Nabaz-e-punjab.com

ਟਰੇਨਿੰਗ ਉਪਰੰਤ ਨਿੱਜੀ ਕੰਪਨੀਆਂ ’ਚ ਨੌਕਰੀ ਦੀ ਵਿਵਸਥਾ ਕੀਤੀ ਜਾਵੇਗੀ: ਸ੍ਰੀਮਤੀ ਜੈਨ

ਟਰੇਨਿੰਗ ਦੌਰਾਨ ਵਿਦਿਆਰਥੀਆਂ ਦੀ ਰਿਹਾਇਸ਼ ਤੇ ਖਾਣੇ ਦਾ ਹੋਵੇਗਾ ਪ੍ਰਬੰਧ ਮੁਫ਼ਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ:
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ (ਡੀਡੀਯੂਜੀਕੇਵਾਈ) ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੱਖ ਵੱਖ ਕਿੱਤਾਮੁੱਖੀ ਕੋਰਸਾਂ ਚ ਟਰੇਨਿੰਗ ਦੇ ਕੇ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ( ਵਿਕਾਸ) ਸ੍ਰੀਮਤੀ ਆਸ਼ਕਾ ਜੈਨ ਨੇ ਕਿਹਾ ਕਿ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ੱਲਿਆ ਯੋਜਨਾ ਦੇ ਤਹਿਤ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਮੁਹਾਲੀ ਵਿੱਚ ਸਰਕਾਰ ਵੱਲੋਂ ਅਧਿਕਾਰਿਤ ਟਰੇਨਿੰਗ ਪਾਰਟਨਰਜ਼ ਰਾਹੀਂ ਪਲੰਬਰ ਜਨਰਲ, ਡੋਮੈਸਟਿਕ ਡਾਟਾ ਐਂਟਰੀ ਉਪਰੇਟਰ, ਐਨੀਮੇਟਰ, ਗ੍ਰਾਫਿਕ ਡਿਜਾਇਨਰ, ਰਬੜ ਟੈਕਨੀਸ਼ੀਅਨ, ਕਸਟਮਰ ਕੇਅਰ, ਸੇਲਸ ਐਸੋਸੀਏਟ, ਡਿਸਟਰੀਬਿਊਟ ਸੇਲਸਮੈਨ, ਆਦਿ ਕੋਰਸ ਕਰਵਾਏ ਜਾ ਰਹੇ ਹਨ ਅਤੇ ਸਫਲਤਾਪੂਰਵਕ ਟਰੇਨਿੰਗ ਪੂਰੀ ਕਰਨ ਉਪਰੰਤ ਵਿਦਿਆਰਥੀਆਂ ਨੂੰ ਨਿੱਜੀ ਕੰਪਨੀਆਂ ਵਿੱਚ ਨੌਕਰੀ ਦਵਾਉਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ, ਜੋ ਕਿ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ।
ਨੌਕਰੀ ਦੌਰਾਨ ਵਿਦਿਆਰਥੀਆਂ ਨੂੰ ਕੰਪਨੀ ਤੱਕ ਆਉਣ ਜਾਣ ਦਾ ਖਰਚਾ ਵੀ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਨੌਜਵਾਨਾਂ ਨੂੰ ਇਹਨਾ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੋਰਸ ਬਿਲਕੁਲ ਮੁਫਤ ਕਰਵਾਏ ਜਾਂਦੇ ਹਨ ਤੇ ਟਰੇਨਿੰਗ ਦੌਰਾਨ ਵਿਦਿਆਰਥੀਆਂ ਦੀ ਰਿਹਾਇਸ਼ ਤੇ ਖਾਣੇ ਦਾ ਪ੍ਰਬੰਧ ਵੀ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਕੋਈ ਵੀ ਉਮੀਦਵਾਰ ਟਰੇਨਿੰਗ ਲੇਣ ਲਈ ਅਲਟਰੁਇਸਟ ਪ੍ਰਾਈਵੇਟ ਲਿਮਟਿਡ ਵਿਖੇ ਸ੍ਰੀ ਸੁਖਮਨੀ ਕਾਲਜ ਡੇਰਾਬੱਸੀ, ਕਾਲੇਕੇ ਲਾਈਵਟੈਕ ਸੋਹਾਣਾ, ਮੈਨਟੋਰ ਸਕਿੱਲ ਸੈਕਟਰ-74 ਮੁਹਾਲੀ, ਅਤੇ ਏਜੀਸੀਐਲ ਟੈਕਨਾਲੋਜੀ ਅਤਰੀ ਕਾਲਜ ਆਫ਼ ਐਜੂਕੇਸ਼ਨ ਲਾਲੜੂ ਵਿੱਚ ਸੰਪਰਕ ਕਰ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀਪੀਐਮਯੂ ਸਟਾਫ਼, ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਸਥਿਤ ਕਮਰਾ ਨੰਬਰ-453 ਵਿੱਚ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…