Nabaz-e-punjab.com

ਪੰਜਾਬ ਪਾਵਰਕੌਮ ਵਿੱਚ 2022 ਤੱਕ 12 ਹਜ਼ਾਰ 951 ਨਵੇਂ ਮੁਲਾਜ਼ਮ ਭਰਤੀ ਕੀਤੇ ਜਾਣਗੇ: ਗੁਰਪ੍ਰੀਤ ਕਾਂਗੜ

ਪਾਵਰਕੌਮ ਦੇ ਮ੍ਰਿਤਕ ਕਰਮਚਾਰੀਆਂ ਦੇ 45 ਵਾਰਸਾਂ ਨੂੰ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਮਾਰਚ:
ਪੰਜਾਬ ਦੇ ਬਿਜਲੀ ਤੇ ਨਵਿਆਉਣ ਯੋਗ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਦੇ ਮ੍ਰਿਤਕ ਕਰਮਚਾਰੀਆਂ ਦੇ 45 ਵਾਰਸਾਂ ਨੂੰ ਪਾਵਰਕੌਮ ਵਿੱਚ ਸਰਕਾਰੀ ਨੌਕਰੀ ਦੇਣ ਲਈ ਨਿਯੁਕਤੀ ਪੱਤਰ ਵੰਡੇ ਗਏ। ਤਰਸ ਦੇ ਆਧਾਰ ’ਤੇ ਨੌਕਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਵਿੱਚ 9 ਹੇਠਲੀ ਸ਼੍ਰੇਣੀ ਕਲਰਕ ਅਤੇ 36 ਚੌਥਾ ਦਰਜਾ ਕਰਮਚਾਰੀ ਸ਼ਾਮਲ ਹਨ। ਇਸ ਤੋਂ ਇਲਾਵਾ 43 ਹੇਠਲੀ ਸ਼੍ਰੇਣੀ ਕਲਰਕਾਂ ਨੂੰ ਨਵੀਂ ਭਰਤੀ ਲਈ ਨਿਯੁਕਤੀ ਪੱਤਰ ਜਾਰੀ ਕੀਤੇ ਹਨ।
ਇਸ ਮੌਕੇ ਬੋਲਦਿਆਂ ਸ੍ਰੀ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ ਘਰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਬਿਜਲੀ ਨਿਗਮ ਨੇ ਇਹ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2017 ਤੋਂ 2019 ਤੱਕ 845 ਮ੍ਰਿਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਨਿਗਮ ਨੇ ਪਹਿਲਾਂ 2510 ਸਹਾਇਕ ਲਾਈਨਮੈਨਾਂ, 80 ਜੂਨੀਅਰ ਇੰਜੀਨੀਅਰਾਂ, 224 ਐਸਐਸਏ ਅਤੇ 233 ਹੇਠਲੀ ਸ਼੍ਰੇਣੀ ਕਲਰਕਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ।
ਸ੍ਰੀ ਕਾਂਗੜ ਨੇ ਐਲਾਨ ਕੀਤਾ ਕਿ 2022 ਤੱਕ 12 ਹਜ਼ਾਰ 951 ਨਵੇਂ ਕਰਮਚਾਰੀਆਂ ਨੂੰ ਬਿਜਲੀ ਨਿਗਮ ਵਿੱਚ ਵੱਖ ਵੱਖ ਅਸਾਮੀਆਂ ਜਿਨ੍ਹਾਂ ਵਿੱਚ ਕਲੈਰੀਕਲ, ਟੈਕਨੀਕਲ ਅਤੇ ਅਕਾੳਂੂਟਸ ਵਰਗ ਨਾਲ ਸਬੰਧਤ ਕਰਮਚਾਰੀ ਭਰਤੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਾਲ 2019 ਵਿੱਚ 4752, ਸਾਲ 2020 ਵਿੱਚ 3335, ਸਾਲ 2021 ਵਿੱਚ 1910 ਅਤੇ 2022 ਵਿੱਚ 2657 ਕਰਮਚਾਰੀ ਭਰਤੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਘਰ ਘਰ ਨੌਕਰੀ ਦੇਣ ਦੇ ਆਪਣੇ ਵਾਅਦੇ ਨੂੰ ਪੜਾਅਵਾਰ ਪੂਰਾ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਪੰਜਾਬ ਰਾਜ ਪਾਵਰਕੌਮ ਕਾਰਪੋਰੇਸਨ ਦੇ ਡਾਇਰੈਕਟਰ ਪ੍ਰਬੰਧਕੀ ਆਰ.ਪੀ.ਪਾਡਵ ਨੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਿਜਲੀ ਨਿਗਮ ਸੇਵਾ ਦਾ ਅਦਾਰਾ ਹੈ। ਲਿਹਾਜ਼ਾ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ। ਇਸ ਮੌਕੇ ਬਿਜਲੀ ਨਿਗਮ ਦੇ ਡਾਇਰੈਕਟਰ ਕਮਰਸ਼ੀਅਲ ਓਪੀ ਗਰਗ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…