nabaz-e-punjab.com

ਮੁਹਾਲੀ ਦੇ ਸਾਰੇ ਦੁਕਾਨਦਾਰ ਅੱਗ ਬੁਝਾਉਣ ਦੇ ਪੁਖਤਾਂ ਪ੍ਰਬੰਧ ਯਕੀਨੀ ਬਣਾਉਣ: ਸ੍ਰੀਮਤੀ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਫਰਵਰੀ:
ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੁਹਾਲੀ ਪ੍ਰਸ਼ਾਸਨ ਨੂੰ ਇੱਥੋਂ ਦੇ ਫੇਜ਼-5 ਵਿੱਚ ਸਥਿਤ ਵਿਸ਼ਾਲ ਮੈਗਾ ਮਾਰਟ (ਸੁਪਰ ਮਾਰਕੀਟ) ਵਿੱਚ ਸਨਿੰਚਰਵਾਰ ਨੂੰ ਸਵੇਰੇ ਕਰੀਬ ਸਾਢੇ ਵਜੇ ਅਚਾਨਕ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਗ ਲੱਗਣ ਕਾਰਨ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਮਾਂ ਰਹਿੰਦਾ ਪੂਰੀ ਮਾਰਕੀਟ ਖਾਲੀ ਕਰਵਾ ਲਈ ਗਈ ਸੀ। ਉਨ੍ਹਾਂ ਕਿਹਾ ਕਿ ਧੂੰਏਂ ਕਾਰਨ ਆਮ ਲੋਕਾਂ ਅਤੇ ਰਾਹਤ ਕਾਰਜਾਂ ਵਿੱਚ ਜੁਟੀਆਂ ਟੀਮਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਨੂੰ ਦੇਖਦੇ ਹੋਏ ਐਸਡੀਐਮ ਜਗਦੀਪ ਸਹਿਗਲ ਤੁਰੰਤ ਮੈਡੀਕਲ ਟੀਮ ਲੈ ਕੇ ਮੌਕੇ ’ਤੇ ਪਹੁੰਚ ਗਏ ਸੀ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੁਖਾਂਤ ਨਾਲ ਨਜਿੱਠਣ ਲਈ ਜਿੱਥੇ ਮੁਹਾਲੀ ਨਗਰ ਨਿਗਮ ਦੀਆਂ 10 ਗੱਡੀਆਂ ਸਵੇਰੇ ਹੀ ਮੌਕੇ ’ਤੇ ਭੇਜੀਆਂ ਗਈਆਂ ਸਨ, ਉੱਥੇ ਬਾਅਦ ਵਿੱਚ ਚੰਡੀਗੜ੍ਹ ਤੋਂ ਵੀ ਫਾਇਰ ਟੈਂਡਰ ਮੰਗਵਾਏ ਗਏ ਸੀ। ਇਸ ਤੋਂ ਇਲਾਵਾ ਇੰਡੀਅਨ ਏਅਰਫੋਰਸ ਅਤੇ ਐਨਡੀਆਰਐਫ਼ ਦੀ ਰੈਸਕਿਊ ਟੀਮ ਵੀ ਮੌਕੇ ’ਤੇ ਸੱਦੀ ਗਈ ਹੈ। ਉਨ੍ਹਾਂ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਨੂੰ ਅੱਗ ਬੁਝਾਉਣ ਦੇ ਪੁਖਤਾਂ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਦੇਰ ਰਾਤ ਤੱਕ ਵੱਖ ਵੱਖ ਟੀਮਾਂ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਸੀ। ਉਧਰ, ਐਸਡੀਐਮ ਜਗਦੀਪ ਸਹਿਗਲ ਸਮੇਤ ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਏਐਸਪੀ ਮੈਡਮ ਅਸ਼ਵਨੀ ਗੋਟਿਆਲ, ਥਾਣਾ ਫੇਜ਼ 1 ਦੇ ਐਸਐਚਓ ਮਨਫੂਲ ਸਿੰਘ ਅਤੇ ਪੀਸੀਆਰ ਦੇ ਜਵਾਨ ਵੀ ਮੌਕੇ ’ਤੇ ਤਾਇਨਾਤ ਹਨ ਅਤੇ ਹਰੇਕ ਪਹਿਲੂ ’ਤੇ ਨਜ਼ਰ ਰੱਖੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…