Share on Facebook Share on Twitter Share on Google+ Share on Pinterest Share on Linkedin ਸਾਂਝਾ ਮੁਲਾਜ਼ਮ ਮੰਚ ਵੱਲੋਂ ਮੁਲਾਜ਼ਮ ਮੰਗਾਂ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਵਿਧਾਨ ਸਭਾ ਵੱਲ ਕੂਚ ਕਰਨ ਦਾ ਯਤਨ, ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ: ਸਾਂਝਾ ਮੁਲਾਜ਼ਮ ਮੰਚ ਵੱਲੋਂ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਮੁਹਾਲੀ ਵਿੱਚ ਪੁੱਡਾ ਗਰਾਉਂਡ ਵਿੱਚ ਸੂਬਾ ਸਰਕਾਰ ਦੇ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕਰਕੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਭਾਰੀ ਠੰਢ ਕੇ ਬਾਵਜੂਦ ਸਵੇਰੇ 10 ਵਜੇ ਹੀ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਤੱਕ ਮੁਲਾਜ਼ਮਾਂ ਦੀ ਵੱਡੀ ਭੀੜ ਜਮ੍ਹਾ ਹੋ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਰੋਸ ਵਜੋਂ ਕਾਲੇ ਜੋਗੇ ਪਹਿਨ ਕੇ ਅਤੇ ਕਾਲੀਆਂ ਝੰਡੀਆਂ ਲੈ ਕੇ ਵਿਧਾਨ ਸਭਾ ਵੱਲ ਕੂਚ ਕਰਨ ਦਾ ਯਤਨ ਕੀਤਾ। ਮੁਲਾਜ਼ਮਾਂ ਨੇ ਆਪਣੇ ਹੱਥਾਂ ਵਿੱਚ ਸਰਕਾਰ ਵਿਰੁੱਧ ਲਿਖੇ ਸਲੋਗਨਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਜਿਨ੍ਹਾਂ ਨੂੰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਵਾਈਪੀਐਸ ਚੌਕ ਨੇੜੇ ਬੈਰੀਗੇਟ ਲਗਾ ਕੇ ਪੁਲੀਸ ਨੇ ਰੋਕ ਲਿਆ। ਜਿਸ ਕਾਰਨ ਮੁਲਾਜ਼ਮ ਉੱਥੇ ਹੀ ਸੜਕ ’ਤੇ ਚੱਕਾ ਜਾਮ ਕਰਕੇ ਬੈਠ ਕੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਮੰਚ ਦੇ ਮੁੱਖ ਸੰਚਾਲਕ ਅਤੇ ਸਕੱਤਰੇਤ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਮੇਖ ਸਿੰਘ ਸਿੱਧੂ, ਗੁਰਨਾਮ ਸਿੰਘ ਵਿਰਕ, ਗੁਰਮੇਲ ਸਿੰਘ ਸਿੱਧੂ, ਗੁਰਮੀਤ ਸਿੰਘ ਵਾਲੀਆ, ਸੰਜੇ ਸਿੰਘ ਕਾਹਲੋਂ, ਅਮਰੀਕ ਸਿੰਘ ਬੰਗੜ, ਗੁਰਸ਼ਰਨਜੀਤ ਸਿੰਘ ਹੁੰਦਲ ਅਤੇ ਯੂਟੀ ਫੈਡਰੇਸ਼ਨ ਦੇ ਆਗੂ ਰਣਜੀਤ ਸਿੰਘ ਹੰਸ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਸਮਾਜ ਦੇ ਬਾਕੀ ਵਰਗਾਂ ਵਿਰੁੱਧ ਦੋਗਲੀ ਨੀਤੀ ਤਹਿਤ ਕੰਮ ਕਰ ਰਹੀ ਹੈ। ਲੋਕਾਂ ਵੱਲੋਂ ਚੁਣੀ ਗਈ ਲੋਕਤੰਤਰਿਕ ਸਰਕਾਰ ਨੂੰ ਚਾਹੀਦਾ ਹੈ ਕਿ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਮੰਤਰੀਆਂ ਨੂੰ ਤਾਂ ਸਰਕਾਰੀ ਖਜਾਨੇ ’ਚੋਂ ਸਾਰਿਆਂ ਸਹੂਲਤਾਂ ਦੇ ਰਹੀ ਹੈ ਪ੍ਰੰਤੂ ਮੁਲਾਜ਼ਮਾਂ ਅਤੇ ਹੋਰ ਸ਼ਹਿਰੀਆਂ ਨੂੰ ਖਜਾਨਾ ਖਾਲੀ ਹੋਣ ਦੀ ਦੁਹਾਈ ਦੇ ਕੇ ਹੱਕਾਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਤੰਤਰ ਦੀਆਂ ਕਦਮਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਰਜਵਾੜਾਸ਼ਾਹੀ ਅਤੇ ਤਾਨਾਸ਼ਾਹੀ ਅਨੁਸਾਰ ਕੰਮ ਕਰ ਰਹੀ ਹੈ। ਇਸ ਮੌਕੇ ਪੰਜਾਬ ਸਟੇਟ ਐਂਪਲਾਈਜ ਯੂਨੀਅਨ, ਮਿਉਂਸਪਲ ਐਂਪਲਾਈਜ ਯੂਨੀਅਨ, ਵੈਟਰਨਰੀ ਇੰਸਪੈਕਟਰ ਯੂਨੀਅਨ, ਪੀਆਰਟੀਸੀ ਹੈੱਡ ਆਫ਼ੀਸ ਯੂਨੀਅਨ, ਟਰਾਂਸਪੋਰਟ ਸਟਾਫ਼ ਐਸੋਸੀਏਸ਼ਨ, ਪੰਜਾਬ ਰੋਡਵੇਜ਼, ਆਈਟੀਆਈ ਐਂਪਲਾਈਜ਼ ਯੂਨੀਅਨ, ਪੰਜਾਬ ਸਟੇਟ ਕਰਮਚਾਰੀ ਦਲ, ਪੀਐਸਐਸਐਫ਼, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ, ਸਕੱਤਰੇਤ ਡਰਾਇਵਰ ਯੂਨੀਅਨ ਦੇ ਆਗੂਆਂ ਸਮੇਤ ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਮੇਘ ਸਿੰਘ ਸਿੱਧੂ, ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਤੇ ਸੁਖਚੈਨ ਸਿੰਘ ਸੈਣੀ, ਪੁੱਡਾ ਮੁਲਾਜ਼ਮ ਆਗੂ ਬੀਬੀ ਚਰਨਜੀਤ ਕੌਰ, ਗੁਰਮੇਲ ਸਿੰਘ ਸਿੱਧੂ, ਨਛੱਤਰ ਸਿੰਘ ਭਾਈਰੂਪਾ, ਜ਼ਸਵਿੰਦਰ ਸਿੰਘ, ਭਰਪੂਰ ਸਿੰਘ, ਜਸਵੀਰ ਸਿੰਘ ਖੇੜਾ, ਅਸ਼ਵਨੀ ਕੁਮਾਰ, ਕੁਲਦੀਪ ਸਿੰਘ, ਸਤਨਾਮ ਸਿੰਘ ਸਿੰਧੂ, ਗੁਰਮੀਤ ਸਿੰਘ ਵਾਲੀਆ, ਗੁਰਨਾਮ ਸਿੰਘ ਵਿਰਕ, ਖੁਸ਼ਵਿੰਦਰ ਕਪਿਲਾ, ਪਵਨਜੀਤ ਸਿੰਘ ਸਿੱਧੂ, ਲਖਵਿੰਦਰ ਸਿੰਘ, ਬਚਿੱਤਰ ਸਿੰਘ, ਸੁਖਵਿੰਦਰ ਸਿੰਘ, ਜਗਦੇਖ ਕੌਲ, ਮਨਜੀਤ ਸਿੰਘ ਰੰਧਾਵਾ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ। (ਬਾਕਸ ਆਈਟਮ) ਉਧਰ, ਮੁੱਖ ਮੰਤਰੀ ਦੇ ਓਐਸਡੀ ਅੰਕਿਤ ਬਾਂਸਲ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਧਰਨਾਕਾਰੀਆਂ ਤੋਂ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਲਈ ਵਚਨਬੱਧ ਹੈ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਹੋਣ ਵਾਲੀ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ’ਤੇ ਗੌਰ ਕੀਤਾ ਜਾਵੇਗਾ। ਇਸ ਮਗਰੋਂ ਮੁਲਾਜ਼ਮਾਂ ਨੇ ਆਪਣਾ ਧਰਨਾ ਚੁੱਕ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ