nabaz-e-punjab.com

ਪੰਜਾਬ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੇ ਹੱਕਾਂ ਲਈ ਬਣਾਈ ਸਾਂਝੀ ਕਮੇਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ, ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼, ਖੇਤਰੀ ਦਫ਼ਤਰ ਅਤੇ ਮੁੱਖ ਦਫ਼ਤਰ ਦੀਆਂ ਜਥੇਬੰਦੀਆਂ ਦੀਆਂ ਇੱਕ ਸਾਂਝੀ ਮੀਟਿੰਗ ਮੋਹਾਲੀ ਵਿਖੇ ਹੋਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਸਾਂਝੀ ਫੈਡਰੇਸ਼ਨ ‘ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਮਨਿਸਟਰੀਅਲ ਸਟਾਫ ਸਿੱਖਿਆ ਵਿਭਾਗ, ਮੁੱਖ ਦਫ਼ਤਰ/ਖੇਤਰੀ ਦਫਤਰ ਫੈਡਰੇਸ਼ਨ ਪੰਜਾਬ’ ਬਣਾਈ ਗਈ। ਸਰਬਸੰਮਤੀ ਨਾਲ ਇਸ ਫੈਡਰੇਸ਼ਨ ਵਿੱਚ 13 ਮੈਂਬਰ ਸ਼ਾਮਲ ਕੀਤੇ ਗਏ। ਜਿੰਨ੍ਹਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ਸਿੰਘ ਸੈਣੀ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ ਸੱਤਾ, ਕੁਲਵਿੰਦਰ ਸਿੰਘ ਸ਼ੇਰਗਿੱਲ ਅਤੇ ਮਨਿਸਟਰੀਅਲ ਸਟਾਫ਼ ਸਿੱਖਿਆ ਵਿਭਾਗ ਖੇਤਰੀ ਦਫ਼ਤਰਾਂ ਤੋੱ ਹਰਸਿਮਰਨ ਸਿੰਘ ਸੋਖਰ ਰੋਪੜ, ਪਵਨਜੀਤ ਸਿੰਘ ਸਿੱਧੂ ਨਵਾਂ ਸ਼ਹਿਰ, ਦਲਵਿੰਦਰ ਸਿੰਘ ਰੋਪੜ, ਤਰਸੇਮ ਸਿੰਘ ਤਾਂਗੜੀ ਸੰਗਰੂਰ, ਮੇਵਾ ਸਿੰਘ ਮੋਗਾ, ਪੁਸ਼ਪਿੰਦਰ ਸਿੰਘ ਪਟਿਆਲਾ ਅਤੇ ਮੁੱਖ ਦਫ਼ਤਰ ਸਿੱਖਿਆ ਵਿਭਾਗ ਤੋਂ ਪਰਮਜੀਤ ਸਿੰਘ ਵਾਲੀਆ, ਓਮਕਾਰ ਸਿੰਘ ਸ਼ਾਮਲ ਕੀਤੇ ਗਏ।
ਇਹ ਫੈਡਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਮਨਿਸਟਰੀਅਲ ਸਟਾਫ਼ ਸਿੱਖਿਆ ਵਿਭਾਗ ਵਿੱਚ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਸਾਂਝੇ ਤੌਰ ਤੇ ਉਪਰਾਲਾ ਕਰੇਗੀ। ਮੌਜੂਦਾ ਸਮੇਂ ਵਿੱਚ ਸਿੱਖਿਆ ਵਿਭਾਗ ਵਿੱਚ ਜੋ ਹਾਲਾਤ ਪੈਦਾ ਹੋਏ ਹਨ ਜਿਵੇੱ ਕਿ ਇੱਕ ਸੀਨੀਅਰ ਅਧਿਕਾਰੀ ਵੱਲੋਂ ਤਾਨਾਸ਼ਾਹੀ ਰਵੱਈਆ ਅਪਣਾਉਂਦੇ ਹੋਏ ਅਧਿਕਾਰੀਆਂ/ਕਰਮਚਾਰੀਆਂ ਪ੍ਰਤੀ ਮਾੜਾ ਵਿਵਹਾਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੇ ਦਹਿਸ਼ਤ ਵਾਲੇ ਮਾਹੌਲ ਵਿੱਚ ਮੁਲਾਜ਼ਮਾਂ ਨੂੰ ਕੰਮ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿਸ ਦੇ ਕਾਰਨ ਕਈ ਕਰਮਚਾਰੀ ਅਧਿਕਾਰੀ ਸਮੇੱ ਤੋੱ ਪਹਿਲਾਂ ਸੇਵਾਨਵਿਰਤੀ ਲੈਣ ਲਈ ਮਜ਼ਬੂਰ ਹੋ ਰਹੇ ਹਨ। ਵੱਡੀ ਗਿਣਤੀ ਵਿੱਚ ਬੇਲੋੜੀਆਂ ਚਾਰਜਸ਼ੀਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਸਰਕਾਰ ਵੱਡੇ ਪੱਧਰ ਤੇ ਖਾਲੀ ਹੋਈਆਂ ਅਸਾਮੀਆਂ ਨਹੀਂ ਭਰ ਰਹੀ ਅਤੇ ਨਾ ਹੀ ਮੁਲਾਜ਼ਮਾਂ ਦੀਆਂ ਮੁੱਢਲੀਆਂ ਲੋੜਾਂ (ਇਨਫਰਾਸਟਰੱਕਚਰ) ਨੂੰ ਪੂਰਾ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਖਾਲੀ ਅਸਾਮੀਆਂ ਭਰਨ ਅਤੇ ਇਨਫਰਾਸਟਰੱਕਚਰ ਨੂੰ ਪੂਰਾ ਕਰਨ ਲਈ ਸਾਂਝੇ ਤੌਰ ’ਤੇ ਉਪਰਾਲਾ ਕਰੇਗੀ।
ਮੀਟਿੰਗ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਰਵਿੰਦਰ ਸਿੰਘ ਖੰਗੂੜਾ, ਸੁਖਚੈਨ ਸਿੰਘ ਸੈਣੀ, ਪਰਮਜੀਤ ਸਿੰਘ ਬੈਨੀਪਾਲ, ਸਤਨਾਮ ਸਿੰਘ ਸੱਤਾ, ਕੁਲਵਿੰਦਰ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਤੋਂ ਪ੍ਰਭਦੀਪ ਸਿੰਘ, ਸੰਜੀਵ ਕੁਮਾਰ, ਹਰਸਿਮਰਨ ਸਿੰਘ ਸੋਖਰ, ਪਵਨਜੀਤ ਸਿੰਘ ਸਿੱਧੂ, ਦਲਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਪਰਮਜੀਤ ਸਿੰਘ ਵਾਲੀਆ, ਅਮਿਤ ਸ਼ਰਮਾ, ਪਵਿੱਤਰ ਸਿੰਘ ਆਦਿ ਸ਼ਾਮਲ ਹੋਏ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…