Share on Facebook Share on Twitter Share on Google+ Share on Pinterest Share on Linkedin ਠੇਕਾ ਮੁਲਾਜ਼ਮਾਂ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ 2017 ਨੂੰ ਮਰਿਆ ਐਲਾਨ ਕੇ ਦਿੱਤੀ ਸ਼ਰਧਾਂਜਲੀ ਮੀਂਹ ਵੀ ਨਾ ਤੋੜ ਸਕਿਆ ਮੁਲਾਜ਼ਮਾਂ ਦੇ ਹੌਸਲੇ, ਵਰ੍ਹਦੇ ਮੀਂਹ ਵਿੱਚ ਸਿੱਧੂ ਦੇ ਘਰ ਵੱਲ ਕੀਤਾ ਮਾਰਚ 25 ਅਗਸਤ ਨੂੰ ਸਪੀਕਰ ਰਾਣਾ ਦੇ ਘਰ ਮੂਹਰੇ ਨੰਗੇ ਧੜ ਕੀਤਾ ਜਾਵੇਗਾ ਰੋਸ ਮੁਜ਼ਾਹਰਾ, ਵਿਧਾਨ ਸਭਾ ਸੈਸ਼ਨ ਮੌਕੇ ਹੋਣਗੇ ਮੁਜ਼ਾਹਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ: ‘ਨਵਾਂ ਨਰੋਆ ਪੰਜਾਬ ਵਾਅਦੇ ਕਰਕੇ ਭੁੱਲੇ ਜਨਾਬ’ ਇਹ ਸਲੋਗਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪੂਰੀ ਤਰ੍ਹਾਂ ਢੁਕਦਾ ਹੈ ਕਿਉਂਕਿ ਮੁੱਖ ਮੰਤਰੀ ਵੋਟਾਂ ਤੋਂ ਪਹਿਲਾਂ ਨਵਾਂ ਨਰੋਆ ਪੰਜਾਬ ਬਣਾਉਣ ਦੀਆਂ ਗੱਲਾਂ ਕਰਦੇ ਸੀ ਅਤੇ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪਾਣੀ ਨੂੰ ਬਚਾਉਣ ਲਈ ਪਹਿਲ ਦੇ ਅਧਾਰ ’ਤੇ ਉਪਰਾਲੇ ਕਰਨ ਦੇ ਦਾਅਵੇ ਕਰਦੇ ਸੀ। ਇਸ ਸਬੰਧੀ ਮੁੱਖ ਮੰਤਰੀ ਵੱਲੋਂ 9 ਨੁਕਤੇ ਵੀ ਜਾਰੀ ਕੀਤੇ ਗਏ ਸਨ। ਪਰ ਕਾਂਗਰਸ ਸਰਕਾਰ ਵੱਲੋਂ ਮੈਨੀਫੈਸਟੋ ਵਿੱਚ ਕੀਤੇ ਕਿਸੇ ਵੀ ਵਾਅਦੇ ’ਤੇ ਕੋਈ ਅਮਲ ਨਹੀਂ ਕੀਤਾ। ਡੇੳ ਸਾਲ ਲੰਘ ਜਾਣ ਦੇ ਬਾਵਜੂਦ ਮੈਨੀਫੈਸਟੋ ਨੂੰ ਸਰਕਾਰ ਨੇ ਖੋਲ ਕੇ ਵੀ ਨਹੀਂ ਦੇਖਿਆ। ਜਿਸ ਕਾਰਨ ਕੱਚੇ ਮੁਲਾਜ਼ਮਾਂ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਮਰਿਆ ਐਲਾਨ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਸਬੰਧੀ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਮੁਹਾਲੀ ਦੇ ਦੁਸਹਿਰਾ ਗਰਾਉਂਡ ਵਿੱਚ ਇਕੱਠੇ ਹੋ ਕੇ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ ਅਤੇ ਨਾਲ ਹੀ ਕਿਹਾ ਕਿ ਕਾਂਗਰਸ ਪਾਰਟੀ 2019 ਲੋਕ ਸਭਾ ਚੋਣਾਂ ਦੌਰਾਨ ਕੋਈ ਵੀ ਚੋਣ ਮੈਨੀਫੈਸਟੋ ਜਾਰੀ ਨਾ ਕਰੇ ਕਿਉਂਕਿ 2017 ਦਾ ਚੋਣ ਮੈਨੀਫੈਸਟੋ ਤਾਂ ਕੋਰਾ ਝੂਠ ਸਾਬਿਤ ਹੋਇਆ ਹੈ ਅਤੇ ਮੁੱਖ ਮੰਤਰੀ ਕੀਤੇ ਵਾਅਦਿਆ ’ਤੇ ਗੱਲ ਕਰਨ ਨੂੰ ਵੀ ਤਿਆਰ ਨਹੀਂ ਹਨ। ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਮੁਲਾਜ਼ਮਾਂ ਦੇ ਭਾਰੀ ਮੀਹ ਵੀ ਹੋਸਲੇ ਨਾ ਤੋੜ ਸਕਿਆ ਅਤੇ ਮੁਲਾਜ਼ਮਾਂ ਵੱਲੋਂ ਭਾਰੀ ਮੀਂਹ ਦੋਰਾਨ ਕੈਬਿਨਟ ਮੰਤਰੀ ਬਲਬੀਰ ਸਿੱਧੂ ਦੇ ਘਰ ਵੱਲ ਨੂੰ ਮਾਰਚ ਸ਼ੁਰੂ ਕਰ ਦਿੱਤਾ ਜਿਸ ਨਾਲ ਪੁਲੀਸ ਪ੍ਰਸ਼ਾਸਨ ਨੂੰ ਹੱਥਾ ਪੈਰਾਂ ਦੀ ਪੈ ਗਈ। ਮੁਲਾਜ਼ਮਾਂ ਵੱਲੋਂ ਭਾਰੀ ਮੀਹ ਵਿਚ ਨਾਅਰੇਬਾਜ਼ੀ ਕਰਦੇ ਹੋਏ ਮਾਰਚ ਕੀਤਾ ਅਤੇ ਐਸਡੀਐਮ ਜਗਦੀਪ ਸਹਿਗਲ ਅਤੇ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਵੱਲੋਂ ਮੀਹ ਵਿਚ ਆ ਕੇ ਮੰਗ ਪੱਤਰ ਲਿਆ ਗਿਆ ਅਤੇ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾ ਕੇ ਜਲਦ ਹੀ ਮੀਟਿੰਗ ਕਰਵਾਈ ਜਾਵੇਗੀ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਇਮਰਾਨ ਭੱਟੀ ਅਸ਼ੀਸ਼ ਜੁਲਾਹਾ, ਅਮ੍ਰਿੰਤਪਾਲ ਸਿੰਘ ਰਜਿੰਦਰ ਸਿੰਘ ਸੰਧਾ ਰਣਜੀਤ ਸਿੰਘ ਰਾਣਵਾਂ, ਰਵਿੰਦਰ ਰਵੀ, ਪ੍ਰਵੀਨ ਸ਼ਰਮਾ, ਚੰਦਨ ਕੁਮਾਰ, ਕ੍ਰਿਸ਼ਨ ਪ੍ਰਸ਼ਾਦ, ਪਵਨ ਗਡਿਆਲ, ਰਾਕੇਸ਼ ਕੁਮਾਰ, ਗੁਰਮੇਲ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਵੱਲੋਂ ਚੋਣਾਂ ਦੌਰਾਨ ਹਰ ਇੱਕ ਵਰਗ ਲਈ ਚੋਣ ਮਨੋਰਥ ਪੱਤਰ ਜਾਰੀ ਕਰਕੇ ਆਮ ਜਨਤਾ ਅਤੇ ਨੌਜਵਾਨਾਂ ਨੂੰ ਵੋਟ ਪਾਉਣ ਲਈ ਭਰਮਾਇਆ ਸੀ ਅਤੇ ਚੋਣ ਮਨੋਰਥ ਪੱਤਰ ਬਣਾਉਣ ਵਿੱਚ ਕਾਂਗਰਸ ਦੇ ਸਭ ਤੋਂ ਸੀਨੀਅਰ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਮੌਜੂਦਾ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਸਨ। ਪਰ ਹੁਣ 16 ਮਹੀਨੇ ਬੀਤ ਜਾਣ ’ਤੇ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਦਰਜ ਨੌਜਵਾਨਾਂ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਪੂਰਾ ਨਹੀਂ ਕੀਤਾ ਜਾ ਰਿਹਾ। ਮੁਲਾਜ਼ਮ ਆਗੂਆ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੋਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸੁਵਿਧਾ ਮੁਲਾਜ਼ਮਾਂ ਨੂੰ ਬਹਾਲ ਕਰਨ, ਘਰ ਘਰ ਨੋਕਰੀ ਦੇਣਾ, ਬੇਰੁਜ਼ਗਾਰਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣਾ, 6ਵਾਂ ਪੇ ਕਮਿਸ਼ਨ ਲਾਗੂ ਕਰਨਾ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਨਵੇਂ ਭਰਤੀ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ, ਆਪਣੀ ਗੱਡੀ ਆਪਣਾ ਰੁਜ਼ਗਾਰ ਤਹਿਤ ਹਰ ਸਾਲ 10 ਲੱਖ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਸਰਕਾਰ ਬਨਣ ਤੇ ਪਹਿਲੇ 100 ਦਿਨਾਂ ਵਿੱਚ ਸਮਾਰਟ ਫੋਨ ਦੇਣਾ, ਸਬ ਡਵਿਜ਼ਨ ਲੈਵਲ ਤੇ ਨਵੇਂ ਕਾਲਜ਼ ਖੋਲ ਕੇ ਕੰਮ ਸ਼ੁਰੂ ਕਰਨਾ ਆਦਿ ਚੋਣ ਮਨੋਰਥ ਪੱਤਰ ਵਿਚ ਐਲਾਨ ਕੀਤੇ ਸੀ। ਆਗੂਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਐਕਟ ਅਨੁਸਾਰ ਤਿੰਨ ਸਾਲ ਦੀ ਸੇਵਾ ਵਾਲੇ ਮੁਲਾਜ਼ਮ ਨੂੰ ਪੱਕਾ ਕੀਤਾ ਜਾਣਾ ਸੀ ਪਰ ਹੁਣ ਮੌਜੂਦਾ ਸਰਕਾਰ ਐਕਟ ਵਿੱਚ ਸੋਧ ਕਰਕੇ 10 ਸਾਲ ਦੀ ਸ਼ਰਤ ਲਗਾਉਣ ਤੇ ਕਾਰਵਾਈ ਕਰ ਰਹੀ ਹੈ। ਜਿਸ ਸਬੰਧੀ ਬੀਤੇ ਕੱਲ ਸਕੱਤਰ ਪ੍ਰਸੋਨਲ ਏ.ਐਸ. ਮਿਗਲਾਨੀ ਨਾਲ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜ਼ਾਰੀ ਪੱਤਰ 10 ਸਾਲ ਦੀ ਸ਼ਰਤ ਅਤੇ ਸੈਕਸ਼ਨ ਪੋਸਟ ਦੀ ਸ਼ਰਤ ਲਗਾ ਕੇ ਮੁਲਾਜ਼ਮ ਨੂੰ ਪੱਕਾ ਕਰਨ ਦੇ ਐਕਟ ਵਿਚ ਸੋਧ ਕਰਨ ਦਾ ਵਿਰੋਧ ਕਰਦੇ ਹਾਂ ਅਤੇ ਰੈਗੁਲਾਈਜੇਸ਼ਨ ਐਕਟ 2016 ਨੂੰ ਲਾਗੂ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕਰਦੇ ਹਾਂ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸੁਵਿਧਾ ਮੁਲਾਜ਼ਮਾਂ ਨੂੰੰ ਬਹਾਲ ਕਰਨ ਦੀ ਮੰਗ ਪੁਰੇ ਜ਼ੋਰ ਨਾਲ ਰੱਖੀ ਗਈ ਜਿਸ ਤੇ ਉਨ੍ਹਾਂ ਵੱਲੋਂ ਮੁੜ ਕੇਸ ਵਿਚਾਰਨ ਦਾ ਭਰੋਸਾ ਦਿੱਤਾ। ਮੌਜੂਦਾ ਸਮੇਂ ਵਿੱਚ ਕੱਚੇ ਮੁਲਾਜ਼ਮਾਂ ਤੇ ਨੋਜਵਾਨਾਂ ਦਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਪਹਿਲਾਂ ਹੀ ਘੱਟ ਤਨਖਾਹਾਂ ਜੋ 5-6 ਮਹੀਨੇ ਦੀ ਦੇਰੀ ਨਾਲ ਦਿੱਤੀਆ ਜਾਦੀਆ ਹਨ ਜਿਸ ਕਾਰਨ ਹੁਣ ਉਨ੍ਹਾਂ ਦਾ ਘਰ ਗੁਜ਼ਾਰਾਂ ਕਰਨਾ ਅਤੇ ਸਮਾਜ ਵਿਚ ਰਹਿਣਾ ਬਹੁਤ ਹੀ ਅੌਖਾ ਹੋ ਗਿਆ ਹੈ। ਆਗੂਆ ਨੇ ਦੱਸਿਆ ਕਿ ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵੱਲੋਂ 13 ਤੇ 14 ਅਗਸਤ ਨੂੰ ਜ਼ਿਲ੍ਹਾ ਪੱਧਰ ’ਤੇ ਭੁੱਖ ਹੜਤਾਲ ਕੀਤੀਆ ਜਾ ਰਹੀਆ ਹਨ। ਜਿਸ ਵਿੱਚ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਆਪਣੇ ਹਾਲਾਤ ਨੂੰ ਦੱਸਣ ਲਈ ਕੱਚੇ ਮੁਲਾਜ਼ਮ 25 ਅਗਸਤ ਨੂੰ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਦੇ ਘਰ ਜਾ ਕੇ ਆਪਣੇ ਸਰੀਰ ਤੇ ਪਾਏ ਹੋਏ ਕੱਪੜੇ ਵੀ ਉਨ੍ਹਾਂ ਨੂੰ ਦੇ ਕੇ ਆਉਣਗੇ ਕਿਉਂਕਿ ਸਰਕਾਰ ਦਿਨ ਬ ਦਿਨ ਸਭ ਕੁੱਝ ਉਨ੍ਹਾਂ ਕੋਲੋ ਖੋਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਨਾਲ ਤੁਰੰਤ ਗੱਲਬਾਤ ਨਾ ਕੀਤੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਧਾਨ ਸਭਾ ਵੱਲੋਂ ਪਾਸ ਕੀਤਾ ਐਕਟ ਲਾਗੂ ਨਾ ਕੀਤਾ ਤਾਂ ਵਿਧਾਨ ਸਭਾ ਸੈਸ਼ਨ ਦੌਰਾਨ ਗੁਪਤ ਐਕਸ਼ਨ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ