Share on Facebook Share on Twitter Share on Google+ Share on Pinterest Share on Linkedin ਟਰਾਂਸਪੋਰਟ ’ਤੇ ਕਬਜ਼ੇ ਨੂੰ ਛੁਡਾ ਕੇ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇ: ਡਾ. ਚਨਾਲੋਂ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 13 ਅਪਰੈਲ: ਬੀਤੀ ਅਕਾਲੀ-ਭਾਜਪਾ ਸਰਕਾਰ ਦੌਰਾਨ ਅਕਾਲੀਆਂ ਦੀਆਂ ਨਾਜਾਇਜ਼ ਬੱਸਾਂ ਚੱਲਦੀਆਂ ਰਹੀਆਂ ਹਨ ਤੇ ਹੁਣ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕਾਂਗਰਸੀਆਂ ਦੀਆਂ ਨਜਾਇਜ਼ ਬੱਸਾਂ ਸੜਕਾਂ ਤੇ ਦੌੜ ਰਹੀਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਗੁਰਮੀਤ ਸਿੰਘ ਚਨਾਲੋਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ ਕੁਰਾਲੀ ਸ਼ਹਿਰੀ ਨੇ ਇੱਕ ਪ੍ਰੈਸ ਬਿਆਨ ਦੌਰਾਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੀਆਂ ਨਜਾਇਜ਼ ਦੌੜ ਰਹੀਆਂ ਬੱਸਾਂ ਨੂੰ ਬੰਦ ਕਰਵਾਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬੇਰੁਜਗਾਰ ਨੌਜੁਆਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਅਤੇ ਨਜਾਇਜ਼ ਚੱਲਦੀਆਂ ਬੱਸਾਂ ਖਿਲਾਫ ਸਿਕੰਜਾ ਕਸਿਆ ਜਾਵੇ। ਡਾ. ਚਨਾਲੋ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਅਕਾਲੀਆਂ ਦੇ ਰਾਜ ਵਿਚ ਅਕਾਲੀਆਂ ਦੀਆਂ ਬੱਸਾਂ ਇੱਕ ਪਰਮਿਟ ਤੇ ਛੇ ਛੇ ਬੱਸਾਂ ਸੜਕਾਂ ਤੇ ਦੌੜਦੀਆਂ ਸਨ ਤੇ ਹੁਣ ਕਾਂਗਰਸੀਆਂ ਨੇ ਅਕਾਲੀਆਂ ਦੀਆਂ ਬੱਸਾਂ ਬੰਦ ਕਰਵਾਕੇ ਆਪਣੀਆਂ ਨਜਾਇਜ਼ ਬੱਸਾਂ ਸੜਕਾਂ ਤੇ ਚਲਾਈਆਂ ਹੋਈਆਂ ਹਨ ਜਿਸ ਕਾਰਨ ਜਿਥੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ ਜਿਸ ਖਿਲਾਫ ਕੈਪਟਨ ਸਰਕਾਰ ਨੂੰ ਢੁੱਕਵੀਂ ਕਾਰਵਾਈ ਕਰਕੇ ਬੇਰੁਜਗਾਰ ਨੌਜੁਆਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਦੇ ਕਦਮ ਚੁੱਕਣੇ ਚਾਹੀਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ