Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ: ਮੋਰਿੰਡਾ ਬਲਾਕ ਦੇ ਸਕੂਲਾਂ ਵਿੱਚ ਹੋਏ ਅੰਗਰੇਜ਼ੀ ਵਿਸ਼ੇ ਦੇ ਸ਼ਬਦਾਵਲੀ ਮੁਕਾਬਲੇ ਗਗਨਦੀਪ ਘੜੂੰਆਂ ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 9 ਫਰਵਰੀ: ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਮੋਰਿੰਡਾ ਬਲਾਕ ਦੇ 35 ਸਕੂਲਾਂ ਵਿੱਚ ਅੰਗਰੇਜੀ ਵਿਸ਼ੇ ਦੀ ਸ਼ਬਦਾਵਲੀ ਮੁਕਾਬਲੇ ਦਾ ਸਕੂਲ ਪੱਧਰ ’ਤੇ ਆਯੋਜ਼ਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਸ਼ਾਂਤਪੁਰੀ ਸੈਂਟਰ ਇੰਚਾਰਜ਼ ਬਲਾਕ ਮੋਰਿੰਡਾ ਨੇ ਦੱਸਿਆ ਕਿ ਸਕੂਲ ਪੱਧਰ ’ਤੇ ਹੋਏ ਇਨ੍ਹਾਂ ਮੁਕਾਬਲਿਆਂ ਦੇ ਹਰੇਕ ਜੇਤੂ ਵਿਦਿਆਰਥੀਆਂ ਦੀ ਟੀਮ ਦਾ 12 ਫ਼ਰਵਰੀ ਸੋਮਵਾਰ ਨੂੰ ਬਲਾਕ ਪੱਧਰ ਦਾ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਅਗਰੇਜ਼ੀ ਵਿਸ਼ੇ ਪ੍ਰਤੀ ਦਿਲਚਸਪੀ ਪੈਦਾ ਕਰਨੀ ਅਤੇ ਸ਼ਬਦਾਵਲੀ ਵਧਾਉਣਾ ਹੈ। ਸੈਂਟਰ ਇੰਚਾਰਜ਼ ਸ਼ਾਂਤਪੁਰੀ ਨੇ ਦੱਸਿਆ ਕਿ ਬਲਾਕ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਹੀ ਅੱਗੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਮੋਰਿੰਡਾ ਬਲਾਕ ਦੀ ਪ੍ਰਤੀਨਿਧਤਾ ਕਰਨੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਮੋਰਿੰਡਾ ਦੇ 35 ਸਕੂਲਾਂ ਦੇ 1554 ਵਿਦਿਆਰਥੀਆਂ ਨੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਹੋਏ ਇਨ੍ਹਾਂ ਅੰਗਰੇਜ਼ੀ ਵਿਸ਼ੇ ਅਤੇ ਸ਼ਬਦਾਵਲੀ ਮੁਕਾਬਲਿਆਂ ’ਚ ਭਾਗ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ