Nabaz-e-punjab.com

ਵਾਅਦਾਖ਼ਿਲਾਫ਼ੀ: ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਤੇ ਕੈਪਟਨ ਸਰਕਾਰ ਵਿਰੁੱਧ ਅਰਥ ਫੂਕ ਮੁਜ਼ਾਹਰਾ

8 ਤੇ 9 ਜਨਵਰੀ ਦੀ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ, ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰੇ ਬੰਦ ਰੱਖਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ:
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਵੱਖ ਵੱਖ ਅਦਾਰਿਆਂ ਦੇ ਮੁਲਾਜ਼ਮ ਇਨਸਾਫ਼ ਪ੍ਰਾਪਤੀ ਲਈ ਸੜਕਾਂ ’ਤੇ ਉੱਤਰ ਆਏ ਹਨ। ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨੇ ਵੀਰਵਾਰ ਨੂੰ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਬੋਰਡ ਅਤੇ ਪੁੱਡਾ ਦੇ ਬਾਹਰ ਮੁਲਾਜ਼ਮਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਮੋਦੀ ਸਰਕਾਰ ਅਤੇ ਕੈਪਟਨ ਸਰਕਾਰ ਦੀਆਂ ਅਰਥੀਆਂ ਸਾੜੀਆਂ। ਇਸ ਮੌਕੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪੰਜਾਬ ਮੁਲਾਜ਼ਮ ਵਰਗ ਅਤੇ ਪੈਨਸ਼ਨ ਸੰਘਰਸ਼ ਕਮੇਟੀ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ 8 ਅਤੇ 9 ਜਨਵਰੀ ਨੂੰ ਕੀਤੀ ਜਾਣ ਵਾਲੀ ਦੋ ਰੋਜ਼ਾ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਪੂਰਨ ਰੂਪ ਵਿੱਚ ਆਪਣੇ ਅਦਾਰੇ ਬੰਦ ਰੱਖ ਕੇ ਹੜਤਾਲ ਵਿੱਚ ਸ਼ਾਮਲ ਹੋਣ। ਇਸ ਕਮੇਟੀ ਵਿੱਚ ਅਧਿਆਪਕ ਸਾਂਝਾ ਮੋਰਚਾ, ਬਿਜਲੀ ਫਰੰਟ, ਪੈਨਸ਼ਨ ਫਰੰਟ, ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਸ਼ਾਮਲ ਹਨ।
ਇਸ ਮੌਕੇ ਮੁਲਾਜ਼ਮ ਆਗੂ ਸੱਜਣ ਸਿੰਘ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ ਨੇ
ਮੰਗ ਕੀਤੀ ਕਿ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਲੇਬਰ ਠੇਕੇਦਾਰਾਂ ਨੂੰ ਵਿਭਾਗ ’ਚੋਂ ਬਾਹਰ ਕੱਢਿਆ ਜਾਵੇ, 1100 ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਡਿਊਟੀ ’ਤੇ ਲਿਆ ਜਾਵੇ, 5 ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ 22 ਮਹੀਨੇ ਦਾ ਬਕਾਇਆ ਤੁਰੰਤ ਦਿੱਤਾ ਜਾਵੇ, 6ਵੇਂ ਪੇ-ਕਮਿਸ਼ਨ ਦੀ ਰਿਪੋਰਟ 25 ਫੀਸਦੀ ਵਾਧੇ ਨਾਲ ਤੁਰੰਤ ਲਾਗੂ ਕੀਤੀ ਜਾਵੇ, 2004 ਤੋਂ ਪਹਿਲਾਂ ਦੀ ਪੈਨਸ਼ਨ ਬਹਾਲ ਕੀਤੀ ਜਾਵੇ, ਆਸ਼ਾ ਵਰਕਰ, ਮਿਡ-ਡੇਅ-ਮੀਲ, ਆਂਗਨਵਾੜੀ ਵਰਕਰਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲਾਗੂ ਕੀਤੀ ਜਾਵੇ।
ਨਗਰ ਨਿਗਮ ਦੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੋਭਾ ਰਾਮ, ਚੇਅਰਮੈਨ ਗੁਰਪ੍ਰੀਤ ਸਿੰਘ ਰਾਜਾ, ਸੋਨੂੰ ਕੁਮਾਰ, ਵਿਸ਼ਨੂੰ ਕੁਮਾਰ, ਸਤੀਸ਼ ਕੁਮਾਰ, ਚੰਦਨ ਸਿੰਘ, ਕਿਸ਼ਨ ਪ੍ਰਸ਼ਾਦ ਨੇ ਐਲਾਨ ਕੀਤਾ ਕਿ ਇਨਸਾਫ਼ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਭਲਕੇ 4 ਜਨਵਰੀ ਨੂੰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂਆਂ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ 8 ਤੇ 9 ਜਨਵਰੀ ਦੀ ਹੜਤਾਲ ਅਤੇ 19 ਜਨਵਰੀ ਦੀ ਜਲੰਧਰ ਕਨਵੈਨਸ਼ਨ ਬਾਰੇ ਅਹਿਮ ਫੈਸਲੇ ਲਏ ਜਾਣਗੇ। ਆਗੂਆਂ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਮਿਲ ਰਹੀਆਂ ਤਨਖ਼ਾਹਾਂ ਰੋਕ ਕੇ ਭੁੱਖੇ ਮਾਰਿਆ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…