Nabaz-e-punjab.com

ਘਰ ਘਰ ਰੁਜ਼ਗਾਰ: ਸਰਕਾਰੀ ਪਲੇਸਮੈਂਟ ਕੈਂਪ ਵਿੱਚ 59 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਿੱਚ ਲਗਾਇਆ ਪਲੇਸਮੈਂਟ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ:
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਿਊਰੋ ਦੇ ਦਫ਼ਤਰ ਵਿੱਚ ਪਲੇਸਮੈਂਟ ਕੈਂਪ ਲਗਾਇਆ ਗਿਆ। ਜਿਸ ਵਿੱਚ 59 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ।
ਇਸ ਮੌਕੇ ਸ੍ਰੀਮਤੀ ਬਰਾੜ ਜਿੱਥੇ ਪਲੇਸਮੈਂਟ ਕੈਂਪ ਵਿੱਚ ਪੁੱਜੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਟੈੱਕ ਮਹਿੰਦਰਾ ਅਤੇ ਈ ਕਲਾਰਕ ਕੰਪਨੀਆਂ ਨੇ ਭਾਗ ਲਿਆ। ਜਿਨ੍ਹਾਂ ਵੱਲੋਂ 59 ਬਿਨੈਕਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਉਪ ਮੁੱਖ ਕਾਰਜਕਾਰੀ ਅਫ਼ਸਰ ਮਨਜੇਸ਼ ਕੁਮਾਰ, ਪਲੇਸਮੈਂਟ ਅਫ਼ਸਰ ਇੰਦਰਜੀਤ ਸੈਣੀ ਅਤੇ ਕੌਂਸਲਰ ਨਬੀਹਾ ਖਾਨ ਸਮੇਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ਼ ਮੌਜੂਦ ਸੀ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਬਿਊਰੋ ਦੇ ਮੋਬਾਈਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…