ਮੁਲਾਜ਼ਮ ਵਿਰੋਧੀ ਪੱਤਰ ਤੋਂ ਭੜਕੇ ਮੁਲਾਜ਼ਮਾਂ ਨੇ ਜਲ ਸਰੋਤ ਭਵਨ ਦੇ ਬਾਹਰ ਦਿੱਤਾ ਧਰਨਾ

ਉੱਚ ਅਧਿਕਾਰੀਆਂ ’ਤੇ ਨਿੱਜੀ ਰੰਜ਼ਸ਼ ਕਾਰਨ ਮੁਲਾਜ਼ਮਾਂ ਨਿਕੰਮੇ ਦੱਸ ਕੇ ਛਾਂਟੀ ਕਰਨ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ:
ਇੱਥੋਂ ਦੇ ਸੈਕਟਰ-68 ਸਥਿਤ ਜਲ ਸਰੋਤ ਭਵਨ ਦੇ ਬਾਹਰ ਮੰਗਲਵਾਰ ਨੂੰ ਪੀ.ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਮੁਹਾਲੀ ਜ਼ੋਨ ਦੇ ਮੁਲਾਜ਼ਮਾਂ ਨੇ ਸਵਰਨ ਸਿੰਘ ਦੇਸੂਮਾਜਰਾ ਦੀ ਅਗਵਾਈ ਹੇਠ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਰਾਜ ਸਰਕਾਰ ਬੀਤੀ 29 ਮਈ ਨੂੰ ਜਾਰੀ ਪੱਤਰ ਰਾਹੀਂ ਜਲ ਸਰੋਤ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਕੰਮਾ ਦੱਸ ਕੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉੱਚ ਅਧਿਕਾਰੀ ਨਿੱਜੀ ਰੰਜ਼ਸ਼ ਦੇ ਚੱਲਦਿਅਿਾਂ ਮੁਲਾਜ਼ਮਾਂ ਨੂੰ ਨਿਕੰਮਾ ਕਹਿ ਕੇ ਜ਼ਲੀਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਪਹਿਲਾਂ ਹੀ ਮੁਲਾਜ਼ਮਾਂ ਦੀ ਵੱਡੀ ਘਾਟ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਛਾਂਟੀ ਵਾਲਾ ਸਰਕਾਰੀ ਪੱਤਰ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਇਕ ਪਾਸੇ ਕਰੋਨਾ ਮਹਾਮਾਰੀ ਦੌਰਾਨ ਸਰਕਾਰੀ ਮੁਲਾਜ਼ਮਾਂ ਦੇ ਕੰਮਾਂ ਦੀ ਵੱਡੇ ਪੱਧਰ ’ਤੇ ਸਿਫ਼ਤ ਹੋ ਰਹੀ ਹੈ ਅਤੇ ਦੂਜੇ ਪਾਸੇ ਕੱਚੇ ਮੁਲਾਜ਼ਮਾਂ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਰਿਲੀਜ ਕੀਤੀਆਂ ਜਾਣ, ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਵਿਕਾਸ ਦੇ ਨਾਮ ’ਤੇ 2400 ਰੁਪਏ ਜਜੀਆ ਟੈਕਸ ਦੀ ਵਸੂਲੀ ਬੰਦ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਉਨ੍ਹਾਂ ਮੁੱਖ ਮੰਤਰੀ ਤੋਂ ਨਿੱਜੀ ਦਖ਼ਲ ਦੇ ਕੇ ਕੱਚੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।
ਇਸ ਮੌਕੇ ਹਰਪਾਲ ਸਿੰਘ, ਭਜਨ ਸਿੰਘ ਡੇਰਾਬੱਸੀ, ਪੰਜਾਬ ਲਘੂ ਉਦਯੋਗ ਤੋਂ ਅਜਮੇਰ ਸਿੰਘ ਲੌਂਗੀਆ, ਕਰਨੈਲ ਸਿੰਘ, ਵਿਜੈ ਕੁਮਾਰ, ਮੰਗਤ ਰਾਮ ਸੁਰੇਸ਼ ਕੁਮਾਰ ਬੀ.ਐਡ.ਆਰ. ਚਿੜੀਆਘਰ ਦੇ ਪ੍ਰਧਾਨ ਅਮਨਦੀਪ ਸਿੰਘ, ਤਰਸੇਮ ਸਿੰਘ, ਦਰਸ਼ਨ ਬਾਬਾ, ਮੁਲਾਜ਼ਮ ਲਹਿਰ ਦੇ ਆਗੂ ਡਾ. ਹਜਾਰਾ ਸਿੰਘ ਚੀਮਾ, ਵਿੱਤ ਸਕੱਤਰ ਗੁਰਵਿੰਦਰ ਸਿੰਘ ਅਤੇ ਕਰਮਾ ਪੁਰੀ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…