nabaz-e-punjab.com

ਘਰ-ਘਰ ਰੁਜ਼ਗਾਰ: ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਵਿੱਚ 28 ਜੂਨ ਨੂੰ ਲੱਗੇਗਾ ਰੁਜ਼ਗਾਰ ਮੇਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਘਰ ਘਰ ਰੁਜ਼ਗਾਰ ਯੋਜਨਾ ਦੇ ਤਹਿਤ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ 28 ਜੂਨ ਨੂੰ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਬਾਰ੍ਹਵੀਂ ਪਾਸ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਤੇ ਵੋਕੇਸ਼ਨਲ ਵਿਦਿਆਰਥੀ ਭਾਗ ਲੈ ਸਕਦੇ ਹਨ।
ਇਸ ਤੋਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਰੁਜ਼ਗਾਰ ਮੇਲੇ ਵਿੱਚ ਆਉਣ ਵਾਲੀਆਂ ਕੰਪਨੀਆਂ ਅਤੇ ਵਿਦਿਆਰਥੀਆਂ ਦੀ ਚੋਣ ਸਬੰਧੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਵੋਕੇਸ਼ਨਲ ਅਧਿਆਪਕਾਂ ਅਤੇ ਵੋਕੇਸ਼ਨਲ ਟਰੇਨਰਾਂ ਨਾਲ ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਵਿੱਚ ਮੀਟਿੰਗ ਕੀਤੀ ਅਤੇ ਰੁਜ਼ਗਾਰ ਮੇਲੇ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੁਜ਼ਗਾਰ ਮੇਲੇ ਵਿੱਚ ਪੁੱਜਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਟਰੇਡਾਂ ਦੇ ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਕੀਤੇ ਜਾਣ ਵਾਲੇ ਕੰਮਾਂ ਤੋਂ ਸਮੁੱਚੇ ਸਟਾਫ਼ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੁਜ਼ਗਾਰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਪੁੱਜ ਕੇ ਆਪਣੀ ਦਿਲਚਸਪੀ ਅਨੁਸਾਰ ਕਿੱਤੇ ਦੀ ਚੋਣ ਕਰਨ। ਮੀਟਿੰਗ ਦੌਰਾਨ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਵਾਲੇ ਜ਼ਿਲ੍ਹਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਹਿਗੜ੍ਹ ਸਾਹਿਬ ਦੇ ਵੋਕੇਸ਼ਨਲ ਕੋਆਰਡੀਨੇਟਰ ਜਸਦੇਵ ਸਿੰਘ ਰੰਧਾਵਾ, ਵਿਪਿਨ ਕੁਮਾਰ ਅਤੇ ਸੁਰਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…