nabaz-e-punjab.com

ਮੁਲਾਜ਼ਮ ਆਗੂ ਯਾਦਗਾਰੀ ਟਰੱਸਟ ਨੇ ਸਰਕਾਰੀ ਸਕੂਲ ਦਿਆਲਪੁਰਾ ਵਿੱਚ ਪੌਦੇ ਲਗਾਏ

ਸਰਕਾਰੀ ਸਕੂਲ ਦੀ ਨੁਹਾਰ ਬਦਲਣ ਵਾਲੇ ਸਮਾਜ ਸੇਵੀ ਤੇਜਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਮੁਲਾਜ਼ਮ ਆਗੂ ਮਰਹੂਮ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ (ਜੱਗ ਜਿਉਂਦਿਆਂ ਦੇ ਮੇਲੇ), ਡਿਸਏਬਲਡ ਪਰਸਨਜ਼ ਵੇਲਫੈਅਰ ਆਰਗੇਨਾਈਜ਼ੇਸ਼ਨ ਪੰਜਾਬ, ਯੁਵਕ ਸੇਵਾਵਾਂ ਕਲੱਬ ਮੁਹਾਲੀ ਵੱਲੋਂ ਪੰਜਾਬ ਸਰਕਾਰ ਦੇ ‘ਮਿਸ਼ਨ ਤੰਦਰੁਸਤ ਪੰਜਾਬ’ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਪ੍ਰੀਤ ਕੌਰ ਧਾਰੀਵਾਲ ਦੀ ਪੇ੍ਰਰਨਾ ਸਦਕਾ ਇੱਥੋਂ ਨੇੜਲੇ ਪਿੰਡ ਦਿਆਲਪੁਰਾ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ ਅਤੇ ਸਕੂਲ ਦੇ ਗਰਾਉਂਡ ਵਿੱਚ ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਅਧਿਆਪਕਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਨ੍ਹਾਂ ਫੁਲ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ। ਪ੍ਰਬੰਧਕਾਂ ਵੱਲੋਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਨੂੰ ਆਪੋ ਆਪਣੇ ਘਰਾਂ ਵਿੱਚ ਹਰਿਆਲੀ ਮਿਸ਼ਨ ਤਹਿਤ ਲਗਾਉਣ ਲਈ ਪੌਦੇ ਵੰਡੇ ਗਏ।
ਇਸ ਮੌਕੇ ਸਕੂਲ ਦੀ ਨੁਹਾਰ ਬਦਲਣ ਕੇਂਦਰੀ ਇੰਡਸਟਰੀ ਸਕਿਉਰਟੀ ਫੋਰਸ (ਸੀਆਈਐਸਐਫ਼) ਦੇ ਜਵਾਨ ਤੇਜਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਇਸ ਸਕੂਲ ਦੀ ਇਮਾਰਤ ਨੂੰ ਨਵਾਂ ਰੰਗ ਰੋਗਨ, ਸਕੂਲ ਦੇ ਬੱਚਿਆਂ ਲਈ ਪੀਣ ਵਾਲੇ ਪਾਣੀ ਦੀ ਵਿਵਸਥਾ, ਬਾਥਰੂਮ ਬਣਾਉਣ ਅਤੇ ਸਕੂਲ ਦੇ ਕਮਰਿਆਂ ਵਿੱਚ ਗਰਮੀ ਤੋਂ ਬਚਣ ਲਈ ਪੱਖੇ ਲਗਵਾਏ ਗਏ ਹਨ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਰਾਕੇਸ਼ ਸਹੋਤਰਾ, ਕਲੱਬ ਦੇ ਮੁੱਖ ਸਰਪ੍ਰਸਤ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ), ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ, ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਕਰਮਜੀਤ ਬੱਗਾ, ਬਲਜੀਤ ਫਿੱਡੀਵਾਲਾ ਨੇ ਸ੍ਰੀ ਤੇਜਿੰਦਰ ਸਿੰਘ ਵੱਲੋਂ ਸਕੂਲ ਦੀ ਭਲਾਈ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਉੱਦਮੀ ਵਿਅਕਤੀਆਂ ਨੂੰ ਅਜਿਹੇ ਕਾਰਜਾਂ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਨਿਰਲੇਪ ਸਿੰਘ, ਗੁਰਮੀਤ ਮਨੌਲੀ, ਹਰਪ੍ਰੀਤ ਹਨੀ, ਗਗਨ ਝੱਜ, ਮਨਪ੍ਰੀਤ ਸਿੰਘ, ਅਧਿਆਪਕਾ ਸੁਮਨ ਰਾਣੀ, ਹਰਵਿੰਦਰ ਕੌਰ, ਜਸਪ੍ਰੀਤ ਕੌਰ, ਪਰਵਿੰਦਰ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…