਕ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਸਮੇਂ ਸਮੇਂ ’ਤੇ ਮੁਲਾਜ਼ਮਾਂ ਨਾਲ ਮੰਗਾਂ ਮੰਨਣ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਸਰਕਾਰ ਹਮੇਸ਼ਾ ਹੀ ਆਪਣੇ ਵਾਅਦੇ ਤੋਂ ਭੱਜ ਜਾਂਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 30 ਅਪਰੈਲ ਅਤੇ 5 ਮਈ ਨੂੰ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਸੀ ਕਿ ਮੁਲਾਜ਼ਮਾਂ ਨਾਲ ਉਨ੍ਹਾਂ ਦਾ ਨਿੱਜੀ ਵਾਅਦਾ ਹੈ ਅਤੇ ਚੋਣ ਜ਼ਾਬਤਾ ਹਟਣ ਤੋਂ ਬਾਅਦ 101 ਫੀਸਦੀ ਮੁਲਾਜ਼ਮ ਮੰਗਾਂ ਹੱਲ ਕਰ ਦਿੱਤੀਆ ਜਾਣਗੀਆਂ ਅਤੇ 27 ਮਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮਾਂ ਨਾਲ ਮੀਟਿੰਗ ਸਬੰਧੀ ਲਿਖਤੀ ਭਰੋਸਾ ਦਿੱਤਾ ਸੀ, ਪ੍ਰੰਤੂ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਕੈਬਨਿਟ ਸਬ ਕਮੇਟੀ ਨੇ ਮੁਲਾਜ਼ਮਾਂ ਦੀ ਸਰ ਨਹੀਂ ਲਈ ਅਤੇ ਨਾ ਹੀ ਮੁੱਖ ਮੰਤਰੀ ਵੱਲੋਂ ਦੁਬਾਰਾ ਮੁਲਾਜ਼ਮਾਂ ਦਾ ਦੁਖ ਸੁਣਿਆ ਗਿਆ। ਜਿਸ ਦੇ ਰੋਸ ਵਜੋਂ ਮੁਲਾਜ਼ਮਾਂ ਨੂੰ ਮੁੜ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਸ ਮੌਕੇ ਸੂਬਾ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ, ਪ੍ਰੈੱਸ ਸਕੱਤਰ ਅਮਰੀਕ ਮਹਿਰਾਜ, ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ, ਵਿੱਤ ਸਕੱਤਰ ਮਨਸੇ ਖਾਂ, ਸੰਯੁਕਤ ਸਕੱਤਰ ਹਰਇੰਦਰਪਾਲ ਜੋਸਨ, ਮੀਤ ਪ੍ਰਧਾਨ ਹਰਪਿੰਦਰ ਸਿੰਘ, ਚੇਅਰਮੈਨ ਸੰਜੀਵ ਕਾਕੜਾ, ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਫਾਜ਼ਿਲਕਾ, ਬਲਜੀਤ ਸਿੰਘ ਤਰਨਤਾਰਨ, ਸੰਦੀਪ ਲੁਧਿਆਣਾ, ਸੁਖਵੀਰ ਬਠਿੰਡਾ, ਨੀਤਿਸ ਮਾਨਸਾ, ਹੈਪੀ ਫਰੀਦਕੋਟ, ਸਤਨਾਮ ਜਲੰਧਰ, ਹਰਵਿੰਦਰ ਬੰਬ ਅਮ੍ਰਿਤਸਰ, ਕੁਲਦੀਪ ਕਪੂਰਥਲਾ, ਕੁਲਵਿੰਦਰ ਸਿੰਘ ਮੋਗਾ, ਸੁਖਦੀਪ ਮੋਹਾਲੀ,ਬੱਬੂ ਮੋਗਾ,ਜਸਦੇਵ ਪਟਿਆਲਾ, ਮਨਪ੍ਰੀਤ ਫਤਹਿਗੜ੍ਹ, ਰਮਨ ਫਿਰੋਜਪੁਰ, ਜੀਵਨ ਮੋੜ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…