ਪੁੱਡਾ ਮੰਤਰੀ ਸੁੱਖ ਸਰਕਾਰੀਆ ਦੇ ਭਰੋਸੇ ਮਗਰੋਂ ਮੁਲਾਜ਼ਮਾਂ ਦੀ 49ਵੇਂ ਦਿਨ ਭੁੱਖ ਹੜਤਾਲ ਖ਼ਤਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ, ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਨਰਲ ਸਕੱਤਰ ਸ਼ੀਸ਼ਨ ਕੁਮਾਰ ਅਤੇ ਸਕੱਤਰ ਬਲਜਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਪੁੱਡਾ ਭਵਨ ਦੇ ਬਾਹਰ ਮੁਲਾਜ਼ਮ ਮੰਗਾਂ ਸਬੰਧੀ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਅੱਜ 49ਵੇਂ ਦਿਨ ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਦੇ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਰੋਸੇ ਮਗਰੋਂ ਖ਼ਤਮ ਕਰਨ ਦਾ ਐਲਾਨ ਕੀਤਾ।
ਅੱਜ ਸੂਬਾ ਪ੍ਰਧਾਨ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਪੁੱਡਾ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਪੁੱਡਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਮੀਟਿੰਗ ਹੋਈ। ਜਿਸ ਵਿੱਚ ਪੁੱਡਾ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਪ੍ਰਸ਼ਾਸਕ ਮਾਲਵਿੰਦਰ ਸਿੰਘ ਜੱਗੀ ਅਤੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਪਰਦੀਪ ਕੁਮਾਰ ਅਗਰਵਾਲ ਸਮੇਤ ਪੁੱਡਾ ਮੁਲਾਜ਼ਮ ਜਥੇਬੰਦੀ ਦੇ ਐਕਟਿੰਗ ਪ੍ਰਧਾਨ ਜਰਨੈਲ ਸਿੰਘ, ਜਰਨਲ ਸਕੱਤਰ ਸ਼ੀਸ਼ਨ ਕੁਮਾਰ, ਸਕੱਤਰ ਬਲਜਿੰਦਰ ਸਿੰਘ ਬਿੱਲਾ, ਕੁਲਦੀਪ ਸਿੰਘ ਧਨੋਆ, ਮਨਜੀਤ ਸਿੰਘ, ਕੁਲਦੀਪ ਸਿੰਘ ਮੁਹਾਲੀ, ਭਗਵੰਤ ਸਿੰਘ, ਦਲਵਾਰਾ ਸਿੰਘ, ਜਗਦੇਵ ਸਿੰਘ ਅਤੇ ਕੰਵਰ ਪਾਲ ਹਾਜ਼ਰ ਸਨ। ਮੀਟਿੰਗ ਵਿੱਚ ਮੰਤਰੀ ਨੇ ਪੁੱਡਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਪ੍ਰਮੁੱਖ ਸਕੱਤਰ ਨੂੰ ਮੌਕੇ ’ਤੇ ਹੀ ਬਣਦੀ ਕਾਰਵਾਈ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਹੈ ਵਿਕਾਸ ਫੰਡ ਵਜੋਂ 200 ਰੁਪਏ ਦੀ ਕਟੌਤੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਮੋਬਾਈਲ ਭੱਤਾ ਬਹਾਲ ਕੀਤਾ ਜਾਵੇ ਅਤੇ ਡੀਏ ਦੀਆਂ ਕਿਸ਼ਤਾਂ ਦਾ ਰਹਿੰਦਾ ਬਕਾਇਆ ਤੁਰੰਤ ਰਿਲੀਜ਼ ਕੀਤਾ ਜਾਵੇ। ਸੁਪਰਵਾਈਜ਼ਰ ਕੈਟਾਗਰੀ ਨੂੰ ਟੈਕਨੀਕਲ ਸਕੇਲ ਦਿੱਤਾ ਜਾਵੇ, ਦਰਜਾ ਚਾਰ ਕੁਆਲੀਫਾਈਡ ਫੀਲਡ ਸਟਾਫ਼ ਨੂੰ ਤਰੱਕੀ ਦੇ ਕੇ ਸੁਪਰਵਾਈਜ਼ਰ ਅਤੇ ਪੰਪ ਅਪਰੇਟਰ, ਮੀਟਰ ਰੀਡਰ ਬਣਾਉਣ, ਲੈਜਰ ਕੀਪਰਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ ਦਿੱਤੀ ਜਾਵੇ ਅਤੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ।

Load More Related Articles

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…