nabaz-e-punjab.com

ਮੁਹਾਲੀ ਜ਼ਿਲ੍ਹੇ ਵਿੱਚ 22 ਅਪਰੈਲ ਤੋਂ 30 ਅਪਰੈਲ ਤੱਕ ਚੱਲੇਗਾ 7ਵਾਂ ਰੁਜ਼ਗਾਰ ਮੇਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ‘ਘਰ-ਘਰ ਰੁਜ਼ਗਾਰ’ ਸਕੀਮ ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ 7ਵਾਂ ਮੈਗਾ ਰੁਜ਼ਗਾਰ ਮੇਲਾ 22 ਅਪਰੈਲ ਤੋਂ ਲਗਾਇਆ ਜਾ ਰਿਹਾ ਹੈ। ਇਹ ਮੇਲਾ 30 ਅਪਰੈਲ ਤੱਕ ਜਾਰੀ ਰਹੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਵਿੱਚ ਇਹ ਰੁਜ਼ਗਾਰ ਮੇਲੇ 22 ਅਪਰੈਲ ਤੋਂ 30 ਅਪਰੈਲ ਤੱਕ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵੱਲੋਂ ਇਸ ਸਬੰਧੀ ਸਮੁੱਚੇ ਪ੍ਰਬੰਧ ਕੀਤੇ ਜਾ ਰਹੇ ਹਨ।
ਸ੍ਰੀ ਦਿਆਲਨ ਨੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਕਰੀਆਂ ਹਾਸਲ ਕਰਨ ਲਈ www.pgrkam.com ’ਤੇ ਆਪਣਾ ਨਾਮ ਰਜਿਸਟਰ ਕਰਨ ਅਤੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਮੁਹਾਲੀ ਦੇ ਏਡੀਸੀ (ਵਿਕਾਸ)-ਕਮ-ਸੀਈਓ ਰਾਜੀਵ ਗੁਪਤਾ ਨੇ ਦੱਸਿਆ ਕਿ ਯੋਗ ਉਮੀਦਵਾਰ ਵੱਲੋਂ ਆਪਣਾ ਨਾਂ ਪੋਰਟਲ ’ਤੇ ਦਰਜ ਕਰਨ ਉਪਰੰਤ ਹਾਲ ਟਿਕਟ ਜਨਰੇਟ ਹੋਵੇਗੀ ਅਤੇ ਉਹ ਉਮੀਦਵਾਰ ਪੰਜ ਕੰਪਨੀਆਂ ਵਿੱਚ ਇੰਟਰਵਿਊ ਦੇ ਸਕੇਗਾ। ਇਹ ਮੇਲੇ 22 ਅਪਰੈਲ ਨੂੰ ਸਰਕਾਰੀ ਕਾਲਜ਼ ਫੇਜ਼-6, 23 ਅਪਰੈਲ ਨੂੰ ਰਿਆਤ ਐਂਡ ਬਾਹਰਾ ਕਾਲਜ, 26 ਅਪਰੈਲ ਨੂੰ ਸਰਕਾਰੀ ਕਾਲਜ ਡੇਰਾਬੱਸੀ, 28 ਅਪਰੈਲ ਨੂੰ ਖਾਲਸਾ ਕਾਲਜ ਫੇਜ਼-3ਏ ਅਤੇ 30 ਅਪਰੈਲ ਨੂੰ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਲਗਾਏ ਜਾ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਜ਼ਿਲ੍ਹੇ ਦੀਆਂ ਨਾਮੀ ਕੰਪਨੀਆਂ ਜਿਵੇਂ ਕਿ ਐਕਸਿਸ ਬੈਂਕ, ਆਈਸੀਆਈਸੀਆਈ ਬੈਂਕ, ਸਵਰਾਜ ਅਤੇ ਐਮਾਜ਼ੋਨ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨ ਹਿੱਸਾ ਲੈ ਕੇ ਨੌਕਰੀਆਂ ਹਾਸਲ ਕਰ ਸਕਦੇ ਹਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…