ਅੱਤ ਦੀ ਗਰਮੀ ਵਿੱਚ ਮੰਗਾਂ ਨੂੰ ਲੈ ਕੇ ਪੱਕੇ ਮੋਰਚੇ ’ਤੇ ਡਟੇ ਜੰਗਲਾਤ ਵਿਭਾਗ ਦੇ ਕਰਮਚਾਰੀ

ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਘਰ ਦਾ ਗੁਜ਼ਾਰਾ ਹੋਇਆ ਮੁਸ਼ਕਲ: ਧਰਨਾਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਕਰਮਚਾਰੀਆਂ ਦਾ ਰੋਹ ਲਗਾਤਾਰ ਭਖਦਾ ਜਾ ਰਿਹਾ ਹੈ। ਪੀੜਤ ਕਰਮਚਾਰੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਬੈਨਰ ਥੱਲੇ ਪਿਛਲੇ 19 ਦਿਨਾਂ ਤੋਂ ਜੰਗਲਾਤ ਵਿਭਾਗ ਦੇ ਪ੍ਰਧਾਨ ਮੁੱਖ ਵਣਪਾਲ ਦੇ ਦਫ਼ਤਰ ਦੇ ਬਾਹਰ ਰੁੱਖ ਹੇਠ ਲੜੀਵਾਰ ਧਰਨੇ ’ਤੇ ਬੈਠੇ ਹਨ ਪ੍ਰੰਤੂ ਹੁਣ ਤੱਕ ਸਰਕਾਰ ਜਾਂ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਦੀ ਸਠਾਰ ਨਹੀਂ ਲਈ। ਐਤਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਦੇ ਸਾਥੀਆਂ ਨੇ ਪੱਕੇ ਧਰਨੇ ਦਾ ਮੋਰਚਾ ਸੰਭਾਲਿਆ।
ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਵਿਰਸਾ ਸਿੰਘ ਚਹਿਲ, ਸਕੱਤਰ ਬਲਵੀਰ ਸਿੰਘ ਚੀਮਾ ਅਤੇ ਕੁਲਵਿੰਦਰ ਸਿੰਘ ਨੇ ਕਿਹਾ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀ ਹੈ। ਜਿਸ ਕਾਰਨ ਕੱਚੇ ਕਾਮਿਆਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋਇਆ ਪਿਆ ਹੈ।
ਇਸ ਮੌਕੇ ਮੁਲਾਜ਼ਮ ਆਗੂ ਗੁਰਮੇਲ ਸਿੰਘ ਅਤੇ ਜਸਪਾਲ ਸਿੰਘ ਜੱਸੀ ਨੇ ਕਿਹਾ ਕਿ ਜਿਸ ਦਿਨ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਕੰਮ ਕਰਦੇ ਕਾਮਿਆਂ ਨੂੰ ਤਨਖ਼ਾਹ ਨਸੀਬ ਨਹੀਂ ਹੋਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਦਾਂ ਦੌਰਾਨ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਹੁਣ ਮੁੱਖ ਮੰਤਰੀ ਨੇ ਇਹ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਸਾਰੇ ਕੱਚੇ ਕਾਮਿਆਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕੀਤਾ ਜਾਵੇਗਾ ਅਤੇ ਕਿਸੇ ਵੀ ਮੁਲਾਜ਼ਮ ਅਤੇ ਆਮ ਲੋਕਾਂ ਨੂੰ ਇਨਸਾਫ਼ ਲਈ ਧਰਨੇ ਨਹੀਂ ਲਾਉਣੇ ਪੈਣਗੇ ਪ੍ਰੰਤੂ ਸਚਾਈ ਹੈ ਕਿ ਆਪ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਮੁਲਾਜ਼ਮ ਵਰਗ ਧਰਨਿਆਂ ’ਤੇ ਬੈਠਾ ਹੈ। ਇਸ ਮੌਕੇ ਬਲਰਾਜ ਸਿੰਘ, ਗੁਰਚੇਤ ਸਿੰਘ, ਸੁਰਜੀਤ ਸਿੰਘ, ਜੋਗਿੰਦਰ ਸਿੰਘ, ਨਹਿੰਗ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…